ਪ੍ਰਕਾਸ਼ ਦਿਹਾੜੇ ਸਬੰਧੀ ਪਿੰਡ ਨੰਗਲ ਖੂੰਗਾ ਅਤੇ ਧੁਰੀਆਂ ਵਿੱਚ ਕਰਵਾਏ ਗਏ ਸਮਾਗਮ

03/08/2021 3:59:34 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੰਗਲ ਖੁੰਗਾ ਵਿਖੇ ਮਹਾਨ ਸਾਲਾਨਾ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਉਤੇ ਸੰਤ ਨਰੇਸ਼ ਗਿਰ ਜੀ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਸਤਨਾਮ ਸਿੰਘ ਫਗਵਾੜਾ ਵਾਲੇ, ਭਾਈ ਬੂਟਾ ਸਿੰਘ ਧੁੱਗਾ ਵਾਲੇ, ਭਾਈ ਜੈ ਸਿੰਘ ਅਤੇ ਹੋਰਨਾਂ ਰਾਗੀ ਜਥਿਆਂ ਅਤੇ ਬੁਲਾਰਿਆਂ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਗੁਰੂਆਂ ਵੱਲੋਂ ਦਰਸਾਏ ਗਏ ਭਗਤੀ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੱਤੀ ਇਸੇ ਤਰ੍ਹਾਂ ਹੀ ਪਿੰਡ ਧੁਰੀਆਂ  ਵਿਖੇ ਵੀ ਪ੍ਰਕਾਸ਼ ਦਿਹਾੜੇ ਸੰਬੰਧੀ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਸੰਤ ਜਸਵਿੰਦਰ ਸਿੰਘ ਟਾਂਡੀ ਵਾਲਿਆਂ ਨੇ ਸ਼ਬਦ ਕੀਰਤਨ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।

PunjabKesari

ਇਸ ਮੌਕੇ  ਕਮੇਟੀ ਪ੍ਰਧਾਨ ਸੁੱਚਾ ਸਿੰਘ ਅਤੇ ਉਪ ਪ੍ਰਧਾਨ ਕੁਲਵਿੰਦਰ ਸਿੰਘ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਹਰਮਿੰਦਰ ਸਿੰਘ, ਅਮਨਿੰਦਰ ਸਿੰਘ, ਤਰਲੋਕ ਸਿੰਘ,ਮਨਜਿੰਦਰ ਸਿੰਘ ਬਿੱਟੂ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।


shivani attri

Content Editor

Related News