ਮਤਰੇਏ ਪਿਓ ਨੇ 6 ਸਾਲਾ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ, ਪਰਿਵਾਰ ਨੇ ਚਾੜ੍ਹਿਆ ਸ਼ਰੇਆਮ ਕੁਟਾਪਾ

11/16/2023 4:39:36 PM

ਜਲੰਧਰ (ਸੋਨੂੰ)- ਜਲੰਧਰ ਦੇ ਸ਼ਿਵਾਜੀ ਨਗਰ 'ਚ ਮਤਰੇਏ ਪਿਤਾ 'ਤੇ ਆਪਣੀ ਧੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਲਗਾਏ ਗਏ ਹਨ। ਪਰਿਵਾਰਕ ਮੈਂਬਰਾਂ ਨੇ ਮੁਲਜ਼ਮ ਨੂੰ ਖੰਭੇ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ। ਕੁੜੀ ਦੀ ਮਾਂ ਨੇ ਦੱਸਿਆ ਕਿ ਉਸ ਦਾ ਦੂਜਾ ਵਿਆਹ 5 ਸਾਲ ਪਹਿਲਾਂ ਹੋਇਆ ਸੀ। ਪਤੀ ਹਮੇਸ਼ਾ ਸ਼ਰਾਬ ਦੇ ਨਸ਼ੇ ਵਿੱਚ ਰਹਿੰਦਾ ਹੈ। 6 ਸਾਲ ਦੀ ਬੱਚੀ ਨੇ ਆਪਣੀ ਮਾਸੀ ਨੂੰ ਦੱਸਿਆ ਕਿ ਜਦੋਂ ਮਾਂ ਘਰ ਨਹੀਂ ਹੁੰਦੀ ਤਾਂ ਪਿਤਾ ਉਸ ਨਾਲ ਗਲਤ ਕੰਮ ਕਰਦਾ ਹੈ। ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਮੁਲਜ਼ਮ ਨੂੰ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ:ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ

PunjabKesari

ਉਥੇ ਹੀ ਦੋਸ਼ੀ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਸ ਨੇ ਕੱਲ੍ਹ ਸ਼ਰਾਬ ਦੇ ਨਸ਼ੇ ਵਿੱਚ ਪਤਨੀ ਦੀ ਕੁੱਟਮਾਰ ਕੀਤੀ ਸੀ। ਪਤਨੀ ਜ਼ਖ਼ਮੀ ਹੋ ਗਈ ਅਤੇ ਉਸ ਦਾ ਇਲਾਜ ਵੀ ਕੀਤਾ ਗਿਆ। ਪਰਿਵਾਰ ਵਾਲਿਆਂ ਨੇ ਗੁੱਸੇ 'ਚ ਆ ਕੇ ਕੁੱਟਮਾਰ ਸ਼ੁਰੂ ਕਰ ਦਿੱਤੀ। ਚੌਂਕੀ ਫੋਕਲ ਪੁਆਇੰਟ ਦੇ ਇੰਚਾਰਜ ਨਰਿੰਦਰ ਮੋਹਨ ਨੇ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਟਰੇਨ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 62 ਟਰੇਨਾਂ 3 ਮਹੀਨਿਆਂ ਲਈ ਰੱਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News