ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ ਪੁਰਬ ਸਬੰਧੀ ਵੱਖ-ਵੱਖ ਗੁਰਦੁਆਰਿਆਂ ’ਚ ਸਜੇ ਦੀਵਾਨ

06/16/2022 3:59:42 PM

ਜਲੰਧਰ (ਚਾਵਲਾ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਅਤੇ ਹਾੜ ਦੀ ਸੰਗਰਾਂਦ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਵਿਖੇ ਸਵੇਰੇ ਅਤੇ ਸ਼ਾਮ ਨੂੰ ਵਿਸ਼ੇਸ਼ ਦੀਵਾਨ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ। ਇਸ ਮੌਕੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਕਥਾਵਾਚਕ ਭਾਈ ਮੁਖਤਾਰ ਸਿੰਘ, ਭਾਈ ਬਲਵੀਰ ਸਿੰਘ ਅਤੇ ਬੀਬੀ ਜਸਜੀਤ ਕੌਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਅਤੇ ਹਾੜ੍ਹ ਦੀ ਸੰਗਰਾਂਦ ਉੱਪਰ ਵਿਸਥਾਰ ਸਹਿਤ ਚਾਨਣਾ ਪਾਇਆ। ਰਛਪਾਲ ਸਿੰਘ ਪਾਲ ਨੇ ਕਵਿਤਾ ਦਾ ਉਚਾਰਨ ਕੀਤੀ। ਇਸ ਮੌਕੇ ਪ੍ਰਧਾਨ ਅਜੀਤ ਸਿੰਘ ਸੇਠੀ, ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ, ਐੱਚ. ਐੱਸ. ਭਸੀਨ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ ਆਦਿ ਹਾਜ਼ਰ ਸਨ। ਸਮਾਪਤੀ ਊਪਰੰਤ ਮਿੱਸੇ ਪ੍ਰਸ਼ਾਦੇ, ਦਹੀਂ, ਲੱਸੀ, ਅਚਾਰ ਅਤੇ ਪਿਆਜ਼ ਦਾ ਲੰਗਰ ਅਤੁੱਟ ਵਰਤਾਇਆ ਗਿਆ। 

ਸੈਂਟਰਲ ਟਾਊਨ : ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਧੰਨ ਸਨ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਦਿਵਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਨੇ ਪਿਆਰ ਤੇ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਗਿਆ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਅੰਮ੍ਰਿਤ ਵੇਲੇ ਦੀਵਾਨਾਂ ਦੀ ਆਰੰਭਤਾ ਨਿਤਨੇਮ ਦੇ ਪਾਠ ਨਾਲ ਹੋਈ, ਉਪਰੰਤ ਸਜੇ ਦੀਵਾਨ ’ਚ ਆਸਾ ਦੀ ਵਾਰ ਦੇ ਕੀਰਤਨ ਭਾਈ ਸ਼ਨਬੀਰ ਸਿੰਘ ਹਜ਼ੂਰੀ ਰਾਗੀ ਵੱਲੋਂ ਕੀਤੇ ਗਏ ਜਦਕਿ ਗਿਆਨੀ ਮਨਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ। ਪ੍ਰਧਾਨ ਚਰਨਜੀਤ ਸਿੰਘ ਸਿੰਘ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਘਰਾਂ ਤੋਂ ਮਿੱਸੇ ਪ੍ਰਸ਼ਾਦੇ, ਦਹੀਂ-ਮੱਖਣ-ਅਚਾਰ ਆਦਿ ਤਿਆਰ ਕਰ ਕੇ ਸਤਿਗੁਰਾਂ ਦੇ ਦਰਬਾਰ ’ਚ ਹਾਜ਼ਰ ਹੋਈਆਂ। ਇਸ ਮੌਕੇ ਰਾਜਿੰਦਰ ਬੇਰੀ ਸਾਬਕਾ ਵਿਧਾਇਕ, ਚੇਅਰਮੈਨ ਗੁਰਚਰਨ ਸਿੰਘ ਬਾਗਾਂਵਾਲੇ, ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਪਰਮਿੰਦਰ ਸਿੰਘ ਡਿੰਪੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਾਜਿੰਦਰ ਸਿੰਘ ਬੇਦੀ, ਬਲਬੀਰ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਰਵਿੰਦਰ ਸਿੰਘ ਰੀਅਲ, ਸਰਦੂਲ ਸਿੰਘ ਸੁਖਦੇਵ ਸਿੰਘ ਸਹਿਗਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਗੁਰਦੁਆਰਾ ਛੇਵੀਂ ਪਾਤਸ਼ਾਹੀ ਸਣੇ ਵੱਖ-ਵੱਖ ਗੁਰਦੁਆਰਿਆਂ 'ਚ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ

