ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ ਗ੍ਰਿਫ਼ਤਾਰ
Friday, Jul 31, 2026 - 10:58 AM (IST)
ਜਲੰਧਰ (ਮਹੇਸ਼)–ਸਮਾਰਟ ਫਿਟਨੈੱਸ ਗੁਰੂ ਜਿਮ ਦੇ ਬਾਹਰੋਂ ਚੋਰੀ ਹੋਇਆ ਕਪੂਰਥਲਾ ਨੰਬਰ ਦਾ ਮੋਟਰਸਾਈਕਲ ਪਰਾਗਪੁਰ ਚੌਕੀ ਦੀ ਪੁਲਸ ਨੇ ਸਿਰਫ਼ 24 ਘੰਟਿਆਂ ਵਿਚ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਚੌਕੀ ਇੰਚਾਰਜ ਐੱਸ. ਆਈ. ਸੁਰਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਵੱਲੋਂ ਸਲਿੱਪ ਰੋਡ ਪਿੰਡ ਕੋਟ ਕਲਾਂ ਚੌਕ ਤੋਂ ਫੜੇ ਗਏ ਉਕਤ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਪਿੰਡ ਦੀਵਾਲੀ ਥਾਣਾ ਸਦਰ ਜਲੰਧਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਪੁੱਛਗਿੱਛ ਵਿਚ ਮੁਲਜ਼ਮ ਨੇ ਕਿਹਾ ਕਿ ਉਸ ਨੇ ਮੋਟਰਸਾਈਕਲ ਨੰਬਰ ਪੀ. ਬੀ 09 ਏ. ਏ-3379 ਮਾਰਕਾ ਬਜਾਜ ਸੀ ਟੀ-100 ਰੰਗ ਕਾਲਾ ਜਿਮ ਦੇ ਬਾਹਰੋਂ ਚੋਰੀ ਕੀਤਾ ਸੀ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਅੰਡਰ ਸੈਕਸ਼ਨ 303 (2) ਬੀ. ਐੱਨ. ਐੱਸ. ਤਹਿਤ 140 ਨੰਬਰ ਐੱਫ਼. ਆਈ. ਆਰ. ਥਾਣਾ ਜਲੰਧਰ ਕੈਂਟ ਵਿਚ ਦਰਜ ਕੀਤੀ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤੇ ਜਾਣ ਦੇ ਬਾਅਦ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ। ਉਸ ਤੋਂ ਪੁੱਛਗਿੱਛ ਕਰਨ ਦੇ ਬਾਅਦ ਉਸ ਨੂੰ ਦੋਬਾਰਾ ਕੋਰਟ ਵਿਚ ਪੇਸ਼ ਕੀਤਾ ਗਿਆ ਅਤੇ ਜੱਜ ਸਾਹਿਬ ਨੇ ਉਸ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
