550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

Sunday, Sep 15, 2019 - 04:24 PM (IST)

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਟਾਂਡਾ ਉੜਮੁੜ (ਮੋਮੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਬਾਬਾ ਭਗਤ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਆਸ਼ਰਮ ਬਾਬਾ ਭਗਤ ਸਿੰਘ ਜੀ ਪਿੰਡ ਮੂਨਕ ਖੁਰਦ ਵਿਖੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਸ਼ਰਧਾ ਪੂਰਵਕ ਸਜਾਇਆ ਗਿਆ। ਗੁਰਦੁਆਰਾ ਸੰਤਸਰ ਸਾਹਿਬ 38 ਵੈਸਟ ਚੰਡੀਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਰੂਪ ਸਿੰਘ ਜੀ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਤੇ ਭਾਈ ਗੁਰਪ੍ਰੀਤ ਸਿੰਘ ਮਨੀ ਦੀ ਦੇਖਰੇਖ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਗੁਰੂ ਚਰਨਾਂ 'ਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਨਗਰ ਕੀਰਤਨ ਦਾ ਦੌਰਾਨ ਰਾਗੀ ਸਿੰਘਾਂ ਅਤੇ ਗੁਰੂ ਦੀਆਂ ਸੰਗਤਾਂ ਵੱਲੋਂ ਪਵਿੱਤਰ ਬਾਣੀ ਦੇ ਜਾਪ ਕੀਤੇ ਜਾ ਰਹੇ ਸਨ।

PunjabKesari

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਗੱਤਕਾ ਅਖਾੜਾ ਟਾਂਡਾ ਵੱਲੋਂ ਗੱਤਕੇ ਦੇ ਜੰਗਜੂ ਕਰਤਬਾਂ ਰਾਹੀਂ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦਾ ਪਿੰਡ ਦੇ ਵੱਖ ਵੱਖ ਪੜਾਵਾਂ 'ਚ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਮਹਾਨ ਨਗਰ ਕੀਰਤਨ ਪਿੰਡ ਮੂਨਕ ਖੁਰਦ, ਮੂਨਕ ਕਲਾਂ, ਬੋਲੇਵਾਲ, ਗੁਰਦੁਆਰਾ ਟਾਹਲੀ ਸਾਹਿਬ ਤੋਂ ਹੁੰਦੇ ਹੋਏ ਗੁਰਦੁਆਰਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੌਰਾਨ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਬਾਬਾ ਕੁਲਦੀਪ ਸਿੰਘ ਟਾਹਲੀ ਸਾਹਿਬ, ਬਾਬਾ ਰਮਨਦੀਪ ਸਿੰਘ, ਭਾਈ ਹਰਿੰਦਰ ਸਿੰਘ ਖ਼ਾਲਸਾ, ਸਾਬਕਾ ਸਰਪੰਚ ਹਰਬੰਸ ਸਿੰਘ, ਸਾਬਕਾ ਸਰਪੰਚ ਤੀਰਥ ਸਿੰਘ, ਬੀਬੀ ਹਰਵਿੰਦਰ ਕੌਰ ਮੂਨਕਾਂ, ਦਵਿੰਦਰ ਸਿੰਘ ਲਾਡੀ, ਸੁਖਵਿੰਦਰ ਸਿੰਘ ਮੂਨਕਾਂ, ਸਰਬਜੀਤ ਸਿੰਘ ਮੋਮੀ, ਮਾਸਟਰ ਰਜਿੰਦਰ ਸਿੰਘ ਖੁਰਦਾਂ, ਪ੍ਰਧਾਨ ਮਲੂਕ ਸਿੰਘ, ਸ਼ਿੰਗਾਰਾ ਸਿੰਘ, ਨੰਦ ਸਿੰਘ, ਜਤਿੰਦਰ ਸਿੰਘ ਲਾਡੀ, ਹਰਪ੍ਰੀਤ ਸਿੰਘ ਕਾਕਾ, ਭਾਈ ਸਾਹਿਬ ਸਿੰਘ, ਸੁਖਚੈਨ ਸਿੰਘ, ਪਰਮਜੀਤ ਸਿੰਘ ਪੰਮਾ, ਸ਼ੀਤਲ ਸਿੰਘ, ਬਲਵੀਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ।


author

shivani attri

Content Editor

Related News