ਬਦਨਾਮ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ

Saturday, Sep 06, 2025 - 06:05 PM (IST)

ਬਦਨਾਮ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ

ਜਲੰਧਰ (ਕੁੰਦਨ, ਪੰਕਜ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦੇ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ 6 ਦੋਸ਼ੀਆਂ ਨੂੰ 43.25 ਗ੍ਰਾਮ ਹੈਰੋਇਨ, 5250 ਐੱਮ. ਐੱਲ. ਸ਼ਰਾਬ ਸਮੇਤ ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟਿਵਾ ਬਰਾਮਦ ਕੀਤੀ ਗਈ। 

ਇਹ ਵੀ ਪੜ੍ਹੋ: ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ ਦਿੱਤਾ ਵੱਡਾ ਬਿਆਨ

ਜਾਣਕਾਰੀ ਸਾਂਝੀ ਕਰਦਿਆਂ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਆਈ. ਪੀ. ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ 'ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਇਨ੍ਹਾਂ ਯਤਨਾਂ ਕਾਰਨ ਵੱਖ-ਵੱਖ ਥਾਣਿਆ ਦੇ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ 3 ਮੁੱਕਦਮੇ ਦਰਜ ਕਰਕੇ 05 ਦੋਸ਼ੀਆਂ ਨੂੰ ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨਾਲ ਗ੍ਰਿਫ਼ਤਾਰ ਕੀਤਾ ਗਿਆ। ਇਸੇ ਹੀ ਮੁਹਿੰਮ ਦੌਰਾਣ 01 ਮੁਕੱਦਮਾ ਐਕਸ਼ਾਈਜ਼ ਐਕਟ ਅਧੀਨ ਦਰਜ ਕਰਕੇ ਅਤੇ 1 ਦੋਸ਼ੀ ਕੋਲੋਂ 5250 ਐੱਮ. ਐੱਲ ਸ਼ਰਾਬ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ, ਹੈਰਾਨੀਜਨਕ ਕਈ ਮਾਮਲੇ ਆਉਣਗੇ ਸਾਹਮਣੇ

ਉਨ੍ਹਾਂ ਨੇ ਅੱਗੇ ਦੱਸਿਆ ਕਿ ਨਸ਼ਿਆਂ ਦੀ ਕਾਰਵਾਈ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੁਹਿੰਮ ਤਹਿਤ ਹੀ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ-ਵਸੇਬਾ ਲਈ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਸ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਡਰੱਗ ਮਾਫ਼ੀਆ ਲਈ ਇਕ ਸਖ਼ਤ ਸੰਦੇਸ਼ ਹਨ ਕਿ ਨਸ਼ਿਆਂ ਦੇ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News