ਡੀ. ਸੀ. ਦੇ ਹੁਕਮਾਂ ਦੀਆਂ ਲੋਕ ਸ਼ਰੇਆਮ ਉਡਾ ਰਹੇ ਧੱਜੀਆਂ, ਲਗਾਤਾਰ ਸੜ ਰਹੀ ਪਰਾਲੀ, ਪ੍ਰਸ਼ਾਸਨ ਬੇਖ਼ਬਰ

05/12/2021 1:11:52 PM

ਫਗਵਾੜਾ (ਸੂਦ)-ਜਿੱਥੇ ਇਕ ਪਾਸੇ ਪੰਜਾਬ ਸਮੇਤ ਹੋਰ ਸੂਬਿਆਂ ਵਿਚ ਲਗਾਤਾਰ ਵਧ ਰਿਹਾ ਪ੍ਰਦੂਸ਼ਣ ਸਮੱਸਿਆ ਦਾ ਕਾਰਨ ਬਣਿਆ ਹੋਇਆ ਹੈ, ਓਥੇ ਹੀ ਦੂਜੇ ਪਾਸੇ ਜਾਗਰੂਕਤਾ ਮੁਹਿੰਮਾਂ ਅਤੇ ਯਤਨਾਂ ਤੋਂ ਬਾਅਦ ਵੀ ਖੇਤਾਂ ਵਿਚ ਪਰਾਲੀ ਸਾੜਨ ਤੋਂ ਕਿਸਾਨ ਬਾਜ ਨਹੀਂ ਆ ਰਹੇ ਹਨ। ਇਸ ਕਾਰਨ ਹਵਾ ’ਚ ਜ਼ਹਿਰ ਫੈਲ ਰਿਹਾ ਹੈ ਅਤੇ ਲੋਕਾਂ ਨੂੰ ਸਾਹ ਲੈਣ ਵਿਚ ਵੀ ਪ੍ਰੇਸ਼ਾਨੀ ਹੋ ਰਹੀ ਹੈ | ਇਸ ਵਿਸ਼ੇ ਦੀ ਪੜਤਾਲ ਦੇ ਦੌਰਾਨ ਜਦੋਂ ‘ਜਗ ਬਾਣੀ’ ਵੱਲੋਂ ਪਿੰਡਾਂ ਦਾ ਦੌਰਾ ਕੀਤਾ ਗਿਆ ਤਾਂ ਕਈ ਜਗ੍ਹਾ ’ਤੇ ਸ਼ਰੇਆਮ ਪਰਾਲੀ ਸਾੜੀ ਜਾ ਰਹੀ ਸੀ, ਜਿਸ ਕਰਨ ਉਕਤ ਖੇਤਾਂ ਦੇ ਨਾਲ ਲਗਦੇ ਇਲਾਕੇ ਅਤੇ ਸੜਕ ਉੱਤੇ ਜ਼ਹਿਰੀਲਾ ਧੂੰਆਂ ਫੈਲਿਆ ਹੋਇਆ ਸੀ।

ਇਹ ਵੀ ਪੜ੍ਹੋ: ਜਲੰਧਰ: ਲਾਕਡਾਊਨ ਦੌਰਾਨ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਪੰਜਾਬ ਰੋਡਵੇਜ਼ ਨੇ ਦਿੱਤੀ ਵੱਡੀ ਸਹੂਲਤ

