ਟਾਂਡਾ ਵਿਖੇ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Monday, Nov 27, 2023 - 12:57 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਇਲਾਕੇ ਵਿਚ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਦੀਵਾਨ ਸਜਾਏ ਗਏ ਅਤੇ ਖਾਲਸਾਈ ਸ਼ਾਨ ਨਾਲ ਨਗਰ ਕੀਰਤਨ ਸਜਾਏ ਗਏ। ਪਿੰਡ ਕੰਧਾਲਾ ਜੱਟਾ ਦੇ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਜੀ ਚੜ੍ਹਦੀ ਪੱਤੀ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਗਏ ਪ੍ਰਕਾਸ਼ ਪੁਰਬ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜੂਰੀ ਰਾਗੀ ਕਾਕਾ ਮਨਰਾਜ ਸਿੰਘ ਧਾਲੀਵਾਲ, ਕਾਕਾ ਸਹਿਜਪਾਲ ਸਿੰਘ ਧਾਲੀਵਾਲ ਅਤੇ ਕਾਕਾ ਪ੍ਰਭਕੀਰਤ ਸਿੰਘ ਦੇ ਰਾਗੀ ਜੱਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਜਿਸ ਉਪਰੰਤ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋਕਿ ਅੱਡਾ ਸਰਾਂ ਤੋਂ ਪੱਤੀ ਚੱਕ ਰਾਹੀ ਹੁੰਦਾ ਹੋਇਆ ਨਗਰ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੰਨ ਹੋਇਆ।

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਕਸੂਦਾਂ ਸਬਜ਼ੀ ਮੰਡੀ ’ਚ ਮਿਲੇਗੀ ਸਸਤੀ ਚਨਾ ਦਾਲ

PunjabKesari

ਇਸ ਮੌਕੇ ਸੰਤ ਮਹਾਂਪੁਰਸ਼ ਸੰਤ ਬਾਬਾ ਮੱਖਣ ਸਿੰਘ ਜੀ ਦਰੀਏ ਵਾਲਿਆਂ ਦੀ, ਨਗਰ ਕੀਰਤਨ ਵਿੱਚ ਇੰਟਰਨੈਸ਼ਨਲ ਢਾਡੀ ਭਾਈ ਅਮਰਜੀਤ ਸਿੰਘ ਗੁਰਦਾਸਪੁਰੀ ਪ੍ਰੀਤ ਬ੍ਰਦਰਜ ਦੇ ਢਾਡੀ ਜੱਥੇ ਨੇ ਢਾਡੀ ਵਾਰਾਂ ਅਤੇ ਭਾਈ ਹਰਿੰਦਰਪਾਲ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਨੇ ਕਵੀਸ਼ਰੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਵਿਚ ਹੈੱਡ ਗ੍ਰੰਥੀ ਬਾਬਾ ਅਵਤਾਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਗਿੱਤਾ, ਮਨਜੀਤ ਸਿੰਘ ਸੈਕਟਰੀ, ਮਨਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਸੁਬੇਦਾਰ ਗੁਰਮੇਲ ਸਿੰਘ, ਕੁਲਦੀਪ ਸਿੰਘ ਕੀਪੀ, ਹਰਪ੍ਰੀਤ ਸਿੰਘ ਹੈਪੀ ਬਾਬਾ, ਜਸਪਾਲ ਸਿੰਘ ਭੱਟੀ, ਆਕਾਸ਼ਦੀਪ ਸਿੰਘ, ਰਸ਼ਪਾਲ ਸਿੰਘ ਪਾਲਾ, ਰੇਸ਼ਮ ਸਿੰਘ, ਇੰਦਰਜੀਤ ਸਿੰਘ, ਅਵਤਾਰ ਸਿੰਘ, ਹਰਵਿੰਦਰਪਾਲ ਸਿੰਘ, ਸਤਵਿੰਦਰ ਸਿੰਘ, ਇਕਬਾਲ ਸਿੰਘ ਬਾਲੀ,ਗੁਰਜੋਤ ਸਿੰਘ ਜੋਤਾ, ਗੁਰਤੇਜ ਸਿੰਘ, ਅੰਮ੍ਰਿਤ ਸਿੰਘ, ਬਨੀਤ ਸਿੰਘ ਨੇ ਹਾਜ਼ਰੀ ਲੁਆਈ। 

