550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਦਰਬਾਰ

11/24/2019 12:12:41 PM

ਜਲੰਧਰ (ਸੋਨੂੰ)— ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਦੇ ਚਹਾਰ ਬਾਗ 'ਚ ਦਸ਼ਮੇਸ਼ ਸੇਵਕ ਸਭਾ ਵੱਲੋਂ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ 'ਪੰਜਾਬ ਕੇਸਰੀ' ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸਭਾ ਦੇ ਮੈਂਬਰ ਨਿਰਮਲ ਸਿੰਘ ਬੇਦੀ ਨੇ ਕਿਹਾ ਕਿ ਬਾਬੇ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਦਸ਼ਮੇਸ਼ ਸੇਵਕ ਸਭਾ ਵੱਲੋਂ ਸਮਾਗਮ ਕਰਵਾਇਆ ਗਿਆ ਹੈ।

PunjabKesariਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਕੀਰਤਨ ਜਥਿਆਂ ਨੇ ਸ਼ਬਦ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਉਨ੍ਹਾਂ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਦਾ ਵੀ ਧੰਨਵਾਦ ਕੀਤਾ, ਇਸ ਦੇ ਨਾਲ ਹੀ ਕੀਰਤਨ ਸਾਮਗਮ 'ਚ ਯੋਗਦਾਨ ਦੇਣ ਵਾਲਿਆਂ ਦਾ ਵੀ ਸ਼ੁੱਕਰਾਨਾ ਕੀਤਾ। ਸਮਾਗਮ 'ਚ ਵਿਜੇ ਚੋਪੜਾ ਜੀ ਤੋਂ ਇਲਾਵਾ ਮਨੋਰੰਜਨ ਕਾਲੀਆ ਸਮੇਤ ਹੋਰ ਵੀ ਆਗੂ ਮੌਜੂਦ ਰਹੇ। PunjabKesari

ਇਸ ਮੌਕੇ ਸ਼੍ਰੀ ਵਿਜੇ ਚੋਪੜਾ ਜੀ ਨੇ ਅੱਜਕਲ੍ਹ ਸਾਰੇ ਹਿੰਦੋਸਸਤਾਨ 'ਚ ਹਰ ਇਨਸਾਨ ਤਣਾਅ ਨਾਲ ਪੀੜਤ ਹੈ। ਧਾਰਮਿਕ ਸਮਾਗਮ 'ਚ ਸ਼ਿਰਕਤ ਕਰਕੇ ਸ਼ਾਂਤੀ ਮਿਲਦੀ ਹੈ ਅਤੇ ਇਨਸਾਨ ਤਣਾਅ ਤੋਂ ਮੁਕਤ ਹੁੰਦਾ ਹੈ। ਇਸ ਦੌਰਾਨ ਦਸ਼ਮੇਸ਼ ਸਭਾ ਕਮੇਟੀ ਸਭਾ ਵੱਲੋਂ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ।


shivani attri

Content Editor

Related News