ਧੂੰਏਂ ਦੇ ਕਾਰਨ ਦੁਰਘਟਨਾ ਦਾ ਬਣਿਆ ਰਹਿੰਦਾ ਏ ਖ਼ਤਰਾ : ਰਾਹਗੀਰ
ਇਸ ਮੌਕੇ ਗੱਲ ਕਰਦਿਆਂ ਇਕ ਰਾਹਗੀਰ ਹਕੀਕਤ ਸਿੰਘ ਨੇ ਦੱਸਿਆ ਕਿ ਖੇਤਾਂ ਵਿਚ ਸਾੜੀ ਜਾ ਰਹੀ ਪਰਾਲੀ ਦੇ ਕਾਰਨ ਸੜਕ ’ਤੇ ਕਾਫ਼ੀ ਧੂੰਆਂ ਹੋ ਜਾਂਦਾ ਹੈ ਅਤੇ ਅੱਗੇ ਦਿਸਣਾ ਬੰਦ ਹੋ ਜਾਂਦਾ ਹੈ ਜਿਸ ਕਾਰਨ ਸੜਕ ਤੋਂ ਲੰਘ ਰਹੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਦੁਰਘਟਨਾ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਵੱਲ ਧਿਆਨ ਦੇਵੇ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਬੰਦ ਪਏ ਆਕਸੀਜਨ ਪਲਾਂਟਾਂ ਨੂੰ ਸੰਜੀਵਨੀ ਦੇਣ ਲਈ ਫ਼ੌਜ ਨੇ ਸੰਭਾਲੀ ਕਮਾਨ, ਜਲਦ ਹੋਣਗੇ ਚਾਲੂ

ਕੀ ਕਹਿਣਾ ਹੈ ਕਿਸਾਨਾਂ ਦਾ
ਇਸ ਮੌਕੇ ਜਦੋਂ ਕੁੱਝ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਵਾਰ-ਵਾਰ ਅਪੀਲ ਕਰ ਰਹੀ ਹੈ ਕਿ ਕਿਸਾਨ ਪਰਾਲੀ ਨੂੰ ਨਾ ਸਾੜਨ ਪਰ ਅਸੀਂ ਅਜਿਹਾ ਕਰਨ ਲਈ ਮਜਬੂਰ ਹਾਂ ਕਿਉਂਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਹੱਲ ਨਹੀਂ ਦਿੱਤਾ ਜਾ ਰਿਹਾ। ਜੇ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਪਰਾਲੀ ਦਾ ਵਾਜਬ ਮੁੱਲ ਦਿੰਦੀ ਹੈ ਤਾਂ ਕਿਸਾਨ ਕਦੇ ਵੀ ਆਪਣੀ ਅਤੇ ਹੋਰ ਲੋਕਾਂ ਦੀ ਸਿਹਤ ਨਾਲ ਖੇਡਣਾ ਨਹੀਂ ਚਾਹੇਗਾ ਪਰ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਪਤਾ ਹੈ ਕਿ ਜ਼ਮੀਨ ਨੂੰ ਉਪਜਾਊ ਬਣਾਉਣ ਵਾਲੇ ਕੀੜੇ ਅੱਗ ਲਾਉਣ ਨਾਲ ਮਰ ਜਾਂਦੇ ਹਨ ਪਰ ਉਨ੍ਹਾਂ ਕੋਲ ਹੋਰ ਕੋਈ ਹੱਲ ਨਹੀਂ ਹੈ।
ਜ਼ਿਕਰਯੋਗ ਹੈ ਕਿ ਇਸ ਮਸਲੇ ਦਾ ਹਲ ਬੇਹੱਦ ਜ਼ਰੂਰੀ ਹੈ ਕਿਉਂਕਿ ਸਾਡਾ ਵਾਤਾਵਰਨ ਅਤੇ ਆਮ ਲੋਕਾਂ ਦੀ ਸਿਹਤ ਇਸਦੀ ਬਲੀ ਚੜ੍ਹ ਰਹੇ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਵੱਲ ਧਿਆਨ ਦੇਵੇ ਅਤੇ ਜਲਦੀ ਹੀ ਇਸ ਸਮੱਸਿਆ ਤੋਂ ਲੋਕਾਂ ਨੂੰ ਛੁਟਕਾਰਾ ਦਿਵਾਏ, ਤਾਂਕਿ ਲੋਕਾਂ ਦੀ ਸਿਹਤ ਨਾਲ ਹੋਰ ਖਿਲਵਾੜ ਨਾ ਹੋਵੇ ।

ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਨੇ ਖ਼ੂਨ ਦੇ ਰਿਸ਼ਤੇ ’ਚ ਪੈਦਾ ਕੀਤੀਆਂ ਦੂਰੀਆਂ, ਸ਼ਮਸ਼ਾਨਘਾਟਾਂ 'ਚੋਂ ਸਾਹਮਣੇ ਆ ਰਹੀਆਂ ਦਰਦਨਾਕ ਤਸਵੀਰਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News