ਜਲੰਧਰ ਦੇ ਵਪਾਰੀਆਂ ''ਚ ''ਆਪ'' ਵਿਰੁੱਧ ਭਾਰੀ ਰੋਸ: ਗੁਲਸ਼ਨ ਸੋਢੀ
Thursday, Feb 19, 2026 - 06:19 PM (IST)
ਜਲੰਧਰ (ਮਨੋਜ)- ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨ ਸ਼੍ਰੀ ਰਾਮ ਚੌਕ ਤੋਂ ਲੈ ਕੇ ਭਗਵਾਨ ਵਾਲਮੀਕਿ ਚੌਕ ਦੇ ਰਸਤੇ ਵਿਚ ਮੀਟਿੰਗ ਕੀਤੀ ਗਈ ਸੀ। ਵਪਾਰੀਆਂ ਨਾਲ ਮੀਟਿੰਗ ਕਰਨ ਕਰਕੇ ਬੰਦ ਕੀਤੀ ਗਈ ਸੜਕ 'ਤੇ ਜ਼ਿਲ੍ਹਾ ਸ਼ਹਿਰੀ ਕਾਂਗਰਸ ਕਮੇਟੀ ਵਾਈਸ ਪ੍ਰੈਜ਼ੀਡੈਂਟ ਨਾਰਥ ਹਲਕਾ ਇੰਚਾਰਜ ਵਾਰਡ 81 ਗੁਲਸ਼ਨ ਸੋਢੀ ਨੇ ਇਤਰਾਜ਼ ਜਤਾਇਆ ਹੈ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਹਾਈਵੇਅ ਹੋਇਆ ਜਾਮ! ਲੱਗੀਆਂ ਲੰਬੀਆਂ ਲਾਈਨਾਂ
ਉਨ੍ਹਾਂ ਕਿਹਾ ਕਿ ਨਗਰ-ਨਿਗਮ ਅਤੇ ਪੁਲਸ ਵਿਭਾਗ ਨੇ ਪੰਜਾਬ ਸਰਕਾਰ ਦੇ ਦਬਾਅ ਵਿਚ ਆ ਕੇ ਜਨਤਾ ਲਈ ਰਸਤਾ ਬੰਦ ਕਰਕੇ ਸਿਆਸੀ ਲਾਊ ਲੈਣ ਦੇ ਮਕਸਦ ਨਾਲ ਕਰਵਾਏ ਗਏ ਪ੍ਰੋਗਰਾਮ ਨੂੰ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸੇ ਨੂੰ ਸੋਢੀ ਨੇ ਕਿਹਾ ਕਿ 'ਆਪ' ਆਪਣੀ ਘਟੀਆ ਰਾਜਨੀਤੀ ਨੂੰ ਉਤਸ਼ਾਹਤ ਕਰਨ ਦੇ ਨਾਮ 'ਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 'ਆਪ' ਵੱਲੋਂ ਵਪਾਰੀਆਂ ਨਾਲ ਮੀਟਿੰਗਾਂ ਲਈ ਢੁੱਕਵੀਂ ਜਗ੍ਹਾ ਨਾ ਲੱਭਣਾ ਅਤੇ ਸੜਕਾਂ ਨੂੰ ਰੋਕਣਾ ਸਪੱਸ਼ਟ ਤੌਰ 'ਤੇ 'ਆਪ' ਦੇ ਸੱਤਾ ਪ੍ਰਤੀ ਹੰਕਾਰ ਨੂੰ ਦਰਸਾਉਂਦਾ ਹੈ। ਇਸ ਨੂੰ ਲੈ ਕੇ ਵਪਾਰੀਆਂ ਵਿਚ ਵੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਸਰਕਾਰ ਨੂੰ ਆਮ ਲੋਕਾਂ ਦੀ ਕੋਈ ਪਰਵਾਹ ਨਹੀਂ ਹੈ ਅਤੇ ਪੰਜਾਬ ਦੇ ਲੋਕਾਂ ਨੇ 2027 ਵਿੱਚ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰਨ ਦਾ ਫ਼ੈਸਲਾ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
