ਗੁਰਦੁਆਰਾ ਛੇਵੀਂ ਪਾਤਸ਼ਾਹੀ ਸਣੇ ਵੱਖ-ਵੱਖ ਗੁਰਦੁਆਰਿਆਂ ''ਚ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ

06/16/2022 3:47:46 PM

ਜਲੰਧਰ (ਚਾਵਲਾ)- ਜਲੰਧਰ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਪੁੱਤਰਾਂ ਦੇ ਦਾਤੇ, ਮੀਰੀ ਪੀਰੀ ਦੇ ਮਾਲਕ, ਧੰਨ ਧੰਨ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 427ਵਾਂ ਪ੍ਰਕਾਸ਼ ਪੁਰਬ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਸਬਿਆਂ ਤੋਂ ਸੰਗਤਾਂ ਇੰਨੀ ਵੱਡੀ ਗਿਣਤੀ ’ਚ ਪੁੱਜੀਆਂ ਸਨ। ਇਸ ਦੌਰਾਨ ਸੰਗਤਾਂ ਮਾਤਾ ਗੰਗਾ ਜੀ ਦੀ ਮਰਿਆਦਾ ਅਨੁਸਾਰ ਮਿੱਸੇ ਪ੍ਰਸ਼ਾਦੇ, ਪਿਆਜ਼, ਲੱਸੀ ਅਤੇ ਅਚਾਰ ਲੈ ਕੇ ਉਤਸ਼ਾਹ ਨਾਲ ਪੁੱਜ ਰਹੀਆਂ ਸਨ। ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਸਵੇਰੇ ਅਤੇ ਸ਼ਾਮ ਨੂੰ ਸੱਜੇ ਦੀਵਾਨਾਂ ’ਚ ਸੰਗਤਾਂ ਦਾ ਉਮੜਿਆਂ ਸੈਲਾਬ ਨਜ਼ਰ ਆ ਰਿਹਾ ਸੀ। ਗੁਰਦੁਆਰਾ ਸਾਹਿਬ ਵਿਖੇ ਬੀਤੇ ਦਿਨ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਸਹਿਜ ਪਾਠ ਦੇ ਭੋਗ ਪਾਏ ਗਏ। ਅੰਮ੍ਰਿਤ ਵੇਲੇ ਪੰਜ ਬਾਣੀਆਂ ਦੇ ਨਿੱਤਨੇਮ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਉਪਰੰਤ ਬੈਂਡ ਵਾਜਿਆਂ ਦੀ ਧੁੰਨ ’ਚ ਸ੍ਰੀ ਨਿਸ਼ਾਨ ਸਾਹਿਬ ਨੂੰ ਨਵੇਂ ਚੋਲੇ ਪਹਿਨਾਏ ਗਏ। ਉਪਰੰਤ ਖੁੱਲ੍ਹੇ ਪੰਡਾਲ ’ਚ ਸਜੇ ਦੀਵਾਨਾਂ ਵਿੱਚ ਹਜ਼ੂਰੀ ਰਾਗੀ ਭਾਈ ਲਾਲ ਸਿੰਘ, ਭਾਈ ਦਲੇਰ ਸਿੰਘ, ਬੀਬੀ ਬਲਵਿੰਦਰ ਕੌਰ ਖਡੂਰ ਸਾਹਿਬ, ਭਾਈ ਬ੍ਰਹਮਜੋਤ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਦਵਿੰਦਰ ਸਿੰਘ ਸੋਢੀ ਦੇ ਜਥੇ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਲਾਈ। ਸਮਾਗਮ ਦੌਰਾਨ ਸੰਤ ਸ਼ਾਂਤਾ ਨੰਦ ਨੇ ਵੀ ਕਥਾ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਦੌਰਾਨ ਵਾਤਾਵਰਣ ਪ੍ਰੇਮੀ, ਪਦਮਸ਼੍ਰੀ ਅਤੇ ਰਾਜ ਸਭਾ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਮੂਲੀਅਤ ਕਰ ਕੇ ਸੰਗਤ ਦੀ ਅਸੀਸ ਪ੍ਰਾਪਤ ਕੀਤੀ।

