ਸ਼ਰਧਾ ਪੂਰਵਕ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

08/19/2020 5:28:37 PM

ਟਾਂਡਾ ਉੜਮੁੜ (ਮੋਮੀ)— ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮੂਨਕਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਮੱਸਿਆ ਦੇ ਸਬੰਧ 'ਚ ਮਹਾਨ ਗੁਰਮਤਿ ਸਮਾਗਮ ਸ਼ਰਧਾਪੂਰਵਕ ਕਰਵਾਏ ਗਏ। ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੋਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ।

PunjabKesari

ਇਸ ਤੋਂ ਬਾਅਦ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਹਜ਼ਾਰਾ ਸਿੰਘ ਭੀਖੋਵਾਲ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਬਲਵੰਤ ਸਿੰਘ ਟਾਂਡੇ ਵਾਲੇ ਅਤੇ ਹੋਰਨਾਂ ਜਥਿਆਂ ਨੇ ਸਮੂਹ ਸੰਗਤ ਨੂੰ ਸ਼ਬਦ ਕੀਰਤਨ ਗੁਰਮਤਿ ਵਿਚਾਰਾਂ ਦੇ ਵਿਚਾਰਾਂ ਨਾਲ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਦੀ ਪ੍ਰੇਰਨਾ।

PunjabKesari

ਇਸ ਮੌਕੇ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਸਾਡੇ ਜੀਵਨ ਦਾ ਉਦਾਰ ਕਰਦੀ ਹੈ। ਇਸ ਲਈ ਸਾਨੂੰ ਗੁਰਬਾਣੀ ਨਾਲ ਜੋੜ ਕੇ ਅਤੇ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਹੋਏ ਮਾਰਗ 'ਤੇ ਚੱਲ ਸਿਮਰਨ ਨਾਲ ਜੁੜਨਾ ਚਾਹੀਦਾ ਹੈ।ਇਸ ਮੌਕੇ ਸਮੂਹ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦੇ ਹੋਏ ਗੁਰੂ ਘਰ ਵਿੱਚ ਆਪਣੀ ਹਾਜ਼ਰੀ ਵੀ ਲਗਵਾਈ।


shivani attri

Content Editor

Related News