PunjabKesari

ਅੱਡਾ ਹੁਸ਼ਿਆਰਪੁਰ - ਗੁਰਦੁਆਰਾ ਦੋਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਜਲੰਧਰ ਵਿਖੇ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪ੍ਰੇਮ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਡਾ. ਪਰਮਜੀਤ ਸਿੰਘ ਗੁਰਸ਼ਬਦ ਪ੍ਰਚਾਰ ਸੋਹਾਣਾ ਜਲੰਧਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਰਦਾਰਾ ਸਿੰਘ ਮੱਕੜ, ਬੂਟਾ ਸਿੰਘ, ਦੀਦਾਰ ਸਿੰਘ, ਸਤਬੀਰ ਸਿੰਘ ਬਾਬਾ, ਮੋਹਿੰਦਰ ਸਿੰਘ ਸੰਦਲ, ਵਿੰਦਰਜੀਤ ਸਿੰਘ, ਭਾਈ ਲਵਪ੍ਰੀਤ ਸਿੰਘ, ਭਾਈ ਪਵਨੀਤ ਸਿੰਘ, ਭਾਈ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ। ਸਮਾਪਤੀ ਉਪਰੰਤ ਮਿੱਸੇ ਪ੍ਰਸ਼ਾਦੇ ਤੇ ਲੱਸੀ ਦਾ ਲੰਗਰ ਅਤੁੱਟ ਵਰਤਾਇਆ ਗਿਆ। 

PunjabKesari

ਡਿਫੈਂਸ ਕਾਲੋਨੀ- ਗੁਰਦੁਆਰਾ ਸ੍ਰੀ ਗੁਰੂ ਅਮਰਦਾਸ (ਰਜਿ.) ਡਿਫੈਂਸ ਕਾਲੋਨੀ ਜਲੰਧਰ ਵਿਖੇ ਅੱਜ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿਤਨੇਮ ਦੀਆਂ ਪੰਜ ਬਾਣੀਆਂ ਸੰਗਤੀ ਰੂਪ ਵਿੱਚ ਕਰਨ ਉਪਰੰਤ ਰਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਬਾਅਦ ਵਿੱਚ ਭਾਰੀ ਦੀਵਾਨ ਸਜਾਏ ਗਏ। ਪ੍ਰਧਾਨ ਗੁਰਨਾਮ ਸਿੰਘ ਪੇਲੀਆ ਅਤੇ ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਦੀ ਸੂਚਨਾ ਅਨੁਸਾਰ ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਬੀਬੀ ਬਲਜੀਤ ਕੌਰ ਖਾਲਸਾ ਤਲਵਾੜੇ ਵਾਲੇ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗਿਆਨੀ ਗੁਰਦਿੱਤ ਸਿੰਘ ਨੇ ਗੁਰੂ ਜੀ ਦੀ ਜੀਵਨੀ ਸਬੰਧੀ ਚਾਨਣਾ ਪਾਇਆ। ਜਨਰਲ ਸਕੱਤਰ ਸਰਦਾਰ ਜਸਬੀਰ ਸਿੰਘ ਰੰਧਾਵਾ ਨੇ ਸਮਾਗਮ ’ਚ ਸ਼ਾਮਲ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ। ਸੰਗਤਾਂ ’ਚ ਹੋਰਨਾਂ ਤੋਂ ਇਲਾਵਾ ਸਰਦੂਲ ਸਿੰਘ ਰੰਧਾਵਾ, ਸੁਖਮਿੰਦਰ ਸਿੰਘ, ਸੁਰਿੰਦਰ ਸਿੰਘ ਸੈਣੀ, ਹਰਮਿੰਦਰ ਸਿੰਘ ਸੰਧੂ, ਹਰਬਲਬੀਰ ਸਿੰਘ ਨਿਝਰ, ਮਹੀਪਾਲ ਸਿੰਘ, ਪਰਮਿੰਦਰ ਸਿੰਘ ਮਿੰਟਾ, ਬਲਜੀਤ ਸਿੰਘ, ਲਖਬੀਰ ਸਿੰਘ ਖਾਲਸਾ, ਅਜੀਤ ਸਿੰਘ, ਭਗਵੰਤ ਸਿੰਘ, ਇੰਦਰਮੋਹਨ ਸਿੰਘ, ਸਤਿੰਦਰਪਾਲ ਸਿੰਘ, ਜਗਜੀਤ ਸਿੰਘ ਰਿਆੜ, ਬਲਬੀਰ ਸਿੰਘ ਸੰਧੂ, ਮਹਿੰਦਰ ਸਿੰਘ ਬਾਹੀਆ, ਬੀਬੀ ਪ੍ਰਕਾਸ਼ ਕੌਰ ਪੇਲੀਆ, ਬੀਬੀ ਪਰਮਿੰਦਰ ਕੌਰ, ਬੀਬੀ ਕੁਲਜਿੰਦਰ ਕੌਰ ਰੰਧਾਵਾ, ਬੀਬੀ ਹਰਿੰਦਰ ਕੌਰ ਸੈਣੀ, ਬੀਬੀ ਕੁਲਦੀਪ ਕੌਰ, ਚਰਨਜੀਤ ਕੌਰ, ਗੁਰਦੀਪ ਕੌਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਵਿਚ ਗੈਂਗਸਟਰ ਅਕਾਲੀ ਦਲ ਤੇ ਕਾਂਗਰਸ ਦੀ ਦੇਣ : ਦੇਵ ਮਾਨ

