ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

06/15/2022 4:18:22 PM

ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿੱਚ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ, ਉਥੇ ਹੀ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਇਲਾਕੇ ਦੀਆਂ ਸੰਗਤਾਂ ਵੱਲੋਂ ਮਨਾਇਆ ਗਿਆ। ਜਿੱਥੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਕਾਲ ਵਿੱਚ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ ਉਤੇ ਲੰਬੇ ਅਰਸੇ ਤੋਂ ਠਹਿਰਣ ਦਾ ਇਸ ਧਰਤੀ ਨੂੰ ਸੁਭਾਗ ਪ੍ਰਾਪਤ ਹੋਇਆ ਹੈ, ਉੱਥੇ ਹੀ ਉਨ੍ਹਾਂ ਆਪਣੇ ਜੀਵਨ ਕਾਲ ਵਿੱਚ ਸ੍ਰੀ ਕੀਰਤਪੁਰ ਸਾਹਿਬ 'ਤੇ ਆਪਣਾ ਜੀਵਨ ਕਾਲ ਬਤੀਤ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ਪੁੱਜੇ ਭਗਵੰਤ ਮਾਨ ਨੇ ਸਾਧੇ ਪਿਛਲੀਆਂ ਸਰਕਾਰਾਂ ’ਤੇ ਤੰਜ, ਆਖੀਆਂ ਵੱਡੀਆਂ ਗੱਲਾਂ


ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਮਨਾਇਆ ਗਿਆ। ਇਥੇ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਅਤੇ ਭਾਈ ਬਲਵਿੰਦਰ ਸਿੰਘ ਵੱਲੋਂ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਨਾਲ ਹੀ ਢਾਡੀ ਅਤੇ ਕਵੀਸ਼ਰੀ ਦੀਵਾਨ ਵੀ ਸਜਾਏ ਗਏ ।

ਇਹ ਵੀ ਪੜ੍ਹੋ:  ਜਲੰਧਰ ਪੁੱਜੇ ਕੇਜਰੀਵਾਲ ਤੇ CM ਮਾਨ ਨੇ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਦਿੱਤੀ ਹਰੀ ਝੰਡੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri