ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
Saturday, Oct 22, 2022 - 11:53 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 314 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਉੜਮੁੜ ਦੀਆਂ ਸੰਗਤਾਂ ਵੱਲੋਂ ਸਲਾਨਾ ਮਹਾਨ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਗੁਰਦੁਆਰਾ ਸਿੰਘ ਸਭਾ ਉੜਮੁੜ ਤੋਂ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ।
ਇਹ ਵੀ ਪੜ੍ਹੋ: ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ
ਨਗਰ ਕੀਰਤਨ ਦਾ ਉੜਮੁੜ, ਟਾਂਡਾ ਦੇ ਵੱਖ-ਵੱਖ ਇਲਾਕਿਆਂ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਨਗਰ ਕੀਰਤਨ ਦੌਰਾਨ ਸੰਗਤਾਂ ਅਤੇ ਰਾਗੀ ਜੱਥਾ ਗੁਰਬਾਣੀ ਦਾ ਜਾਪੁ ਕਰਦੇ ਜਾ ਰਹੇ ਸਨ। ਨਗਰ ਕੀਰਤਨ ਦੌਰਾਨ ਰਾਗੀ ਜੱਥੇ ਸੰਗਤਾਂ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਜਾਚ ਬਣਾਉਣ ਦੀ ਪ੍ਰੇਰਣਾ ਦਿੱਤੀ। ਨਗਰ ਕੀਰਤਨ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਬਾਜਵਾ,ਹੈੱਡ ਗ੍ਰੰਥੀ ਭਾਈ ਹਰੀ ਸਿੰਘ, ਤੀਰਥ ਸਿੰਘ ਵਿਰਦੀ,ਹਰਜਿੰਦਰ ਸਿੰਘ ਵਿਰਦੀ, ਨਵਦੀਪ ਸਿੰਘ ਬੱਬੂ, ਕੁਲਦੀਪ ਸਿੰਘ ਸਿੱਧੂ, ਦਲੇਰ ਸਿੰਘ, ਬਲਦੇਵ ਸਿੰਘ, ਸੇਵਾ ਸਿੰਘ ਆਦਿ ਨੇ ਹਾਜ਼ਰੀ ਲੁਆਈ।
ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਦੀਵਾਲੀ ਤੋਹਫ਼ਾ, ਜਾਣੋ ਕੈਬਨਿਟ ’ਚ ਲਏ ਵੱਡੇ ਫ਼ੈਸਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