ਪਿਛਲੇ 5 ਸਾਲਾ ਤੋਂ ਪਰਾਲੀ ਨਾ ਸਾੜਨ ਲਈ ਵਚਨਬੱਧ ਹੈ ਕਿਸਾਨ ਵਿਜੇ ਬਹਾਦੁਰ ਸਿੰਘ

Friday, Oct 23, 2020 - 11:37 AM (IST)

ਪਿਛਲੇ 5 ਸਾਲਾ ਤੋਂ ਪਰਾਲੀ ਨਾ ਸਾੜਨ ਲਈ ਵਚਨਬੱਧ ਹੈ ਕਿਸਾਨ ਵਿਜੇ ਬਹਾਦੁਰ ਸਿੰਘ

ਹੁਸ਼ਿਆਰਪੁਰ (ਘੁੰਮਣ) - ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਦੇ ਪਿੰਡ ਨੌਸ਼ਹਿਰਾ ਪੱਤਣ ਦਾ ਕਿਸਾਨ ਵਿਜੇ ਬਹਾਦੁਰ ਸਿੰਘ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਿਨਾਂ ਉਸ ਦਾ ਖੇਤ ਵਿਚ ਹੀ ਪ੍ਰਬੰਧਨ ਕਰਦਾ ਹੈ। ਉਹ ਪਿਛਲੇ ਪੰਜ ਸਾਲਾਂ ਤੋਂ ਖੇਤੀ ਵਿਭਾਗ ਨਾਲ ਜੁੜ ਕੇ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ ਅਤੇ ਪਰਾਲੀ ਤੇ ਖੇਤਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਉਂਦਾ। ਉਸ ਕੋਲ 8 ਏਕੜ ਜ਼ਮੀਨ ਹੈ, ਜਿਸ ਵਿਚ ਉਹ ਝੋਨੇ, ਕਣਕ, ਸਰ੍ਹੋਂ, ਗੰਨੇ, ਦਾਲ ਆਦਿ ਫਸਲ ਦੀ ਕਾਸ਼ਤ ਕਰਦਾ ਹੈ।

ਪੜ੍ਹੋ ਇਹ ਵੀ ਖਬਰ - ਅਕਤੂਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਵਿਜੇ ਬਹਾਦੁਰ ਨੇ ਦੱਸਿਆ ਕਿ ਉਸ ਨੇ ਖੇਤੀ ਵਿਭਾਗ ਵੱਲੋਂ ਦਿੱਤੀ ਗਈ ਸਬਸਿਡੀ ’ਤੇ ਰੋਟਾਵੇਟਰ ਵੀ ਖਰੀਦਿਆ ਹੈ। ਇਸ ਦਾ ਪ੍ਰਯੋਗ ਕਰਦੇ ਹੋਏ ਉਸ ਨੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਰੋਟਾਵੇਟਰ ਦਾ ਪ੍ਰਯੋਗ ਕਰਦੇ ਹੋਏ ਰਹਿੰਦ-ਖੂੰਹਦ ਦਾ ਖੇਤਾਂ ਵਿਚ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਰੱਬੀ 2018 ਤੋਂ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਲਗਾਤਾਰ ਪ੍ਰਬੰਧਨ ਕਰਦੇ ਹੋਏ ਉਹ ਕੋਆਪ੍ਰੇਟਿਵ ਸੋਸਾਇਟੀ ਨੌਸ਼ਹਿਰਾ ਪੱਤਣ ਤੋਂ ਹੈਪੀ ਸੀਡਰ ਕਿਰਾਏ ’ਤੇ ਲੈ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ, ਜਿਸ ਨਾਲ ਖੇਤੀ ਵਿਚ ਘੱਟ ਖਰਚਾ ਕਰਕੇ ਉਹ ਵੱਧ ਉਤਪਾਦਨ ਪ੍ਰਾਪਤ ਕਰ ਰਿਹਾ ਹੈ। ਇਸ ਦੇ ਨਾਲ ਹੀ ਖੇਤੀ ਵਿਭਾਗ ਨੌਸ਼ਹਿਰਾ ਪੱਤਣ ਵੱਲੋਂ ਸਮੇਂ-ਸਮੇਂ ’ਤੇ ਦੱਸੀਆਂ ਗਈਆਂ ਖੇਤੀ ਤਕਨੀਕਾਂ ਸਬੰਧੀ ਹੋਰ ਕਿਸਾਨਾਂ ਨੂੰ ਵੀ ਉਹ ਪ੍ਰੇਰਿਤ ਕਰ ਰਿਹਾ ਹੈ।

ਪੜ੍ਹੋ ਇਹ ਵੀ ਖਬਰ - Health Tips : ਖਾਣਾ ਖਾਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਕੰਮ, ਘਰੋਂ ਚਲੀ ਜਾਵੇਗੀ ਬਰਕਤ

ਪੜ੍ਹੋ ਇਹ ਵੀ ਖਬਰ - ਗੁੱਸੇ ਅਤੇ ਸ਼ੱਕੀ ਸੁਭਾਅ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ ਹੋਰ ਵੀ ਖਾਸ ਗੱਲਾਂ

ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਵਿਜੇ ਬਹਾਦੁਰ ਪਰਾਲੀ, ਫਸਲਾਂ ਦੀ ਰਹਿੰਦ-ਖੂੰਹਦ ਦਾ ਹੈਪੀ ਸੀਡਰ ਤੇ ਚੋਪਰ-ਕਮ-ਸ਼ਰੈਡਰ ਨਾਲ ਖੇਤਾਂ ਵਿਚ ਹੀ ਪ੍ਰਬੰਧਨ ਕਰਕੇ ਆਪਣੇ ਆਲੇ-ਦੁਆਲੇ ਦੇ ਹੋਰ ਕਿਸਾਨਾਂ ਨੂੰ ਵੀ ਜਾਗਰੂਕ ਕਰ ਰਿਹਾ ਹੈ। ਇਸ ਤੋਂ ਇਲਾਵਾ ਉਹ ਡਿੰਕਪੋਸ਼ਰ ਦੀ ਸਹਾਇਤਾ ਨਾਲ ਗੰਨੇ ਦੀ ਖੋਰੀ ਦੀ ਵੀ ਖੇਤਾਂ ਵਿਚ ਸੰਭਾਲ ਕਰ ਰਿਹਾ ਹੈ।

ਪੜ੍ਹੋ ਇਹ ਵੀ ਖਬਰ - Health tips : 40 ਦੀ ਉਮਰ ’ਚ ਇੰਝ ਰੱਖੋ ਆਪਣੀ ਸਿਹਤ ਦਾ ਖ਼ਿਆਲ, ਕਦੇ ਨਹੀਂ ਹੋਵੇਗੀ ਕੋਈ ਬੀਮਾਰੀ


author

rajwinder kaur

Content Editor

Related News