ਪਿੰਡ ਮਸੀਤਪਲ ਕੋਟ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ ਪ੍ਰਕਾਸ਼ ਦਿਹਾੜਾ

Monday, Feb 10, 2020 - 09:42 AM (IST)

ਪਿੰਡ ਮਸੀਤਪਲ ਕੋਟ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ ਪ੍ਰਕਾਸ਼ ਦਿਹਾੜਾ

ਟਾਂਡਾ ਉੜਮੁੜ (ਮੋਮੀ,ਪੰਡਿਤ) - ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਸੀਤਪਲ ਕੋਟ ਵਿਖੇ ਸਮੂਹ ਸੰਗਤਾਂ ਵਲੋਂ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਦੋ ਦਿਨਾਂ ਸਮਾਗਮ ਕਰਵਾਏ ਗਏ। ਸਮਾਗਮ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਸਮੁੱਚੇ ਪਿੰਡ ਦੀ ਪ੍ਰਕਰਮਾ ਕਰਦੇ ਹੋਏ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸੰਪੰਨ ਹੋਇਆ। ਸਮਾਗਮ ਦੇ ਦੂਸਰੇ ਦਿਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਅਤੇ ਸੇਵਾ ਅਤੇ ਸਿਮਰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੰਸ ਰਾਜ, ਗ੍ਰੰਥੀ ਜਸਵਿੰਦਰ ਸਿੰਘ, ਦੌਲਤ ਸਿੰਘ, ਪੂਰਨ ਸਿੰਘ, ਸੂਬੇਦਾਰ ਕੇਹਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।          


author

rajwinder kaur

Content Editor

Related News