ਕਰਿਆਨੇ ਦੀ ਦੁਕਾਨ ’ਚੋਂ ਖਾਣ-ਪੀਣ ਦਾ ਸਾਰਾ ਸਾਮਾਨ ਚੋਰੀ
Friday, Jul 07, 2023 - 02:15 PM (IST)

ਜਲੰਧਰ (ਮਾਹੀ)- ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ ਵਿਖੇ ਬੀਤੀ ਰਾਤ ਚੋਰ ਤਾਲਾਬੰਦ ਕਰਿਆਨੇ ਦੀ ਦੁਕਾਨ ’ਤੇ ਧਾਵਾ ਬੋਲ ਕੇ ਦੁਕਾਨ ਅੰਦਰ ਪਿਆ ਰਾਸ਼ਨ ਦਾ ਸਾਰਾ ਸਾਮਾਨ ਟੈਂਪੂ ’ਚ ਚੋਰੀ ਕਰਕੇ ਰਫੂ ਚੱਕਰ ਹੋ ਗਏ, ਜਿਸ ਦੀ ਸੂਚਨਾ ਦੁਕਾਨਦਾਰ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਹਰਬੰਸ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਕਰਿਆਨੇ ਦੀ ਦੁਕਾਨ ’ਚ ਚੋਰੀ ਹੋ ਗਈ ਹੈ। ਉਨ੍ਹਾਂ ਕਿਹਾ ਦੁਕਾਨਦਾਰ ਦੇ ਭਤੀਜੇ ਦੀਪਕ ਨੇ ਦੱਸਿਆ ਕਿ ਉਸ ਦਾ ਚਾਚਾ ਪਿੰਡ ਗਿਆ ਹੋਇਆ ਸੀ। ਇਕ ਰਿਸ਼ਤੇਦਾਰ ਦੀ ਮੌਤ ਹੋ ਗਈ ਹੈ। ਉਸ ਨੇ ਦੱਸਿਆ ਕਿ ਵੀਰਵਾਰ ਸਵੇਰੇ ਜਦੋਂ ਉਹ ਆਪਣੀ ਮੋਬਾਇਲ ਦੀ ਦੁਕਾਨ ’ਤੇ ਬੈਠਾ ਸੀ ਤਾਂ ਉਸ ਨੂੰ ਫ਼ੋਨ ਆਇਆ ਕਿ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ, ਜਦੋਂ ਉਸ ਨੇ ਆਪਣੇ ਚਾਚੇ ਦੀ ਦੁਕਾਨ ’ਤੇ ਜਾ ਕੇ ਦੇਖਿਆ ਤਾਂ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਤੇ ਦੁਕਾਨ ਦੇ ਅੰਦਰ ਜੋ ਖਾਣ-ਪੀਣ ਦਾ ਸਾਮਾਨ ਪਿਆ ਸੀ ਸਭ ਕੁਝ ਚੋਰੀ ਹੋ ਗਿਆ।
ਇਹ ਵੀ ਪੜ੍ਹੋ- ਚੱਬੇਵਾਲ 'ਚ ਦੋ ਕਾਰਾਂ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਨਿਹੰਗ ਸਿੰਘ ਦੀ ਹੋਈ ਮੌਤ
ਦੁਕਾਨ ਅੰਦਰ 15 ਹਜ਼ਾਰ ਦੇ ਕਰੀਬ ਨਕਦੀ ਵੀ ਪਈ ਸੀ। ਉਹ ਵੀ ਚੋਰੀ ਹੋ ਗਿਆ। ਉਸ ਨੇ ਦੱਸਿਆ ਕਰੀਬ ਢਾਈ ਲੱਖ ਦਾ ਸਾਮਾਨ ਚੋਰੀ ਹੋ ਗਿਆ ਹੈ। ਏ. ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜੋ ਵੀ ਬਣਦੀ ਕਾਰਵਾਈ ਹੋਈ ਉਸ ਨੂੰ ਅਮਲ ’ਚ ਲਿਆਂਦਾ ਜਾਵੇਗਾ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਕਢਵਾਈ ਜਾ ਰਹੀ ਹੈ ਤਾਂ ਜੋ ਇਨ੍ਹਾਂ ਚੋਣਾਂ ਦਾ ਪਤਾ ਲਾਇਆ ਜਾ ਸਕੇ।
ਇਹ ਵੀ ਪੜ੍ਹੋ- ਪਟਿਆਲਾ ਤੋਂ ਵੱਡੀ ਖ਼ਬਰ: ਕਰੰਟ ਲੱਗਣ ਨਾਲ 2 ਮਹੀਨੇ ਦੀ ਗਰਭਵਤੀ ਤੇ 10 ਮਹੀਨਿਆਂ ਦੀ ਬੱਚੀ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711