ਸ਼ਹਿਰ ਦੇ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ : ਰਾਣਾ ਕੇ. ਪੀ.

03/08/2021 2:17:21 PM

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਨਗਰੀ ਦਾ ਸਰਵਪੱਖੀ ਵਿਕਾਸ ਕਰਵਾ ਕੇ ਇਸ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ, ਜੋ ਇਸ ਸਮੇਂ ਵਿਕਾਸ ਦੇ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਜਲਦੀ ਮੁਕੰਮਲ ਕਰਵਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵੱਲੋਂ ਐਤਵਾਰ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਗੋਲੀਆਂ ਨਾਲ ਭੁੰਨੇ ਗਏ ਟਿੰਕੂ ਦੇ ਮਾਮਲੇ ’ਚ ਖੁੱਲ੍ਹੀਆਂ ਹੋਰ ਪਰਤਾਂ, ਪੁਨੀਤ ਨੂੰ ਦਿੱਤੇ ਗਏ ਸਨ ਹਥਿਆਰ

ਇਸ ਮੌਕੇ ਉਨ੍ਹਾਂ ਪਿੰਡ ਅਟਾਰੀ ਦੇ ਨੰਬਰਦਾਰ ਗੁਰਦਿੱਤ ਸਿੰਘ ਦੀ ਮੌਤ ’ਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ ਅਤੇ ਸੁਖਦੇਵ ਸਿੰਘ ਖਾਲਸਾ ਦੀ ਪਹਿਲੀ ਬਰਸੀ ਵਿਚ ਸ਼ਾਮਲ ਹੋਏ। ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਪਿੰਡ ਦਬੂੜ ’ਚ ਆਈ. ਟੀ. ਆਈ. ਦੀ ਨਵੀਂ ਇਮਾਰਤ ਦਾ ਨਿਰਮਾਣ ਜਲਦੀ ਸ਼ੁਰੂ ਹੋ ਜਾਵੇਗਾ ਜਿਥੇ ਇਸ ਖੇਤਰ ਦੇ ਬੱਚਿਆਂ ਨੂੰ ਤਕਨੀਕੀ ਸਿਖਲਾਈ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ : ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ, ਔਰਤ ਨੂੰ ਫੋਨ ਕਰ ਸਰੀਰਕ ਸੰਬੰਧ ਬਣਾਉਣ ਦੀ ਦਿੱਤੀ ਧਮਕੀ

ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ’ਚ ਪੁੱਲ ਦਾ ਨਿਰਮਾਣ, ਕਮਿਊਨਿਟੀ ਸੈਂਟਰ ਦੀ ਉਸਾਰੀ, ਸਵਾਗਤੀ ਗੇਟ, ਸਡ਼ਕਾਂ, ਗਲੀਆਂ, ਨਾਲੀਆਂ ਅਤੇ ਪਾਰਕਿੰਗ ਦੇ ਨਿਰਮਾਣ ਨਾਲ ਇਸ ਨਗਰੀ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾ ਉਪਲੱਬਧ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਉਪਲੱਬਧ ਕਰਵਾਏ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ , ਅਮਰਜੀਤ ਸਿੰਘ ਵਾਲੀਆ, ਪਾਲੀ ਸ਼ਾਹ ਕੋੜਾ, ਬਲਵੀਰ ਸਿੰਘ ਭੀਰੀ, ਭੁਪਿੰਦਰ ਸਿੰਘ ਭਾਰਜ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਬਜਟ ਇਜਲਾਸ: ਸਰਕਾਰੀ ਸਕੂਲਾਂ ਤੇ ਕਾਲਜਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਅਹਿਮ ਸੌਗਾਤ


shivani attri

Content Editor

Related News