ਜਗਮੇਲ ਕਤਲ ਕਾਂਡ : ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਫੁਕਿਆ ਪੁਤਲਾ

11/18/2019 12:03:59 AM

ਭੁਲੱਥ, (ਰਜਿੰਦਰ)— ਐੱਸ. ਸੀ. ਭਾਈਚਾਰੇ ਵਲੋਂ ਭੁਲੱਥ ਦੇ ਕਚਹਿਰੀ ਚੌਂਕ 'ਚ ਬਸਪਾ ਆਗੂਆਂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਦਿਆਂ ਸੂਬੇ ਦੀ ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਸਪਾ ਆਗੂਆਂ ਪ੍ਰਗਟ ਕੁਮਾਰ ਸੰਧੂ ਤੇ ਅਮਨਦੀਪ ਸਿੰਘ ਭੱਟੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿਖੇ ਐੱਸ. ਸੀ. ਭਾਈਚਾਰੇ ਦੇ ਨੌਜਵਾਨ ਜਗਮੇਲ ਸਿੰਘ ਤੇ ਅਣਮਨੁੱਖੀ ਤਸ਼ੱਦਦ ਕੀਤੇ ਗਏ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਘਟਨਾ ਤੋਂ ਇੰਝ ਲਗਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਰਾਜ ਵਿਚ ਐੱਸ. ਸੀ. ਭਾਈਚਾਰਾ ਸੁਰੱਖਿਅਤ ਨਹੀਂ ਹੈ, ਜਿਸ ਦੀ ਤਾਜ਼ਾ ਉਦਾਹਰਨ ਚੰਗਾਲੀਵਾਲਾ ਦੀ ਘਟਨਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ 'ਚ ਐੱਸ. ਸੀ. ਭਾਈਚਾਰਾ ਸੁਰੱਖਿਅਤ ਨਹੀਂ ਹੈ, ਕਿਉਂਕਿ ਕੈਪਟਨ ਸਰਕਾਰ ਦਲਿਤਾਂ ਤੇ ਅੱਤਿਆਚਾਰ ਰੋਕਣ 'ਚ ਫੇਲ੍ਹ ਹੋ ਚੁੱਕੀ ਹੈ, ਇਸੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੁਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਇਸ ਮਾਮਲੇ ਦੀ ਫਾਸਟ ਟਰੈਕ ਕੋਰਟ 'ਚ ਸੁਣਵਾਈ ਕਰਕੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।+

 

KamalJeet Singh

This news is Content Editor KamalJeet Singh