ਕਿਸੇ ਨੂੰ ਅਮਨ-ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ : ਐੱਸ.ਐੱਸ.ਪੀ. ਸਵਰਨਦੀਪ ਸਿੰਘ

03/20/2023 12:34:43 AM

ਨਕੋਦਰ (ਪਾਲੀ) : ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਕੀਤੀ ਵੱਡੀ ਕਾਰਵਾਈ ਦੇ ਮੱਦੇਨਜ਼ਰ ਹਾਲਾਤ ਨੂੰ ਕਾਬੂ ਹੇਠ ਰੱਖਣ ਅਤੇ ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਸੂਬੇ ਭਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਨਕੋਦਰ ਪ੍ਰੈੱਸ ਕਾਨਫਰੰਸ ਉਪਰੰਤ ਆਈ.ਜੀ. ਜਲੰਧਰ ਰੇਂਜ ਸਵਪਨ ਸ਼ਰਮਾ ਤੇ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਵਰਨਦੀਪ ਸਿੰਘ ਦੀ ਅਗਵਾਈ ’ਚ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਦੀਆਂ ਟੁਕੜੀਆਂ ਨੇ ਨਕੋਦਰ ਸ਼ਹਿਰ ਤੋਂ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੀਤਾ। ਕਈ ਪ੍ਰਮੁੱਖ ਥਾਵਾਂ ’ਤੇ ਪੁਲਸ ਦੇ ਨਾਲ-ਨਾਲ ਨੀਮ ਫੌਜੀ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਸ਼ਾਂਤੀ ਦੀ ਭਾਵਨਾ ਬਣੀ ਰਹੇ। ਇਸ ਤੋਂ ਇਲਾਵਾ ਸ਼ਹਿਰਾਂ ਅੰਦਰ ਪੁਲਸ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਨਾਕਾਬੰਦੀਆਂ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਨਾਕਿਆਂ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਦੇ ਬ੍ਰਿਸਬੇਨ ’ਚ ਖ਼ਾਲਿਸਤਾਨ ਸਮਰਥਕਾਂ ਦਾ ‘ਰੈਫਰੈਂਡਮ’ ਬਣਿਆ ‘ਫਲਾਪ ਸ਼ੋਅ’

ਸਮਰਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਸਵਰਨਦੀਪ ਸਿੰਘ ਕਿਹਾ ਕਿ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਉੱਥੇ ਉਨ੍ਹਾਂ ਨੇ ਲੋਕਾਂ ਨੂੰ ਅਮਨ-ਸ਼ਾਂਤੀ ਬਹਾਲ ਰੱਖਣ ਵਾਸਤੇ ਸਹਿਯੋਗ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕ ਕਿਸੇ ਕਿਸਮ ਵੀ ਦੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ। ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ 'ਚ ਆਉਣ ਦੀ ਲੋੜ ਨਹੀਂ ਤੇ ਪੁਲਸ ਦਾ ਮੁੱਖ ਮਕਸਦ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਹੈ ਤੇ ਲੋਕ ਪੁਲਸ ਨੂੰ ਵੀ ਸਹਿਯੋਗ ਕਰਨ। ਇਸ ਮੋਕੇ ਡੀ.ਐੱਸ.ਪੀ. ਆਦਮਪੁਰ ਸਰਬਜੀਤ ਰਾਏ, ਡੀ.ਐੱਸ.ਪੀ. ਨਕੋਦਰ ਹਰਜਿੰਦਰ ਸਿੰਘ, ਡੀ.ਐੱਸ.ਪੀ. ਸ਼ਾਹਕੋਟ ਗੁਰਪ੍ਰੀਤ ਸਿੰਘ, ਸਿਟੀ ਥਾਣਾ ਮੁਖੀ ਸੁਖਦੇਵ ਸਿੰਘ, ਥਾਣਾ ਮੁਖੀ ਸ਼ਾਹਕੋਟ ਗੁਰਿੰਦਰਜੀਤ ਸਿੰਘ, ਸਦਰ ਥਾਣਾ ਮੁਖੀ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh