ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖਾਂ ਦੇ ਹੱਥਾਂ ''ਚ ਦੇਣਾ ਮੰਦਭਾਗਾ: ਬਾਬਾ ਬੇਦੀ

11/07/2020 1:01:21 PM

ਟਾਂਡਾ ਉੜਮੁੜ (ਮੋਮੀ)— ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਪਾਕਿਸਤਾਨ ਸਰਕਾਰ ਵੱਲੋ ਗ਼ੈਰਸਿੱਖ ਦੇ ਹੱਥਾਂ 'ਚ ਦੇਣਾ ਬਹੁਤ ਹੀ ਮੰਦਭਾਗਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ਼ ਵੰਸ਼ 16ਵੀਂ ਸੰਤਾਨ, ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਜੀ ਬੇਦੀ ਡੇਰਾ ਬਾਬਾ ਨਾਨਕ ਵਾਲਿਆਂ ਨੇ ਕੀਤਾ। ਉਨ੍ਹਾਂ ਪਾਕਿਸਤਾਨ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕਰਦੇ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਅਤੇ ਮਾਣ-ਮਰਿਆਦਾ ਨੂੰ ਧਿਆਨ 'ਚ ਰੱਖਦੇ ਹੋਏ ਪਾਕਿਸਥਾਨ ਸਰਕਾਰ ਨੂੰ ਆਪਣਾ ਇਹ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਲੁਧਿਆਣਾ: ਵਿਹੜੇ 'ਚ ਖੇਡ ਰਹੀ 6 ਸਾਲਾ ਬੱਚੀ ਨਾਲ 45 ਸਾਲਾ ਵਿਅਕਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਦੇ ਇਸ ਕਦਮ ਨਾਲ  ਸਿੱਖ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਪਾਕਿ ਸਰਕਾਰ ਦਾ ਇਹ ਕਦਮ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾ ਦੀਆਂ ਭਾਵਨਾਵਾਂ ਦੇ ਖ਼ਿਲਾਫ਼ ਹੈ, ਜਿਸ ਨੂੰ ਸਿੱਖ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ।

ਇਹ ਵੀ ਪੜ੍ਹੋ: ਪਤੀ ਦੀ ਲੰਬੀ ਉਮਰ ਲਈ ਰੱਖਿਆ ਕਰਵਾ ਚੌਥ, ਤਸਵੀਰਾਂ ਸਾਂਝੀਆਂ ਕਰਨ ਦੇ ਬਾਅਦ ਪਤਨੀ ਨੇ ਚੁੱਕਿਆ ਖ਼ੌਫਨਾਕ ਕਦਮ

ਉਨ੍ਹਾਂ ਹੋਰ ਕਿਹਾ ਕਿ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਖ਼ਲ ਅੰਦਾਜ਼ੀ ਕਰਕੇ ਪਾਕਿਸਤਾਨ ਦੀ ਸਰਕਾਰ ਨੂੰ ਰੋਕਣਾ ਚਾਹੀਦਾ ਹੈ। ਬਾਬਾ ਬੇਦੀ ਜੀ ਨੇ ਹੋਰ ਕਿਹਾ ਕਿ ਉਹ ਜਲਦ ਹੀ ਇਸ ਮਸਲੇ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਪੱਤਰ ਲਿਖਣਗੇ ਅਤੇ ਉਨ੍ਹਾਂ ਤੋਂ ਮੰਗ ਕਰਨਗੇ ਕਿ ਭਾਰਤ ਸਰਕਾਰ ਇਸ 'ਚ ਦਖ਼ਲਅੰਦਾਜ਼ੀ ਕਰੇ। ਇਸ ਤੋਂ ਇਲਾਵਾ ਉਨ੍ਹਾਂ ਕੋਰੋਨਾ ਵਾਇਰਸ ਦੇ ਚਲਦੇ ਤਾਲਾਬੰਦੀ ਦੌਰਾਨ ਬੰਦ ਕੀਤੇ ਗਏ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਦੋਬਾਰਾ ਤੋਂ ਖੋਲ੍ਹਣ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬਲਾਚੌਰ 'ਚ ਅਗਵਾ ਕਰਨ ਤੋਂ ਬਾਅਦ ਬੱਚੇ ਦਾ ਕਤਲ ਕਰਨ ਵਾਲੇ ਕਾਤਲ ਦੀ ਮਾਂ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਜੋ ਕਿ 30 ਨਵੰਬਰ ਨੂੰ ਵਿਸ਼ਵ ਭਰ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਏ ਜਾਣਗੇ। ਇਸ ਪਵਿੱਤਰ ਦਿਹਾੜੇ ਤੋਂ ਪਹਿਲਾਂ ਭਾਰਤ ਦੀ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਦੀ ਖੁੱਲ੍ਹ ਦੇਣੀ ਚਾਹੀਦੀ ਹੈ। ਉਨ੍ਹਾਂ ਇਸ ਮੌਕੇ ਹੋਰ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਤਪਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ-ਮਿਆਣੀ ਰੋਡ ਪਿੰਡ ਗਿੱਲਾ ਨਜ਼ਦੀਕ ਬਹੁਤ ਹੀ ਸ਼ਰਧਾ ਅਤੇ ਉਤਸਾਹ ਨਾਲ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਜਾਵੇਗਾ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਧਾਰਮਿਕ ਦੀਵਾਨ 30 ਨਵੰਬਰ ਨੂੰ ਸਜਾਏ ਜਾਣਗੇ। ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ ਦੇ ਸਿਧਾਂਤ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ।
ਇਹ ਵੀ ਪੜ੍ਹੋ: ਪਾਕਿ ਨੇ ਦਬਾਅ ਤੋਂ ਬਾਅਦ ਕਰਤਾਰਪੁਰ ਪ੍ਰਾਜੈਕਟ ਦਾ ਬਦਲਿਆ ਨਾਂ

shivani attri

This news is Content Editor shivani attri