551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ''ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਗਵਾਈ
Sunday, Nov 22, 2020 - 05:52 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਸ਼ਰਮ ਸੰਤ ਬਾਬਾ ਭਗਤ ਸਿੰਘ ਜੀ ਪਿੰਡ ਮੂਨਕ ਖੁਰਦ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ 'ਚ ਸੈਂਕੜੇ ਹੀ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ।
ਇਹ ਵੀ ਪੜ੍ਹੋ: ਖ਼ੁਸ਼ਖਬਰੀ: ਹੁਣ ਸੈਨਿਕ ਸਕੂਲ ਕਪੂਰਥਲਾ 'ਚ ਵੀ ਕੁੜੀਆਂ ਨੂੰ ਮਿਲੇਗਾ ਦਾਖ਼ਲਾ
ਸੰਤ ਬਾਬਾ ਸਰੂਪ ਸਿੰਘ ਜੀ ਗੁਰਦੁਆਰਾ ਸੰਤਸਰ ਸਾਹਿਬ ਚੰਡੀਗੜ੍ਹ ਵਾਲਿਆਂ ਦੀ ਅਗਵਾਈ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਤਿੰਨ ਦਿਨਾ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਪ੍ਰੀਤ ਸਿੰਘ ਜੀ ਮਨੀ ਚੰਡੀਗੜ੍ਹ ਵਾਲੇ, ਬੀਬੀ ਪਰਦੀਪ ਕੌਰ ਜੀ ਚੰਡੀਗੜ੍ਹ, ਗਿਆਨੀ ਅਮਰਜੀਤ ਸਿੰਘ ਮੂਨਕਾਂ ਵਾਲੇ ਅਤੇ ਹੋਰਨਾਂ ਜਥਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ।
ਇਹ ਵੀ ਪੜ੍ਹੋ: 72 ਸਾਲਾ ਬਾਅਦ ਆਕਾਸ਼ਵਾਣੀ ਦਾ ਜਲੰਧਰ ਕੇਂਦਰ ਹੋਇਆ ਬੰਦ, ਜਾਣੋ ਕਿਉਂ
ਸਮਾਗਮ ਦੌਰਾਨ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲਿਆਂ ਨੇ ਪ੍ਰਵਚਨਾਂ ਰਾਹੀਂ ਨਿਹਾਲ ਕਰਦੇ ਹੋਏ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਾਰਗ 'ਤੇ ਚੱਲ ਕੇ ਸੇਵਾ ਅਤੇ ਸਿਮਰਨ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਏ ਗਏ।
ਇਹ ਵੀ ਪੜ੍ਹੋ: ਜਲੰਧਰ: ਪ੍ਰਾਈਵੇਟ ਹਸਪਤਾਲ ਦੀ ਵੱਡੀ ਲਾਪਰਵਾਹੀ: ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਮ੍ਰਿਤਕ ਦੇਹਾਂ ਬਦਲੀਆਂ
ਸਮਾਗਮ 'ਚ ਸਟੇਜ ਸਕੱਤਰ ਦੀ ਭੂਮਿਕਾ ਸਾਬਕਾ ਸਰਪੰਚ ਹਰਬੰਸ ਸਿੰਘ ਮੂਨਕਾਂ ਨੇ ਬਾਖੂਬੀ ਨਿਭਾਈ। ਇਸ ਮੌਕੇ ਦਵਿੰਦਰ ਸਿੰਘ ਲਾਡੀ, ਬੀਬੀ ਹਰਵਿੰਦਰ ਕੌਰ,ਸ਼ਿੰਗਾਰਾ ਸਿੰਘ, ਨੰਦ ਸਿੰਘ,ਹਰਭੇਜ ਸਿੰਘ ਪੱਪੀ,ਗੁਰਦੇਵ ਸਿੰਘ ਸੁਰਿੰਦਰ ਸਿੰਘ ਖਾਲਸਾ,ਲਖਬੀਰ ਸਿੰਘ ਸੁਖਚੈਨ ਸਿੰਘ, ਸ਼ਾਮ ਸਿੰਘ, ਪਰਮਜੀਤ ਸਿੰਘ,ਤਰਨਵੀਰ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਵੱਡੀ ਵਾਰਦਾਤ: ਜਲੰਧਰ ਦੇ ਸ਼ਿਵ ਵਿਹਾਰ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਇਹ ਵੀ ਪੜ੍ਹੋ: ਗੋਰਾਇਆ 'ਚ ਵੱਡੀ ਵਾਰਦਾਤ, ਰਾਤੋ-ਰਾਤ ਕੈਨਰਾ ਬੈਂਕ ਦੇ ATM ਨੂੰ ਲੁੱਟ ਕੇ ਲੈ ਗਏ ਲੁਟੇਰੇ