ਪਹਿਲੀ ਵਾਰ ਹੋਂਦ ਵਿੱਚ ਆਈ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਨੂੰ ਮਿਲਿਆ ਨਵ ਨਿਯੁਕਤ ਪ੍ਰਧਾਨ

04/23/2021 1:46:51 PM

ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਜਿੱਥੇ ਨਗਰ ਪੰਚਾਇਤ ਬਣਾਏ ਨੂੰ ਕਾਫ਼ੀ ਲੰਬਾ ਸਮਾਂ ਹੋ ਗਿਆ ਸੀ ਪਰ ਚੋਣਾਂ ਨਾ ਹੋਣ ਕਾਰਨ ਨਗਰ ਪੰਚਾਇਤ ਨੂੰ ਪ੍ਰਧਾਨ ਨਹੀਂ ਮਿਲਿਆ ਅਤੇ ਵਿਕਾਸ ਕਾਰਜਾਂ ਵਿਚ ਦੇਰੀ ਹੁੰਦੀ ਸੀ। ਅੱਜ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਗਿਆਰਾਂ ਵਾਰਡਾਂ ਦੇ ਕੌਂਸਲਰਾਂ ਵੱਲੋਂ ਪ੍ਰਧਾਨ ਸੁਰਿੰਦਰਪਾਲ ਕੌੜਾ ਨੂੰ ਸਰਬਸੰਮਤੀ ਨਾਲ ਬਣਾਇਆ ਗਿਆ।  ਜਿਸ ਦੀ ਤਾਜਪੋਸ਼ੀ ਸਮਾਰੋਹ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਿਸ਼ੇਸ਼ ਤੌਰ ਉਤੇ ਪਹੁੰਚੇ।

ਇਹ ਵੀ ਪੜ੍ਹੋ : ਗਾਂਧੀ ਵਨੀਤਾ ਆਸ਼ਰਮ ਦੀਆਂ 40 ਤੋਂ ਵੱਧ ਕੁੜੀਆਂ ਕੋਰੋਨਾ ਪਾਜ਼ੇਟਿਵ, ਸਿਹਤ ਮਹਿਕਮੇ ’ਚ ਪਈਆਂ ਭਾਜੜਾਂ

ਇਸ ਮੌਕੇ ਵਿਸ਼ੇਸ਼ ਤੌਰ ਉਤੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਵਿਚ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ ਬਹੁਤ ਇਤਿਹਾਸਕ ਹੈ, ਜਿਸ ਦੇ ਵਿਕਾਸ ਕਾਰਜਾਂ ਨੂੰ ਹੁਣ ਤੇਜ਼ੀ ਨਾਲ ਕੀਤਾ ਜਾਵੇਗਾ। ਸਮੁੱਚੇ ਵਾਰਡਾਂ ਅਤੇ ਸ਼ਹਿਰ ਵਾਸੀਆਂ ਦੀ ਸਮੱਸਿਆ ਲਈ ਪ੍ਰਧਾਨ ਅਤੇ ਉੱਪ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਦੇ ਮੋਢਿਆਂ ਉਤੇ ਸ਼ਹਿਰ ਦੇ ਵਿਕਾਸ ਦੀ ਜ਼ਿੰਮੇਵਾਰੀ ਸੌਂਪੀ ਗਈ। 

ਇਹ ਵੀ ਪੜ੍ਹੋ : ਦੁੱਖਾਂ ਨਾਲ ਛਿੜੀ ‘ਜੰਗ’ ਜਿੱਤੀ, ਜਲੰਧਰ ਦੀ ਇਸ ਔਰਤ ਨੇ ਕਾਰ ਨੂੰ ਬਣਾਇਆ ਢਾਬਾ (ਵੀਡੀਓ)

ਇਸ ਮੌਕੇ ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਹਿਮਾਚਲ ਦਾ ਪ੍ਰਵੇਸ਼ ਦੁਆਰ ਵੀ ਹੈ, ਜਿੱਥੇ ਗੁਰਦੁਆਰਾ ਸਾਹਿਬਾਨ ਹਨ, ਉਨ੍ਹਾਂ ਇਲਾਕਿਆਂ ਵਿੱਚ ਵੀ ਸੁੰਦਰ ਸਜਾਇਆ ਜਾਵੇਗਾ । ਨਵੇਂ ਬਣੇ ਪ੍ਰਧਾਨ ਪਾਲੀ ਸ਼ਾਹ ਕੌੜਾ ਨੇ ਨਵੇਂ ਰੈਸਟ ਹਾਊਸ ਜੰਝਘਰ ਕਮਿਊਨਿਟੀ ਸੈਂਟਰ ਜਿਮ ਹਸਪਤਾਲ ਸਰਕਾਰੀ ਸਕੂਲ ਅਤੇ ਹੋਰ ਰਹਿੰਦੇ ਕਾਰਜਾਂ ਨੂੰ ਜਲਦ ਸਿਰੇ ਚੜ੍ਹਾਉਣ ਲਈ ਵਾਅਦਾ ਕੀਤਾ। 

ਇਹ ਵੀ ਪੜ੍ਹੋ : ਟਾਂਡਾ 'ਚ ਵੱਡੀ ਵਾਰਦਾਤ, ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ 

shivani attri

This news is Content Editor shivani attri