550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ 3 ਰੋਜ਼ਾ ਕੀਰਤਨ ਦਰਬਾਰ 18 ਤੋਂ 20 ਤੱਕ

10/17/2019 1:05:30 PM

ਨਵਾਂਸ਼ਹਿਰ (ਤ੍ਰਿਪਾਠੀ)— ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਏ ਜਾ ਰਹੇ 3 ਰੋਜ਼ਾ ਮਹਾਨ ਕੀਰਤਨ ਦਰਬਾਰ ਸਬੰਧੀ ਬੀਤੇ ਦਿਨ ਜ਼ਿਲੇ ਦੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਇਕ ਸਾਂਝੀ ਬੈਠਕ ਦਾ ਆਯੋਜਨ ਕੀਤਾ ਗਿਆ। ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ 18 ਤੋਂ 20 ਅਕਤੂਬਰ ਤੱਕ ਚੰਡੀਗੜ੍ਹ ਰੋਡ ਸਥਿਤ ਜੇ. ਐੱਸ. ਐੱਫ. ਐੱਚ. ਸੀ. ਸੈ. ਸਕੂਲ 'ਚ ਆਯੋਜਿਤ ਕੀਤੇ ਜਾ ਰਹੇ ਮਹਾਨ ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ 18 ਅਤੇ 19 ਅਕਤੂਬਰ ਨੂੰ ਸ਼ਾਮ 6 ਤੋਂ ਰਾਤ 11 ਵਜੇ ਤੱਕ ਅਤੇ 20 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਤੋਂ ਬਾਅਦ ਦੁਪਹਿਰ 2 ਵਜੇ ਤੱਕ ਧਾਰਮਿਕ ਪ੍ਰੋਗਰਾਮ ਆਯੋਜਿਤ ਹੋਣਗੇ। 

ਉਨ੍ਹਾਂ ਦੱਸਿਆ ਕਿ ਆਯੋਜਿਤ ਪ੍ਰੋਗਰਾਮ 'ਚ ਗਿਆਨੀ ਰਘਵੀਰ ਸਿੰਘ, ਜਥੇ. ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਭਾਈ ਗੁਰਇਕਬਾਲ ਸਿੰਘ, ਬੀਬੀ ਕੌਲਾ ਜੀ ਭਲਾਈ ਕੇਂਦਰ ਅਮ੍ਰਿਤਸਰ, ਭਾਈ ਪਿੰਦਰਪਾਲ ਸਿੰਘ ਪ੍ਰਚਾਰਕ, ਭਾਈ ਸੁਰਿੰਦਰ ਸਿੰਘ ਜੋਧਪੁਰੀ, ਬੀਬੀਆਂ ਦੀ ਮੀਰੀ ਪੀਰੀ ਜਥਾ, ਭਾਈ ਅਮਰਜੀਤ ਸਿੰਘ ਆਦਿ ਦੇ ਇਲਾਵਾ ਹੋਰ ਪ੍ਰਚਾਰਕ ਅਤੇ ਕਥਾ ਵਾਚਕ ਆਪਣੀ ਹਾਜ਼ਰੀ ਦਰਜ ਕਰਵਾਕੇ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰੋਗਰਾਮ ਦੇ ਦੌਰਾਨ ਅੱਖਾਂ ਅਤੇ ਜਨਰਲ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ, ਖੂਨਦਾਨ ਕੈਂਪ, ਆਯੁਰਵੈਦਿਕ ਕੈਂਪ ਦੇ ਇਲਾਵਾ ਵੱਖ ਵੱਖ ਪ੍ਰਕਾਰ ਦੇ ਸੇਵਾ ਕਾਰਜ਼ਾਂ ਦੇ ਸਟਾਲ ਲਗਾਏ ਜਾਣਗੇ। ਇਸ ਮੌਕੇ ਤੇ ਜਰੂਰਤਮੰਦਾਂ ਨੂੰ ਸਿਲਾਈ ਮਸ਼ੀਨਾਂ, ਟ੍ਰਾਈ ਸਾਈਕਲ, ਜਰੂਰਤਮੰਦ ਵਿਦਿਆਰਥੀਆਂ ਨੂੰ ਫੀਸ ਦੇ ਚੈਕ ਅਤੇ ਜਰੂਰਤਮੰਦ ਲੋਕਾਂ ਨੂੰ ਘਰੇਲੂ ਵਰਤੋਂ ਲਈ ਵਸਤਰ ਅਤੇ ਹੋਰ ਸਮਾਨ ਵੀ ਦਿੱਤਾ ਜਾਵੇਗਾ। ਸਮਾਗਮ ਦੌਰਾਨ ਤਿੰਨੋਂ ਦਿਨ ਕਰੀਬ 50 ਬੱਸਾਂ ਦੀ ਮੁਫਤ ਸੇਵਾ ਦਾ ਪ੍ਰਬੰਧ ਵੀ ਵੱਖ ਵੱਖ ਪਿੰਡਾਂ ਅਤੇ ਸਹਿਰ ਦੇ ਮੁਹੱਲਿਆਂ ਦੇ ਲਈ ਕੀਤਾ ਗਿਆ ਹੈ। ਇਸ ਮੌਕੇ ਤੇ ਨਗਰ ਕੌਂਸਲ ਪ੍ਰਧਾਨ ਲਲਿਤ ਮੋਹਨ ਪਾਠਕ, ਕੌਂਸਲਰ ਕਮਲਜੀਕ, ਪਰਮ ਸਿੰਘ ਖਾਲਸਾ, ਜਸਵੀਰ ਸਿੰਘ, ਦਿਲਬਾਗ ਸਿੰਘ, ਕੁਲਜੀਤ ਸਿੰਘ, ਡਾ. ਗਗਨਦੀਪ, ਰਾਜਨ ਅਰੋੜਾ, ਸੁਰਿੰਦਰ ਸਿੰਘ ਸੋਇਤਾ, ਪੁਸ਼ਪਰਾਜ ਕਾਲੀਆ, ਡਾ. ਅਭਿਸ਼ੇਖ, ਤੇਜਿੰਦਰ ਪਾਲ ਸਿੰਘ, ਰਾਜਵਿੰਦਰ ਸਿੰਘ, ਸਤਨਾਮ ਸਿੰਘ, ਜਗਜੀਤ ਸਿੰਘ ਆਦਿ ਦੇ ਇਲਾਵਾ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀ ਹਾਜ਼ਰ ਸਨ।


shivani attri

Content Editor

Related News