PunjabKesari

ਰੰਧਾਵਾ ਮਸੰਦਾਂ -ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦੀ ਪਿੰਡ ਰੰਧਾਵਾ ਮਸੰਦਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ ਪੁਰਬ ਸੰਤ ਬਾਬਾ ਸੁਖਦੀਪ ਸਿੰਘ ਦੀ ਅਗਵਾਈ ’ਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਸਜਾਏ ਗਏ ਦੀਵਾਨ ਵਿੱਚ ਭਾਈ ਬਲਵਿੰਦਰ ਸਿੰਘ, ਭਾਈ ਸਤਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਯੂ. ਕੇ. ਤੋਂ ਉਚੇਚੇ ਤੌਰ ’ਤੇ ਆਏ ਭਾਈ ਰਣਧੀਰ ਸਿੰਘ ਸੰਭਲ ਅਤੇ ਸੰਤ ਬਾਬਾ ਸੁਖਦੀਪ ਸਿੰਘ ਨੇ ਮੀਰੀ ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਸਬੰਧੀ ਇਤਿਹਾਸਕ ਰੌਸ਼ਨੀ ਪਾਉਂਦਿਆਂ ਸੰਗਤਾਂ ਨੂੰ ਸਤਿਗੁਰੂ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।

ਗੁਰਦੁਆਰਾ ਹਰਿਕੀਰਤ ਸਾਧ ਸੰਗਤ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਅਵਤਾਰ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਤੇ ਸੇਵਾ ਸਿੰਘ ਨੇ ਕੀਰਤਨ ਕੀਤਾ। ਇਸ ਮੌਕੇ ਲੰਡਨ ਤੋਂ ਵਿਸ਼ੇਸ਼ ਤੌਰ ’ਤੇ ਆਏ ਗਿਆਨੀ ਰਣਧੀਰ ਸਿੰਘ ਸੰਭਲ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਨਿਹੰਗ ਨੇ ਗੁਰੂ ਸਾਹਿਬ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਸੰਗਤਾਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ: ਫਿਰੋਜ਼ਪੁਰ ’ਚ ਵੱਡੀ ਵਾਰਦਾਤ, ਬਜ਼ੁਰਗ ਬੀਬੀ ਦਾ ਕਤਲ ਕਰਕੇ ਬੈੱਡ ’ਚ ਲੁਕੋਈ ਲਾਸ਼

PunjabKesari

ਇਹ ਵੀ ਪੜ੍ਹੋ:  ਜਲੰਧਰ 'ਚ ਹਾਈ ਅਲਰਟ ਦੌਰਾਨ ਵੱਡੀ ਵਾਰਦਾਤ, ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਲੱਖਾਂ ਦੀ ਲੁੱਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News