ਨਸ਼ੀਲੇ ਟੀਕਿਆਂ ਸਮੇਤ ਕਾਬੂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਚੋਰੀਸ਼ੁਦਾ ਵਾਹਨ ਬਰਾਮਦ

Saturday, Oct 19, 2024 - 04:16 PM (IST)

ਨਸ਼ੀਲੇ ਟੀਕਿਆਂ ਸਮੇਤ ਕਾਬੂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਚੋਰੀਸ਼ੁਦਾ ਵਾਹਨ ਬਰਾਮਦ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਬੀਤੇ ਦਿਨ ਨਸ਼ੇ ਵਾਲੇ ਟੀਕਿਆਂ ਸਣੇ ਕਾਬੂ ਕੀਤੇ ਗਏ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਚੋਰੀ ਦੀਆਂ ਵਾਰਦਾਤਾਂ ਦੇ ਅਹਿਮ ਖ਼ੁਲਾਸੇ ਹੋਣ ਦੇ ਨਾਲ-ਨਾਲ ਉਸ ਦੀ ਨਿਸ਼ਾਨਦੇਹੀ ’ਤੇ ਚੋਰੀਸ਼ੁਦਾ ਵਾਹਨ ਅਤੇ ਸਾਮਾਨ ਬਰਾਮਦ ਹੋਇਆ ਹੈ।  ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਐੱਸ. ਪੀ. ਸਰਬਜੀਤ ਸਿੰਘ ਬਾਹੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਅਕਤੂਬਰ ਨੂੰ ਟਾਂਡਾ ਪੁਲਸ ਦੇ ਏ. ਐੱਸ. ਆਈ. ਅਮਰਜੀਤ ਸਿੰਘ ਦੀ ਟੀਮ ਨੇ ਗੁਰਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਪੁਲ ਪੁਖ਼ਤਾ ਨੂੰ ਪਿੰਡ ਸਹਿਬਾਜ਼ਪੁਰ ਨੇੜੇ ਨਸ਼ੇ ਵਾਲੇ ਟੀਕਿਆਂ ਸਣੇ ਕਾਬੂ ਕੀਤਾ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਪ੍ਰਸਿੱਧ ਕਥਾਵਾਚਕ ਦਾ ਅਮਰੀਕਾ 'ਚ ਦਿਹਾਂਤ

ਜਦੋਂ ਮਾਣਯੋਗ ਅਦਾਲਤ ਤੋਂ ਮਿਲੇ ਰਿਮਾਂਡ ਤੋਂ ਬਾਅਦ ਇਸ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਇਸ ਨੇ ਚੋਰੀ ਦੀਆਂ ਵਾਰਦਾਤਾਂ ਬਾਰੇ ਅਹਿਮ ਖ਼ੁਲਾਸੇ ਕੀਤੇ। ਇਸ ਮੁਲਜ਼ਮ ਦੇ ਖਿਲਾਫ 23 ਅਗਸਤ ਨੂੰ ਬੋਹੜ ਵਾਲਾ ਚੌਕ ਟਾਂਡਾ ਤੋਂ ਸ਼ਾਮ ਲਾਲ ਪੁੱਤਰ ਕੁੰਜ ਲਾਲ ਦੀ ਮਾਰੂਤੀ ਕਾਰ ਚੋਰੀ ਕਰਨ ਦਾ ਮਾਮਲਾ ਦਰਜ ਹੋਇਆ ਸੀ | ਪੁੱਛਗਿੱਛ ਦੌਰਾਨ ਮੁਲਜ਼ਮ ਨੇ ਅਹਿਮ ਖ਼ੁਲਾਸੇ ਕਰਦੇ ਹੋਏ ਕਬੂਲਿਆ ਕਿ ਉਸਨੇ ਵੱਖ-ਵੱਖ ਥਾਵਾਂ ਤੋਂ ਵਾਹਨ ਚੋਰੀ ਕੀਤੇ ਹਨ। ਉਸ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਦੋ ਮਾਰੂਤੀ ਕਾਰਾਂ, ਇਕ ਜਿੰਨ ਕਾਰ, ਇਕ ਮੋਟਰਸਾਈਕਲ ਅਤੇ ਇਕ ਬੈਟਰੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News