ਅੱਗ ਲੱਗਣ ਕਾਰਨ ਤੂੜੀ ਸੜ ਕੇ ਹੋਈ ਸੁਆਹ

10/09/2020 6:01:59 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)— ਪਿੰਡ ਖੁਣਖੁਣ ਕਲਾ 'ਚ ਅੱਜ ਸ਼ਾਮ ਇਕ ਕਿਸਾਨ ਵੱਲੋਂ ਸਟੋਰ ਕੀਤੀ ਤੂੜੀ ਨੂੰ ਅੱਗ ਲੱਗਣ ਕਾਰਨ ਹਜ਼ਾਰਾਂ ਰੁਪਏ ਦੀ ਤੂੜੀ ਸੜਕੇ ਸੁਆਹ ਹੋ ਗਈ। ਅੱਗ ਲੱਗਣ ਦੀ ਘਟਨਾ ਸ਼ਾਮ ਸਾਢੇ ਚਾਰ ਵਜੇ ਉਸ ਸਮੇਂ ਵਾਪਰੀ ਜਦੋਂ ਅਚਾਨਕ ਗੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਘਰ ਦੇ ਨਜ਼ਦੀਕ ਹੀ ਉਸ ਵੱਲੋਂ ਤੋੜੀ ਸਟੋਰ ਕਰਨ ਵਾਲੀ ਸ਼ੈੱਡ 'ਚ ਅਚਾਨਕ ਅੱਗ ਲੱਗ ਗਈ।

ਇਹ ਵੀ ਪੜ੍ਹੋ: ਮੋਗਾ ਰੈਲੀ 'ਚ ਸਿੱਧੂ ਨਾਲ ਹੋਈ ਤਲਖ਼ੀ 'ਤੇ ਰੰਧਾਵਾ ਦਾ ਵੱਡਾ ਬਿਆਨ


ਵੇਖਦੇ ਹੀ ਵੇਖਦੇ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਗੁਰਜੀਤ ਸਿੰਘ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਪਰ ਕਈ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਕਾਰਨ ਹਜ਼ਾਰਾਂ ਰੁਪਏ ਦੀ ਤੂੜੀ ਨਸ਼ਟ ਹੋ ਗਈ ਅਤੇ ਸ਼ੈੱਡ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਹਥਿਆਰਾਂ ਤੇ ਸਾਥੀਆਂ ਸਣੇ ਗੈਂਗਸਟਰ ਕੀਤਾ ਕਾਬੂ

shivani attri

This news is Content Editor shivani attri