ਖ਼ਾਦ ਦੀ ਵਿਕਰੀ ਵਾਲੇ ਡੀਲਰਾਂ ਨੂੰ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਸਖ਼ਤ ਹਦਾਇਤਾਂ

Wednesday, Nov 02, 2022 - 11:29 AM (IST)

ਖ਼ਾਦ ਦੀ ਵਿਕਰੀ ਵਾਲੇ ਡੀਲਰਾਂ ਨੂੰ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਸਖ਼ਤ ਹਦਾਇਤਾਂ

ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਖ਼ਾਦ ਦੀ ਵਿਕਰੀ ਵਾਲੇ ਡੀਲਰਾਂ ਨੂੰ ਸਖ਼ਤ ਹਦਾਇਤ ਕਰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਿਸੇ ਵੀ ਖਾਦ ਦੀ ਵਿਕਰੀ ਦੌਰਾਨ ਕੋਈ ਟੈਗਿੰਗ ਕਰਨ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਤਾਂ ਉਸ ਖ਼ਾਦ ਡੀਲਰਾਂ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 1 ਲੱਖ 45 ਹਜ਼ਾਰ ਹੈਕਟੇਅਰ ਰਕਬੇ ਵਿਚ ਸਾਲ 2022 ਹਾੜ੍ਹੀ ਦੌਰਾਨ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਡੀ. ਏ. ਪੀ. ਅਤੇ ਹੋਰ ਖਾਦਾਂ ਦੀ ਜ਼ਰੂਰਤ ਹੋਵੇਗੀ।

ਇਹ ਵੀ ਪੜ੍ਹੋ:  ਪੰਚਾਇਤ ਮਹਿਕਮੇ ’ਚ ਚੋਰ-ਮੋਰੀਆਂ ਕਾਰਨ ਸੈਂਕੜੇ ਭਰਤੀਆਂ ਦੇ ਘਪਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ

ਵਰਨਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਡੀਲਰ ਡੀ. ਏ. ਪੀ. ਅਤੇ ਹੋਰ ਖ਼ਾਦਾਂ ਵੇਚਣ ਮੌਕੇ ਕਿਸਾਨਾਂ ਨੂੰ ਗੈਰ-ਜ਼ਰੂਰੀ ਵਸਤਾਂ ਖਰੀਦਣ ਲਈ ਮਜਬੂਰ ਕਰਦੇ ਹਨ। ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਹੁਸ਼ਿਆਰਪੁਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕਣਕ ਦੀ ਬਿਜਾਈ ਲਈ ਜ਼ਰੂਰੀ ਖਾਦਾਂ ਵਿਚ ਡੀ. ਏ. ਪੀ., ਐੱਨ. ਪੀ. ਦੇ ਖ਼ਾਦਾਂ ਦੀ ਕਰੀਬ 85 ਫ਼ੀਸਦੀ ਅਤੇ ਯੂਰੀਆ ਖ਼ਾਦ ਦੀ ਜ਼ਿਲ੍ਹੇ ਅੰਦਰ ਕਰੀਬ 75 ਫ਼ੀਸਦੀ ਸਪਲਾਈ ਹੋ ਚੁੱਕੀ ਹੈ।

ਇਹ ਵੀ ਪੜ੍ਹੋ:  ਭੁਲੱਥ ਹਲਕੇ ਲਈ ਮਾਣ ਦੀ ਗੱਲ: ਬੇਗੋਵਾਲ ਦੇ ਗ੍ਰੰਥੀ ਸਿੰਘ ਦਾ ਪੋਤਰਾ ਨਵਜੋਤ ਸਿੰਘ ਬਣਿਆ ਪਾਇਲਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News