550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ''ਚ ਭਾਰੀ ਉਤਸ਼ਾਹ

Wednesday, Nov 06, 2019 - 06:22 PM (IST)

550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ''ਚ ਭਾਰੀ ਉਤਸ਼ਾਹ

ਸੁਲਤਾਨਪੁਰ ਲੋਧੀ (ਰਣਦੀਪ)— ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਸੁਲਤਾਨਪੁਰ ਲੋਧੀ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਬਾਬਾ ਨਾਨਕ ਦੀ ਚਰਨ ਛੂਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ 'ਚ ਬੀਤੇ ਦਿਨ ਤੋਂ ਸਰਕਾਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਥੇ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ 'ਚ ਚੱਲ ਰਹੇ ਸਮਾਗਮਾਂ ਪ੍ਰਤੀ ਲੋਕਾਂ ਖਾਸ ਕਰਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰਪੁਰਬ ਦੇ ਇਸ ਖਾਸ ਮੌਕੇ 'ਤੇ ਜਿੱਥੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਗੁਰੂ ਜੀ ਦੇ ਇਤਿਹਾਸ ਨੂੰ ਦਰਸਾਉਂਦੀ ਪ੍ਰਦਸ਼ਨੀ ਵੀ ਲਗਾਈ ਗਈ ਹੈ।

PunjabKesari

ਬਾਬੇ ਨਾਨਕ ਦੀ ਨਗਰੀ 'ਚ ਲੋਕ ਦੂਰੋਂ-ਦੂਰੋਂ ਦਰਸ਼ਨ ਦੀਦਾਰ ਲਈ ਪਹੁੰਚ ਰਹੀਆਂ ਹਨ। ਇਕ ਪਾਸੇ ਜਿੱਥੇ ਸੇਵਾ ਸੁਸਾਇਟੀਆਂ ਵੱਲੋਂ ਆਉਣ ਵਾਲੇ ਸ਼ਰਧਾਲੂਆਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਕਈ ਖੂਨ ਦਾਨ ਕੈਂਪ ਵੀ ਲਗਾਏ ਹਨ। ਇਨ੍ਹਾਂ ਕੈਂਪਾਂ 'ਚ ਲੋਕ ਵੱਧ-ਚੜ੍ਹ ਕੇ ਹਿੱਸਾ ਲੈਣ ਰਹੇ ਹਨ। 

PunjabKesari
ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ 'ਚ ਜੋ ਤਿੰਨ ਟੈਂਟ ਸਿਟੀਆਂ ਦਾ ਨਿਰਮਾਣ ਕੀਤਾ ਗਿਆ ਹੈ, ਉਹ ਵੀ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਹੀਆਂ ਹਨ। ਸੰਗਤਾਂ ਵੱਧ ਚੜ੍ਹ ਕੇ ਟੈਂਟ ਸਿਟੀ 'ਚ ਰਹਿਣ ਲਈ ਬੁਕਿੰਗ ਕਰਵਾ ਰਹੀਆਂ ਹਨ। ਹੁਣ ਤੱਕ ਸੁਲਤਾਨਪੁਰ ਲੋਧੀ 'ਚ ਕਰੀਬ 31 ਹਜ਼ਾਰ ਤੋਂ ਵਧ ਸ਼ਰਧਾਲੂ ਆਪਣੀ ਬੁਕਿੰਗ ਕਰਵਾ ਚੁੱਕੇ ਹਨ।

PunjabKesari

PunjabKesari


author

shivani attri

Content Editor

Related News