ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਲੋੜ : ਅਵਿਨਾਸ਼ ਚੋਪੜਾ

Sunday, Feb 01, 2026 - 11:55 AM (IST)

ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਲੋੜ : ਅਵਿਨਾਸ਼ ਚੋਪੜਾ

ਜਲੰਧਰ (ਧਵਨ)–ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਨੀਵਾਰ ਕੰਪਨੀ ਬਾਗ ਨੇੜੇ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਵੱਲੋਂ ਲਾਏ ਗਏ ਮੰਚ ’ਤੇ ਅਵਿਨਾਸ਼ ਚੋਪੜਾ ਨੇ ਸ਼ਿਰਕਤ ਕੀਤੀ ਅਤੇ ਸਾਰੇ ਸਮਾਜ ਨੂੰ ਸ੍ਰੀ ਗੁਰੂ ਰਵਿਦਾਸ ਜਯੰਤੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਧਾਰਮਿਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਅਵਿਨਾਸ਼ ਚੋਪੜਾ ਨੇ ਕਿਹਾ ਕਿ ਸਮਾਜ ਵਿਚ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਸਾਰੇ ਧਾਰਮਿਕ ਤਿਉਹਾਰਾਂ ਨੂੰ ਮਿਲ-ਜੁਲ ਕੇ ਮਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਯੋਜਨਾਂ ਨਾਲ ਆਪਸੀ ਸਦਭਾਵਨਾ ਵਧਦੀ ਹੈ ਅਤੇ ਸਮਾਜ ਦੀ ਇਕਜੁੱਟਤਾ ਹੋਰ ਵੀ ਮਜ਼ਬੂਤ ਹੁੰਦੀ ਹੈ।

ਇਹ ਵੀ ਪੜ੍ਹੋ: High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣੇ ਉਪਦੇਸ਼ਾਂ ਜ਼ਰੀਏ ਸਮਾਜ ਨੂੰ ਬਰਾਬਰੀ, ਭਾਈਚਾਰੇ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ। ਅੱਜ ਦੇ ਸਮੇਂ ਵਿਚ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਗੁਰੂ ਜੀ ਵੱਲੋਂ ਦਿਖਾਏ ਰਾਹ ’ਤੇ ਚੱਲੀਏ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਘਰ-ਘਰ ਤਕ ਪਹੁੰਚਾਈਏ।
ਅਵਿਨਾਸ਼ ਚੋਪੜਾ ਨੇ ਕਿਹਾ ਕਿ ਸਾਡਾ ਸਮਾਜ ਇੰਨਾ ਮਜ਼ਬੂਤ ਹੈ ਕਿ ਅਸੀਂ ਸਾਰੇ ਧਾਰਮਿਕ ਸਮਾਗਮਾਂ ਨੂੰ ਆਪਸੀ ਪ੍ਰੇਮ ਅਤੇ ਸਹਿਯੋਗ ਨਾਲ ਮਨਾਉਂਦੇ ਹਾਂ। ਇਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਏਕਤਾ ਦੇ ਦਮ ’ਤੇ ਸਮਾਜ ਲਗਾਤਾਰ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਵਿਖਾਉਣ ਦਾ ਕੰਮ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ

ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਵਿਚ ਹਾਂ-ਪੱਖੀ ਬਦਲਾਅ ਲਿਆਉਣ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ। ਉ ਨ੍ਹਾਂ ਕਿਹਾ ਕਿ ਸਿੱਖਿਆ, ਬਰਾਬਰ ਮੌਕੇ ਅਤੇ ਆਪਸੀ ਸਨਮਾਨ ਹੀ ਕਿਸੇ ਵੀ ਸਮਾਜ ਦੀ ਤਰੱਕੀ ਦਾ ਆਧਾਰ ਹੁੰਦੇ ਹਨ ਅਤੇ ਗੁਰੂ ਜੀ ਦਾ ਜੀਵਨ ਇਸ ਦੀ ਉਦਾਹਰਣ ਹੈ।

ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਫੋਟੋ ’ਤੇ ਫੁੱਲ ਚੜ੍ਹਾ ਕੇ ਸ਼ਰਧਾ ਪ੍ਰਗਟ ਕੀਤੀ। ਧਾਰਮਿਕ ਕੀਰਤਨ ਅਤੇ ਸਤਿਸੰਗ ਜ਼ਰੀਏ ਵਾਤਾਵਰਣ ਪੂਰੀ ਤਰ੍ਹਾਂ ਭਗਤੀਮਈ ਬਣਿਆ ਰਿਹਾ। ਉਨ੍ਹਾਂ ਅਵਿਨਾਸ਼ ਚੋਪੜਾ ਦਾ ਪ੍ਰੋਗਰਾਮ ਵਿਚ ਸ਼ਾਮਲ ਹੋਣ ’ਤੇ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਆਯੋਜਨਾਂ ਨੂੰ ਮਿਲ-ਜੁਲ ਕੇ ਮਨਾਉਣ ਦਾ ਸੰਕਲਪ ਦੁਹਰਾਇਆ। ਇਸ ਮੌਕੇ ਜੱਸੀ ਤੱਲ੍ਹਣ ਦੇ ਇਲਾਵਾ ਵੈਸਟਰਨ ਲਿਵਿੰਗ ਪ੍ਰਾਈਵੇਟ ਲਿਮਟਿਡ ਲੁਧਿਆਣਾ ਦੇ ਮੁੱਖ ਕਾਲੋਨਾਈਜ਼ਰ ਹਿਮਾਂਸ਼ੂ ਕਵਾਤਰਾ, ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਸੁਦੇਸ਼ ਵਿਜ, ਐਡਵੋਕੇਟ ਵਿਸ਼ਨਵ ਗਾਂਧੀ, ਨਵਲ ਕਿਸ਼ੋਰ, ਰਿੱਕੀ ਲੂਥਰ, ਮਨੀਸ਼ ਗਿੱਲ, ਵਿਨੋਦ ਜੋਸ਼ੀ, ਰਾਜਿੰਦਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ:  PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ 'ਚ ਅਲਰਟ ਨੇ ਖੋਲ੍ਹੀ ਪੰਜਾਬ ਸਰਕਾਰ ਦੀ ਪੋਲ: ਅਸ਼ਵਨੀ ਸ਼ਰਮਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News