ਟਾਂਡਾ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

05/02/2021 3:51:27 PM

ਟਾਂਡਾ ਉੜਮੁੜ ਮਈ (ਪਰਮਜੀਤ ਸਿੰਘ  ਮੋਮੀ,ਜਸਵਿੰਦਰ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸ਼ਤਾਬਦੀ ਸਮਾਗਮ ਗੁਰਦੁਆਰਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਮੂਨਕ ਖੁਰਦ ਵਿਖੇ ਸ਼ਰਧਾ,ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਪ੍ਰਭਜੋਤ ਸਿੰਘ, ਬੀਬੀ ਰਵਨੀਤ ਕੌਰ ,ਛੋਟੇ ਬੱਚਿਆਂ ਦੇ ਜਥੇ ਅਤੇ ਕਥਾ ਵਾਚਕ ਭਾਈ ਦਿਲਬਾਗ ਸਿੰਘ ਜਲੰਧਰ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ  ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦੇ ਹੋਏ  ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਗਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨ ਦੀ ਪ੍ਰੇਰਣਾ ਦਿੱਤੀ।  


ਸਮਾਗਮ ਦੌਰਾਨ ਪ੍ਰਬੰਧਕ ਸੇਵਾਦਾਰ ਸਾਬਕਾ ਸਰਪੰਚ ਹਰਬੰਸ ਸਿੰਘ ਮੂਨਕਾਂ ,ਕੁਲਦੀਪ ਸਿੰਘ ਮੂਨਕਾਂ ਤੇ ਦਵਿੰਦਰ ਸਿੰਘ ਲਾਡੀ ਨੇ ਵੀ ਸਮੂਹ ਸੰਗਤ ਨੂੰ  ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਗੁਰਬਾਣੀ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੱਤੀ।ਇਸ ਮੌਕੇ ਬਾਬਾ ਕੁਲਦੀਪ ਸਿੰਘ ਟਾਹਲੀ ਸਾਹਿਬ,ਸਾਬਕਾ ਸਰਪੰਚ ਸ਼ਾਮ ਸਿੰਘ ਮੂਨਕਾਂ, ਆਤਮ ਪ੍ਰਕਾਸ਼ ਸਿੰਘ,ਬੀਬੀ ਹਰਵਿੰਦਰ ਕੌਰ, ਦਲਜਿੰਦਰ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ,ਸੁਰਜੀਤ ਸਿੰਘ, ਪ੍ਰਿਤਪਾਲ ਸਿੰਘ ਸ਼ੌਂਕੀ , ਕਮਲ ਸੈਣੀ , ਸੁੰਦਰ ਸਿੰਘ, ਹਰੀ ਕ੍ਰਿਸ਼ਨ, ਸਿੰਘ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ। ਇਸੇ ਤਰ੍ਹਾਂ ਹੀ ਅੱਜ ਪਿੰਡ ਮੂਨਕਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਰਧਾਪੂਰਵਕ ਮਨਾਇਆ ਗਿਆ। ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕਾ ਵੱਲੋ ਸੰਗਤਾ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਸਭ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ।

ਉਪਰੰਤ ਖੁੱਲੇ ਪੰਡਾਲ ਸਜਾਏ ਗਏ। ਜਿਸ ਵਿੱਚ ਮਾਸਟਰ ਦਰਬਾਰਾ ਸਿੰਘ, ਜਥੇਦਾਰ ਮਲਕੀਤ ਸਿੰਘ, ਬਾਬਾ ਹਰਪਾਲ ਸਿੰਘ ਦੇ ਜੱਥਿਆ ਨੇ ਹਾਜ਼ਰ ਸੰਗਤਾ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ ਨੇ ਸਮੂਹ ਸੰਗਤਾ ਨੂੰ ਗੁਰੂ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੀ ਵਧਾਈ ਦਿੰਦਿਆ ਕਿਹਾ ਕਿ ਅਸੀ ਵਡਭਾਗੇ ਹਾ ਕਿ ਸਾਨੂੰ ਗੁਰੂ ਸਾਹਿਬ ਜੀ 400 ਸਾਲਾ ਸ਼ਤਾਬਦੀ ਦਿਹਾੜਾ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਪ੍ਰਬੰਧਕਾ ਵੱਲੋਂ ਸੇਵਾਦਾਰਾ ਨੂੰ ਸਿਰੋਪਾਓ ਭੇਂਟ ਕੀਤੇ ਗਏ।

ਇਸ ਸਮੇਂ ਸਰਪੰਚ ਕੁਲਵਿੰਦਰ ਕੌਰ, ਕਮਲਜੀਤ ਸਿੰਘ, ਜਤਿੰਦਰ ਸਿੰਘ ਹੈਪੀ, ਉਕਾਰ ਸਿੰਘ, ਨਿਰੰਕਾਰ ਸਿੰਘ, ਦੀਦਾਰ ਸਿੰਘ, ਜਸਵੀਰ ਸਿੰਘ, ਪਰਗਨ ਸਿੰਘ, ਕਪੂਰ ਸਿੰਘ, ਗੁਰਦੇਵ ਸਿੰਘ, ਗੁਰਬਚਨ ਸਿੰਘ, ਹਰਭਜਨ ਸਿੰਘ, ਬਲਵੀਰ ਸਿੰਘ, ਪੰਚ ਮੋਹਨਜੀਤ ਸਿੰਘ, ਪੰਚ ਅਮਰਜੀਤ ਸਿੰਘ, ਪੰਚ ਸਵਰਨ ਕੌਰ, ਰਾਜਵਿੰਦਰ ਕੌਰ, ਮਨਪ੍ਰੀਤ ਕੌਰ, ਸਾਹਿਬ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾ ਹਾਜ਼ਰ ਸਨ। 
 

shivani attri

This news is Content Editor shivani attri