ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਨਰਲ ਹਾਊਸ ਦੀ ਮੀਟਿੰਗ

02/18/2020 6:35:07 PM

ਜਲੰਧਰ (ਸੋਨੂੰ)— 2 ਅਪ੍ਰੈਲ ਨੂੰ ਰਾਮ ਨੌਮੀ ਮਨਾਈ ਜਾ ਰਹੀ ਹੈ। 2 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਹੋਣ ਵਾਲੀਆਂ ਤਿਆਰੀਆਂ ਦੇ ਤਹਿਤ ਅੱਜ ਸ਼੍ਰੀ ਰਾਮ ਨੌਮੀ ਉਤਵਸ ਕਮੇਟੀ ਵੱਲੋਂ ਜਨਰਲ ਹਾਊਸ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਅਤੇ 'ਪੰਜਾਬ ਕੇਸਰੀ' ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਕੀਤੀ। ਇਸ ਮੌਕੇ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਦੇ ਮੈਂਬਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਤਿਆਰੀ ਦੇ ਸਬੰਧ 'ਚ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਅੱਜ ਜਨਰਲ ਹਾਊਸ ਦੀ ਪਹਿਲੀ ਬੈਠਕ ਸੀ।

PunjabKesari

ਉਨ੍ਹਾਂ ਕਿਹਾ ਕਿ 23 ਫਰਵਰੀ ਦਿਨ ਐਤਵਾਰ ਨੂੰ ਸ਼੍ਰੀ ਰਾਮ ਉਤਸਵ ਕਮੇਟੀ ਵੱਲੋਂ ਪਹਿਲੀ ਮੀਟਿੰਗ ਕੀਤੀ ਜਾਵੇਗੀ। ਜਿਸ 'ਚ ਸਾਰੇ ਮੈਂਬਰਾਂ ਦੇ ਨਾਲ ਰਾਮ ਨੌਮੀ ਮੌਕੇ ਹੋਣ ਵਾਲੇ ਪ੍ਰੋਗਰਾਮ ਸਬੰਧੀ ਸਲਾਹ-ਮਸ਼ਵਰਾ ਕੀਤਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਰਾਮ ਨੌਮੀ ਮੌਕੇ ਕੇਮਟੀ ਵੱਲੋਂ 16 ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ ਅਤੇ 10 ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਮੀਟਿੰਗਾਂ ਦੀ ਸ਼ੁਰੂਆਤ 23 ਫਰਵਰੀ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਭਾਤ ਫੇਰੀਆਂ 'ਚ ਸਾਰੇ ਰਾਮ ਭਗਤਾਂ ਨੂੰ ਖੁੱਲ੍ਹਾ ਸੱਦਾ ਹੈ ਕਿ ਉਹ ਇਸ ਮੌਕੇ ਪ੍ਰਭੂ ਸ਼੍ਰੀ ਰਾਮ ਦਾ ਆਸ਼ਿਰਵਾਦ ਹਾਸਲ ਕਰਨ ਲਈ ਜ਼ਰੂਰ ਪਹੁੰਚਣ।


shivani attri

Content Editor

Related News