PunjabKesari

ਇਸੇ ਤਰਾਂ ਪਿੰਡ ਮੀਰਾਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਵਿਚ ਪੰਜ ਪਿਆਰਿਆਂ ਦੀ ਅਗਵਾਈ ਅਤੇ ਖਾਲਸਾਈ ਸ਼ਾਨ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਤਲਵੰਡੀ ਡੱਡੀਆਂ, ਸੱਲਾ, ਠਾਕਰੀ, ਪ੍ਰੇਮਪੁਰ, ਮਾਨਪੁਰ, ਸਹਿਬਾਜ਼ਪੁਰ, ਫਿਰੋਜ਼ ਰੌਲੀਆ, ਨੱਥੂਪੁਰ, ਅਵਾਣ ਘੋੜੇਸ਼ਾਹ, ਨਰੰਗਪੁਰ, ਜੱਬੋਵਾਲ ਅਤੇ ਗੁਰਦੁਆਰਾ ਨਾਨਕਸਰ ਬਰਿਆਰ ਵਿਖੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਰਾਗੀ ਜੱਥੇ ਅਤੇ ਸੰਗਤਾਂ ਗੁਰਬਾਣੀ ਦਾ ਜਾਪੁ ਕਰਦੇ ਜਾ ਰਹੀਆਂ ਸਨ। ਨਗਰ ਕੀਰਤਨ ਵਿਚ ਪ੍ਰਧਾਨ ਸੂਬੇਬਾਰ ਮਹਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਭਾਈ ਸ਼ਿੰਗਾਰ ਸਿੰਘ, ਪਰਮਜੀਤ ਸਿੰਘ, ਗੁਰਬਖਸ਼ ਸਿੰਘ, ਪਰਵਿੰਦਰ ਸਿੰਘ.ਦਲੀਪ ਸਿੰਘ ਆਦਿ ਸਮੇਤ ਪਿੰਡ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਲੁਆਈ। 

ਇਹ ਵੀ ਪੜ੍ਹੋ : ਪਹਿਲਾ ਆਸ਼ਿਕ ਬਣ ਰਿਹਾ ਸੀ ਪਿਆਰ 'ਚ ਰੋੜਾ, ਦੂਜੇ ਆਸ਼ਿਕ ਨਾਲ ਮਿਲ ਰਚੀ ਖ਼ੌਫ਼ਨਾਕ ਸਾਜਿਸ਼ ਤੇ ਕਰਵਾ 'ਤਾ ਕਤਲ

ਇਸੇ ਤਰਾਂ ਪਿੰਡ ਮਸੀਤ ਪਲ ਕੋਟ ਵਿਖੇ ਸਜਾਏ ਗਏ ਨਗਰ ਕੀਰਤਨ ਵਿਚ ਭਾਈ ਗਰਜਾ ਸਿੰਘ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆI ਨਗਰ ਕੀਰਤਨ ਵਿਚ ਇਸ ਮੌਕੇ ਸਰਪੰਚ ਸੁਰਿੰਦਰ ਕੌਰ,ਹੈੱਡ ਗ੍ਰੰਥੀ ਜਸਵਿੰਦਰ ਸਿੰਘ, ਚੈਚਲ ਸਿੰਘ, ਜੀਤ ਸਿੰਘ, ਡਾ. ਸਰਵਨ ਸਿੰਘ, ਸਵਰਨ ਸਿੰਘ ਆਦਿ ਨੇ ਹਾਜ਼ਰੀ ਲੁਆਈ।  ਪਿੰਡ ਭੂਲਪੁਰ ਦੇ ਗੁਰਦੁਆਰਾ ਸੰਤ ਬਾਬਾ ਰਘਵੀਰ ਸਿੰਘ ਤੋਂ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਵਿਚ ਹੈੱਡ ਗ੍ਰੰਥੀ ਮਲਕੀਤ ਸਿੰਘ,ਪ੍ਰਧਾਨ ਨਿਰੰਜਨ ਸਿੰਘ, ਸਰਪੰਚ ਕਾਬਲ ਸਿੰਘ,ਪੰਚ ਵਰਿੰਦਰ ਸਿੰਘ ਆਦਿ ਨੇ ਹਾਜ਼ਰੀ ਲੁਆਈ। 

ਇਹ ਵੀ ਪੜ੍ਹੋ : ਗੁ. ਸ੍ਰੀ ਬੇਰ ਸਾਹਿਬ 'ਚ ਅੱਜ ਰਾਤ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਹੋਵੇਗੀ ਫੁੱਲਾਂ ਦੀ ਵਰਖਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News