''ਸ੍ਰੀ ਨਨਕਾਣਾ ਸਾਹਿਬ ਦੀ ਘਟਨਾ ਨੇ ਸਿੱਖ ਕੌਮ ਦੇ ਹਿਰਦੇ ਵਲੂੰਧਰੇ''

Monday, Jan 06, 2020 - 03:59 PM (IST)

''ਸ੍ਰੀ ਨਨਕਾਣਾ ਸਾਹਿਬ ਦੀ ਘਟਨਾ ਨੇ ਸਿੱਖ ਕੌਮ ਦੇ ਹਿਰਦੇ ਵਲੂੰਧਰੇ''

ਟਾਂਡਾ (ਮੋਮੀ)— ਗੁਰਦੁਆਰਾ ਸਾਹਿਬ ਸ੍ਰੀ ਨਨਕਾਣਾ ਸਾਹਿਬ 'ਤੇ ਹਿੰਸਕ ਭੀੜ ਵੱਲੋਂ ਕੀਤੀ ਗਈ ਪੱਥਰਬਾਜ਼ੀ ਦੀ ਘਿਨਾਉਣੀ ਘਟਨਾ ਅਤੇ ਉਪਰੰਤ ਪੇਸ਼ਾਵਰ 'ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਕਾਰਨ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ। ਨਿਰਮਲ ਪ੍ਰਾਚੀਨ ਮਹਾਂਮੰਡਲ (ਰਜਿ.) ਭਾਰਤ ਵੱਲੋਂ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਾਚੀਨ ਨਿਰਮਲ ਮਹਾਂਮੰਡਲ ਦੇ ਪ੍ਰਧਾਨ ਸੰਤ ਬਾਬਾ ਤੇਜਾ ਸਿੰਘ ਜੀ ਮੁੱਖ ਸੇਵਾਦਾਰ ਡੇਰਾ ਗੁਰੂਸਰ ਖੁੱਡਾ ਵਾਲਿਆਂ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਕੀਤਾ। ਉਨ੍ਹਾਂ ਕਿਹਾ ਕਿ ਇਕ ਪਾਸੇ ਸਮੁੱਚੀ ਸਿੱਖ ਕੌਮ ਵੱਲੋਂ ਕੁਝ ਸਮਾਂ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਸਮੁੱਚੇ ਵਿਸ਼ਵ ਅੰਦਰ ਬਹੁਤ ਹੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਪਰ ਦੂਜੇ ਪਾਸੇ ਸਮਾਜ ਵਿਰੋਧੀ ਤਾਕਤਾਂ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਕੇ ਬਹੁਤ ਹੀ ਮੰਦਭਾਗਾ ਵਰਤਾਰਾ ਕਰ ਰਹੀਆਂ ਹਨ ਅਤੇ ਅਜਿਹੀ ਹਰਕਤ ਕਿਸੇ ਵੀ ਕੀਮਤ ਤੇ ਬਰਦਾਸ਼ਤ ਕਰਨਯੋਗ ਨਹੀਂ ਹੈ।

ਉਨ੍ਹਾਂ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦੇਣ ਵਾਲੀ ਹਿੰਸਕ ਭੀੜ ਅਤੇ ਇਸ ਭੀੜ ਦੀ ਅਗਵਾਈ ਕਰਨ ਵਾਲੇ ਸ਼ਖਸ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ 'ਚ ਰਹਿ ਰਹੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ਸੰਤ ਬਾਬਾ ਤੇਜਾ ਸਿੰਘ ਜੀ ਨੇ ਹੋਰ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਹੀ ਆਪਸੀ ਪ੍ਰੇਮ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਹੈ ਅਤੇ ਕਦੇ ਵੀ ਕਿਸੇ ਵੀ ਧਰਮ ਨੂੰ ਮਾੜਾ ਨਹੀਂ ਕਿਹਾ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰ ਦੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਤੇ ਦਬਾਅ ਬਣਾ ਕੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਕਰਨ ਵਾਲਿਆਂ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦੇਣ ਅੱਗੇ ਅਤੇ ਅਗਾਂਹ ਤੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ ਇਹ ਯਕੀਨੀ ਬਣਾਵੇ। ਇਸ ਮੌਕੇ ਸੰਤ ਬਾਬਾ ਤੇਜਾ ਸਿੰਘ ਜੀ ਨਾਲ ਸੰਤ ਬਾਬਾ ਸੁਖਵੰਤ ਸਿੰਘ ਜੀ ਜਲੰਧਰ,ਸੇਵਾਦਾਰ ਸੁਖਜੀਤ ਸਿੰਘ ਖੁੱਡਾ,ਪ੍ਰਿੰਸੀਪਲ ਤਰਲੋਕ ਸਿੰਘ, ਲਸ਼ਕਰ ਸਿੰਘ ਖੁੱਡਾ,ਹਰਬੰਸ ਸਿੰਘ ਦਿੱਲੀ,ਸੰਤ ਕੁਲਵੰਤ ਸਿੰਘ, ਦਿਲਦਾਰ ਸਿੰਘ ਨੀਟਾ ਦਸੂਹਾ, ਪ੍ਰਧਾਨ ਗੁਰਦੀਪ ਸਿੰਘ ਖੁੱਡਾ, ਰਵਿੰਦਰ ਸਿੰਘ, ਜੰਗ ਸਿੰਘ ਆਦਿ ਵੀ ਹਾਜ਼ਰ ਸਨ।  

 


author

shivani attri

Content Editor

Related News