PunjabKesari

ਇਹ ਵੀ ਪੜ੍ਹੋ: ਪੰਜਾਬ ਵਿਚ ਗੈਂਗਸਟਰ ਅਕਾਲੀ ਦਲ ਤੇ ਕਾਂਗਰਸ ਦੀ ਦੇਣ : ਦੇਵ ਮਾਨ

ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਵੀ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਦੌਰਾਨ ਇਸਤਰੀ ਸਤਿਸੰਗ ਸਭਾ ਵੱਲੋਂ ਪ੍ਰਧਾਨ ਬੀਬੀ ਮਹਿੰਦਰ ਕੌਰ ਕਾਲੜਾ ਨੇ ਆਪਣੇ ਜਥੇ ਸਮੇਤ ਹਾਜ਼ਰੀ ਭਰ ਕੇ ਗੁਰਦੁਆਰਾ ਸਾਹਿਬ ਵਾਸਤੇ ਅਤੇ ਗੁਰੂ ਹਰਿਗੋਬਿੰਦ ਹਸਪਤਾਲ ਵਾਸਤੇ ਮਾਇਆ ਦੀਆਂ ਥੈਲੀਆਂ ਭੇਟ ਕੀਤੀਆਂ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਅਤੇ ਹਸਪਤਾਲ ਦੇ ਚੇਅਰਮੈਨ ਸੁਰਜੀਤ ਸਿੰਘ ਚੀਮਾ ਨੇ ਇਸਤਰੀ ਸਤਿਸੰਗ ਸਭਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਅਖ਼ੀਰ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕੇ ਲੰਗਰ, ਹੋਰ ਕਈ ਪ੍ਰਕਾਰ ਦੇ ਪ੍ਰਸ਼ਾਦ ਤੇ ਠੰਡੇ-ਮਿੱਠੇ ਜਲ ਦੀ ਛਬੀਲ ਨਿਰੰਤਰ ਚਲਦੇ ਰਹੇ।

PunjabKesari

ਇਹ ਵੀ ਪੜ੍ਹੋ: ਫਿਰੋਜ਼ਪੁਰ ’ਚ ਵੱਡੀ ਵਾਰਦਾਤ, ਬਜ਼ੁਰਗ ਬੀਬੀ ਦਾ ਕਤਲ ਕਰਕੇ ਬੈੱਡ ’ਚ ਲੁਕੋਈ ਲਾਸ਼

ਸੰਗਤਾਂ ਦੇ ਭਰਪੂਰ ਇਕੱਠ ’ਚ ਹਸਪਤਾਲ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਚੀਮਾ, ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਕਾਰਜਕਾਰੀ ਪ੍ਰਧਾਨ ਗੁਰਕਿਰਪਾਲ ਸਿੰਘ, ਗੁਰਪ੍ਰਤਾਪ ਸਿੰਘ ਖੁਰਾਣਾ, ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡਵੋਕੇਟ, ਦਵਿੰਦਰ ਸਿੰਘ ਰਹੇਜਾ, ਕੁਲਵੰਤਬੀਰ ਸਿੰਘ ਕਾਲੜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ ਸਾਰੇ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਜਨਰਲ ਸਕੱਤਰ, ਇੰਦਰਪਾਲ ਸਿੰਘ ਸਕੱਤਰ, ਜਗਜੀਤ ਸਿੰਘ ਕੈਸ਼ੀਅਰ, ਚਰਨਜੀਤ ਸਿੰਘ ਸਰਾਫ਼, ਬਲਵਿੰਦਰ ਸਿੰਘ ਸਰਾਫ, ਗੁਰਦੀਪ ਸਿੰਘ ਬਵੇਜਾ, ਹਰਪ੍ਰੀਤ ਸਿੰਘ ਅੰਮ੍ਰਿਤ ਕੰਪਿਊਟਰ , ਚਰਨਜੀਤ ਸਿੰਘ ਲੱਕੀ ਮੱਕੜ, ਗੁਰਜੀਤ ਸਿੰਘ ਪੋਪਲੀ, ਚਰਨਜੀਤ ਸਿੰਘ ਲੁਬਾਣਾ, ਚਰਨਜੀਤ ਸਿੰਘ ਲੱਕੀ, ਡਾਕਟਰ ਸਤਨਾਮ ਸਿੰਘ, ਇੰਦਰਪਾਲ ਸਿੰਘ ਅਰੋੜਾ, ਪਰਮਜੀਤ ਸਿੰਘ ਨੈਨਾ, ਹਰਬੰਸ ਸਿੰਘ, ਪਰਵਿੰਦਰ ਸਿੰਘ ਖਾਸਰੀਆ, ਸਤਪਾਲ ਸਿੰਘ ਅਲੱਗ ਇਤਿ ਆਦਿ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ:  ਜਲੰਧਰ 'ਚ ਹਾਈ ਅਲਰਟ ਦੌਰਾਨ ਵੱਡੀ ਵਾਰਦਾਤ, ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਲੱਖਾਂ ਦੀ ਲੁੱਟ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News