SSP ਨੇ ਚੌਕੀ ਇੰਚਾਰਜ ਸੰਦੀਪ ਕੁਮਾਰ ਨੂੰ ਸਟਾਰ ਲਗਾ ਕੇ ਬਣਾਇਆ ਸਬ ਇੰਸਪੈਕਟਰ

Thursday, Jan 22, 2026 - 05:01 PM (IST)

SSP ਨੇ ਚੌਕੀ ਇੰਚਾਰਜ ਸੰਦੀਪ ਕੁਮਾਰ ਨੂੰ ਸਟਾਰ ਲਗਾ ਕੇ ਬਣਾਇਆ ਸਬ ਇੰਸਪੈਕਟਰ

ਨਵਾਂਸ਼ਹਿਰ (ਪ੍ਰਭਾਕਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਅਤੇ ਐੱਸ. ਪੀ. ਡੀ. ਸਰਬਜੀਤ ਸਿੰਘ ਵਾਈਆ ਨੇ ਸੇਖੇ ਮੁਜ਼ਾਰਾ ਚੌਕੀ ਇੰਚਾਰਜ ਸੰਦੀਪ ਕੁਮਾਰ ਦੇ ਸਟਾਰ ਲਗਾ ਕੇ ਸਾਹਿਕ ਸਬ ਇੰਸਪੈਕਟਰ ਬਣਾਇਆ। ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਹਰ ਇਕ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਜ਼ਿਲ੍ਹੇ ਵਿਚ ਚਲਾਈ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਕਿਸੇ ਵੀ ਗਲਤ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਕਪੂਰਥਲਾ 'ਚ ਮੰਦਭਾਗੀ ਘਟਨਾ! ਹਾਈ ਵੋਲਟੇਜ ਤਾਰਾਂ ਨਾਲ ਟਕਰਾਈ JCB ਮਸ਼ੀਨ, ਨੌਜਵਾਨ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਲੋਕਾਂ ਨੂੰ ਕਿਸੇ ਤੋਂ ਵੀ ਡਰਨ ਦੀ ਲੋੜ ਨਹੀਂ ਪੁਲਸ ਆਪਣਾ ਕੰਮ ਇਮਾਨਦਾਰੀ ਦੇ ਨਾਲ ਦਿਨ-ਰਾਤ ਕਰ ਰਹੀ ਹੈ। ਲੋਕਾਂ ਦੀ ਸੇਵਾ ਕਰਨਾ ਹੀ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਗਲਤ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਉਸ ਖ਼ਿਲਾਫ਼ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਇਸ ਮੁਹਿੰਮ ਵਿਚ ਸਹਿਯੋਗ ਦੇਣ ਵਾਲੇ ਪੁਲਸ ਕਰਮਚਾਰੀਆਂ ਨੂੰ ਸਟਾਰ ਲਗਾ ਕੇ ਸਨਮਾਨਤ ਕੀਤਾ। ਇਸ ਮੌਕੇ ਡੀ. ਐੱਸ. ਪੀ. ਰਾਜ ਕੁਮਾਰ, ਡੀ. ਐੱਸ. ਪੀ. ਸੁਰਿੰਦਰ ਚਾਂਦ, ਇੰਸਪੈਕਟਰ ਨੀਰਜ਼ ਚੌਧਰੀ, ਐੱਸ. ਐੱਚ. ਓ. ਵਰਿੰਦਰ ਚੌਧਰੀ, ਐੱਸ. ਐੱਚ. ਓ. ਰਵਨੀਤ ਬਾਜਵਾ, ਐੱਸ. ਐੱਚ. ਓ. ਅਸ਼ੋਕ ਕੁਮਾਰ, ਐੱਸ. ਐੱਚ. ਓ. ਅਵਤਾਰ ਸਿੰਘ ,ਇੰਸਪੈਕਟਰ ਰਕੇਸ਼ ਕੁਮਾਰ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News