ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ : ਮੋਹਿੰਦਰ ਭਗਤ

Saturday, Feb 08, 2025 - 02:02 PM (IST)

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ : ਮੋਹਿੰਦਰ ਭਗਤ

ਜਲੰਧਰ (ਚੋਪੜਾ)–ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੂਬਾ ਪੱਧਰੀ ਸਮਾਗਮ ਜਲੰਧਰ ਵਿਚ ਕਰਵਾਏਗੀ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਉਕਤ ਜਾਣਕਾਰੀ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਅਤੇ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੋਇਆਂ ਦਿੱਤੀ।

ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿਚ ਸੰਤਾਂ ਅਤੇ ਮਹਾਪੁਰਸ਼ਾਂ ਦੇ ਪ੍ਰਕਾਸ਼ ਪੁਰਬ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੂਬਾ ਪੱਧਰੀ ਸਮਾਗਮ ਅਤੇ ਇਸ ਤੋਂ ਪਹਿਲਾਂ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੌਰਾਨ ਸ਼ਹਿਰ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਮੋਬਾਇਲ ਪਖਾਨੇ, ਸਟਰੀਟ ਲਾਈਟ ਅਤੇ ਸਜਾਵਟ ਦੇ ਪ੍ਰਬੰਧ ਸਮੇਂ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਪੀ. ਐੱਸ. ਪੀ. ਸੀ. ਐੱਲ. ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਮਾਰਗ ’ਤੇ ਬਿਜਲੀ ਦੀਆਂ ਤਾਰਾਂ ਦੀ ਉਚਿਤ ਮੁਰੰਮਤ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਕਿ ਸ਼ਰਧਾਲੂਆ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : 3 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਬੱਸ ਸਟੈਂਡ ਨੇੜਿਓਂ ਪਾਰਕ 'ਚੋਂ ਮਿਲੀ ਲਾਸ਼

PunjabKesari

ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਐਂਬੂਲੈਂਸ ਅਤੇ ਡਾਕਟਰਾਂ ਦੀ ਟੀਮ ਵੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਸ ਵਿਭਾਗ ਨੂੰ ਸ਼ੋਭਾ ਯਾਤਰਾ ਅਤੇ ਸ਼ਾਨਦਾਰ ਸਮਾਗਮ ਦੌਰਾਨ ਸਮੁੱਚੀ ਸੁਰੱਖਿਆ ਵਿਵਸਥਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੰਘਣ ਵਾਲੀ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਸ ਦੀ ਢੁੱਕਵੀਂ ਤਾਇਨਾਤੀ ਯਕੀਨੀ ਬਣਾਈ ਜਾਵੇ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਉਚਿਤ ਆਵਾਜਾਈ ਯਕੀਨੀ ਬਣਾਉਣ ਲਈ ਟ੍ਰੈਫਿਕ ਦੇ ਬਦਲਵੇਂ ਰੂਟ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਇਸ ਬਾਰੇ ਪਹਿਲਾਂ ਤੋਂ ਹੀ ਜਾਗਰੂਕ ਕੀਤਾ ਜਾ ਸਕੇ ਅਤੇ ਸਮੁੱਚੀ ਸੁਰੱਖਿਆ ਵਿਵਸਥਾ ਯਕੀਨੀ ਕਰਨ ਲਈ ਕੰਟਰੋਲ ਰੂਮ ਸਥਾਪਤ ਕਰਨ ਦੀ ਗੱਲ ਕਹੀ।

ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਮਿਲੇਗੀ ਇਹ ਖ਼ਾਸ ਸਹੂਲਤ

ਮਹਿੰਦਰ ਭਗਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਗਰਾਮਾਂ ਦੇ ਉਚਿਤ ਸੰਚਾਲਨ ਲਈ ਆਪਸੀ ਤਾਲਮੇਲ ਨਾਲ ਸਮੇਂ ’ਤੇ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ, ਵਿਧਾਇਕ ਰਮਨ ਅਰੋੜਾ, ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਿਸੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ, ਰਾਜਵਿੰਦਰ ਕੌਰ ਥਿਆੜਾ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਅਤੇ ਦਿਨੇਸ਼ ਢੱਲ ਤੋਂ ਇਲਾਵਾ ਵੱਖ-ਵੱਖ ਧਾਰਮਿਕ ਸੰਗਠਨਾਂ ਅਤੇ ਸਭਾਵਾਂ ਦੇ ਪ੍ਰਤੀਨਿਧੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਹੁਣ QR ਕੋਡ ਜ਼ਰੀਏ ਭੁਗਤਾਨ ਤੇ ਇਸ ਮੋਬਾਇਲ ਐਪ ਨਾਲ ਕਰੋ ਟਿਕਟ ਬੁਕਿੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News