ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਵੱਖ-ਵੱਖ ਪਿੰਡਾਂ ਵਿਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

Friday, Feb 18, 2022 - 12:35 AM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਜਸਵਿੰਦਰ) -ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮੋਨਾ ਖੁਰਦ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ  ਗਿਆਨੀ ਅਮਰਜੀਤ ਸਿੰਘ ਅਤੇ ਹੋਰਨਾਂ ਜਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ, ਬਸਪਾ ਆਗੂ ਲਖਵਿੰਦਰ ਸਿੰਘ ਲੱਖੀ, ਸੰਯੁਕਤ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ, ਸੁਖਵਿੰਦਰ ਸਿੰਘ ਮੂਨਕਾਂ,ਸਰਬਜੀਤ ਸਿੰਘ ਮੋਮੀ, ਪ੍ਰਧਾਨ ਤੀਰਥ ਸਿੰਘ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਸਮੁੱਚੇ ਪਿੰਡ ਦੀ ਪਰਿਕਰਮਾ ਕਰਦਿਆਂ ਸੰਪੰਨ ਹੋਏ।

ਇਹ ਵੀ ਪੜ੍ਹੋ : ਭਾਜਪਾ ਦਾ ਮੁੱਖ ਵਿਜ਼ਨ ਪੰਜਾਬ ਦੀ ਗ੍ਰੋਥ ਨੂੰ ਵਧਾਉਣਾ : ਹਰਦੀਪ ਪੁਰੀ

PunjabKesari

ਇਸ ਮੌਕੇ ਪੰਚ ਅਮਰਜੀਤ ਸਿੰਘ, ਗੁਰਦੀਪ ਸਿੰਘ ਦੀਪਾ,ਪਰਮਜੀਤ ਸਿੰਘ ਪੰਮੀ, ਸੁਰਜੀਤ ਲਾਲ ਹੀਰਾ,ਸਰਪੰਚ ਕੁਲਵਿੰਦਰ ਕੌਰ, ਜਥੇਦਾਰ ਮਲਕੀਤ ਸਿੰਘ ,ਧਰਮ ਸਿੰਘ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਗੁਰਦੀਪ ਸਿੰਘ ਦੀਪਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ।  ਇਸੇ ਤਰ੍ਹਾਂ ਹੀ ਪਿੰਡ ਮੂਨਕ ਕਲਾਂ ਵਿਖੇ ਵੀ ਪ੍ਰਕਾਸ਼ ਦਿਹਾੜੇ ਸਬੰਧੀ ਮਹਾਨ ਨਗਰ ਕੀਰਤਨ ਸਜਾਇਆ ਗਿਆ ਜੋ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸਮਾਪਤ ਹੋਇਆ। ਮਹਾਨ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਚੌਂਕਾਂ 'ਚ ਪਹੁੰਚਣ ਤੇ ਸੰਤਾਂ ਨੇ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ। ਇਸ ਮੌਕੇ ਕੈਪਟਨ ਜਰਨੈਲ ਸਿੰਘ ,ਗਿਆਨੀ ਕੁਲਵੰਤ ਸਿੰਘ, ਤਰਲੋਚਨ ਸਿੰਘ ,ਬੂਟਾ ਸਿੰਘ, ਹਰਪ੍ਰੀਤ ਸਿੰਘ ਬੱਬੂ, ਸਰਪੰਚ ਗੁਰਵਿੰਦਰ ਸਿੰਘ ਗੋਲਡੀ, ਪਰਦੀਪ ਸਿੰਘ ਦੀਪੂ, ਗੁਰਜਿੰਦਰ ਜੀਤਾ, ਮਨਦੀਪ ਗੋਮਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਦੀਪ ਸਿੱਧੂ ਦੀ ਸੜਕ ਹਾਦਸੇ 'ਚ ਹੋਈ ਮੌਤ ਦਾ ਮਾਮਲਾ, ਟਰੱਕ ਚਾਲਕ ਗ੍ਰਿਫ਼ਤਾਰ

PunjabKesari

ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੁੱਡਾ ਵਿਖੇ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਤੋਂ ਸ਼ਰਧਾ ਤੇ ਸਤਿਕਾਰ ਨਾਲ ਸਜਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ l ਮਹਾਨ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਦੇ ਹੋਏ ਸੰਪੰਨ ਹੋਇਆ। ਇਸ ਮੌਕੇ ਮਾਸਟਰ ਕੇਵਲ ਸਿੰਘ, ਰਤਨ ਸਿੰਘ, ਲਸ਼ਕਰ ਸਿੰਘ, ਬਲਜੀਤ ਸਿੰਘ, ਅਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਕਮਲਜੀਤ ਸਿੰਘ, ਚੇਅਰਮੈਨ ਹਰਕ੍ਰਿਸ਼ਨ ਸਿੰਘ ਗਹੋਤ, ਹਰਕ੍ਰਿਸ਼ਨ ਸਿੰਘ ਸਹੋਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।ਇਸੇ ਤਰ੍ਹਾਂ ਹੀ ਪਿੰਡ ਰਲਹਨ ਵਿਖੇ ਵੀ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸਮਾਪਤ ਹੋਇਆ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਣਗਾਨ ਕੀਤਾ। ਇਸ ਮੌਕੇ ਬਾਬਾ ਜੋਗਿੰਦਰ ਸਿੰਘ, ਪ੍ਰਧਾਨ ਅਮਰਜੀਤ ਕਲਸੀਆਂ, ਦਲਜੀਤ ਕਲਸੀਆ, ਮੁਕੇਸ਼ ਕੁਮਾਰ, ਹਰਪ੍ਰੀਤ ਹੈਪੀ, ਸਤਨਾਮ ਸਿੰਘ, ਗਗਨਦੀਪ ਕਲਸੀਆ, ਲਾਡੀ ਫਰਾਂਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਸ ਤੋਂ ਇਲਾਵਾ ਪਿੰਡ ਕੁਰਾਲਾ ਕਲਾਂ ਵਿਖੇ ਵੀ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸੰਗਤਾਂ ਨੇ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ ਆਪਣੀ ਹਾਜ਼ਰੀ ਲਵਾਈ l ਇਸ ਮੌਕੇ ਪ੍ਰਧਾਨ ਤਜਿੰਦਰ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ, ਫੂਲਾ ਸਿੰਘ, ਨਰਿੰਦਰ ਸਿੰਘ, ਭੁਪਿੰਦਰ ਸਿੰਘ, ਸੁਖਜੀਤ ਸਿੰਘ ਆਦਿ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ : ਮਾਹਿਲਪੁਰ 'ਚ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ : ਨਿਮਿਸ਼ਾ ਮਹਿਤਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News