ਹੜਤਾਲ 'ਤੇ ਗਏ ਖੇਤੀ ਵਿਕਾਸ ਅਫ਼ਸਰਾਂ ਦਾ ਕੰਮ ਸੰਭਾਲਣਗੇ ਪੰਜਾਬ ਦੇ ਖੇਤੀਬਾੜੀ ਵਿਸਥਾਰ ਅਫ਼ਸਰ

08/07/2022 11:40:19 AM

ਜਲੰਧਰ (ਜੀਤ ਮਠਾਰੂ, ਰਮਨ) - ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ’ਚ ਕੰਮ ਕਰਦੇ ਖੇਤੀਬਾੜੀ ਵਿਸਥਾਰ ਅਫ਼ਸਰਾਂ ਨੇ ਜਲੰਧਰ ਵਿੱਚ ਸੂਬਾ ਪੱਧਰੀ ਮੀਟਿੰਗ ਕਰਕੇ  ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਸਦੇ ਨਾਲ ਹੀ ਸੂਬੇ ਅੰਦਰ ਖੇਤੀ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਅਹਿਮ ਮਤੇ ਵੀ ਪਾਸ ਕੀਤੇ ਹਨ। ਖੇਤੀਬਾੜੀ ਵਿਸਥਾਰ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਵਾਲਾ ਦੀ ਅਗਵਾਈ ਹੇਠ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਖੇ ਇਕੱਤਰ ਹੋਏ ਪੰਜਾਬ ਦੇ ਖੇਤੀਬਾੜੀ ਵਿਸਥਾਰ ਅਫ਼ਸਰਾਂ ਨੇ ਫੀਲਡ ਵਿੱਚ ਕੰਮ ਕਰਨ ਮੌਕੇ ਪੇਸ਼ ਆਉਂਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਨਾਲ ਹੀ ਪਿਛਲੇ ਸਮੇਂ ਦੌਰਾਨ ਐਸੋਸੀਏਸ਼ਨ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ। 

ਪੜ੍ਹੋ ਇਹ ਵੀ ਖ਼ਬਰ: ਹੁਣ ਬਾਜ਼ਾਰ 'ਚ ਆਈ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਰੱਖੜੀ, ਖ਼ਰੀਦਣ ਲਈ ਲੋਕਾਂ ਦੀ ਲੱਗੀ ਭੀੜ (ਵੀਡੀਓ)

ਐਸੋਸੀਏਸ਼ਨ ਦੇ ਪ੍ਰਧਾਨ ਮੋਹਣ ਸਿੰਘ ਵਾਹਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਪੰਜਾਬ ਦੀ ਕਿਸਾਨੀ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਸਾਰੇ ਖੇਤੀਬਾੜੀ ਵਿਸਥਾਰ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਤੱਕ ਖੇਤੀ ਪਸਾਰ ਸੇਵਾਵਾਂ ਬਿਹਤਰ ਢੰਗ ਨਾਲ ਪਹੁੰਚਾ ਕੇ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ। ਇਸ ਦੌਰਾਨ ਇਕੱਤਰ ਹੋਏ ਖੇਤੀਬਾੜੀ ਵਿਸਥਾਰ ਅਫ਼ਸਰਾਂ ਨੇ ਦੋਵੇਂ ਹੱਥ ਖੜ੍ਹੇ ਕਰਕੇ ਮਤਾ ਪਾਸ ਕੀਤਾ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਫੋਕਲ ਪੁਆਇੰਟਾਂ ਉਪਰ ਖੇਤੀਬਾੜੀ ਵਿਸਥਾਰ ਅਫ਼ਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਅਸਾਮੀਆਂ ਜਨਰਲ ਲਾਈਜ਼ ਕਰਨ ਦੇ ਸ਼ਲਾਘਾਯੋਗ ਫ਼ੈਸਲੇ ਦਾ ਸਵਾਗਤ ਕਰਦਿਆਂ ਸਮੂਹ ਅਫ਼ਸਰਾਂ ਨੇ ਇੱਕ ਮਤਾ ਪਾਸ ਕਰਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਸਕੱਤਰ ਖੇਤੀਬਾੜੀ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਦਾ ਧੰਨਵਾਦ ਕੀਤਾ। 

ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਇਸ ਦੇ ਨਾਲ ਹੀ ਖੇਤੀਬਾੜੀ ਵਿਸਥਾਰ ਅਫ਼ਸਰਾਂ ਨੇ ਐਲਾਨ ਕੀਤਾ ਕਿ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਜਿਹੜੇ ਖੇਤੀਬਾੜੀ ਵਿਕਾਸ ਅਫ਼ਸਰ ਹੜਤਾਲ 'ਤੇ ਗਏ ਹਨ, ਉਨ੍ਹਾਂ ਦੀ ਜਗ੍ਹਾ 'ਤੇ ਖੇਤੀਬਾੜੀ ਵਿਸਥਾਰ ਅਫ਼ਸਰ ਸਰਕਾਰ ਵੱਲੋਂ ਲਗਾਈ ਹਰ ਡਿਊਟੀ ਦੀ ਪੂਰੀ ਤਨਦੇਹੀ ਨਾਲ ਪਾਲਣਾ ਕਰਨਗੇ ਤਾਂ ਜੋ ਸੂਬੇ ਅੰਦਰ ਕਿਸਾਨਾਂ ਨੂੰ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਐਲਾਨ ਕੀਤਾ ਕਿ ਜਿਹੜੇ ਥਾਵਾਂ ’ਤੇ ਏ.ਡੀ.ਓ. ਹੜਤਾਲ 'ਤੇ ਗਏ ਹਨ, ਉਥੇ ਪਹੁੰਚ ਕੇ ਖੇਤੀਬਾਡ਼ੀ ਵਿਸਥਾਰ ਅਫਸਰ ਵਲੰਟੀਅਰ ਤੌਰ 'ਤੇ ਕੰਮ ਕਰਨ ਲਈ ਤਿਆਰ ਹਨ ਤਾਂ ਜੋ ਵਿਭਾਗ ਦੀ ਕਿਸੇ ਵੀ ਗਤੀਵਿਧੀ ਅਤੇ ਕਿਸਾਨ ਸਭਾਵਾਂ 'ਤੇ ਇਸ ਹੜਤਾਲ ਦਾ ਅਸਰ ਨਾ ਪਵੇ।

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

ਸੂਬੇ ਭਰ ਅੰਦਰ ਐਸੋਸੀਏਸ਼ਨ ਦੇ ਕੰਮ ਨੂੰ ਹੋਰ ਵਧੀਆ ਢੰਗ ਨਾਲ ਚਲਾਉਣ ਅਤੇ ਸਮੂਹ ਖੇਤੀਬਾੜੀ ਵਿਸਥਾਰ ਅਫ਼ਸਰਾਂ ਵਿਚ ਬਿਹਤਰ ਤਾਲਮੇਲ ਬਣਾਉਣ ਲਈ ਇੱਕ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦੀ ਅਗਵਾਈ ਖੇਤੀਬਾੜੀ ਵਿਸਥਾਰ ਅਫਸਰ ਫਿਲੌਰ ਤਰਸੇਮ ਸਿੰਘ ਨੂੰ ਸੌਂਪੀ ਗਈ। ਸਮੂਹ ਅਧਿਕਾਰੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਾਈਵੇਟ ਖੰਡ ਮਿੱਲਾਂ ਵੱਲ ਫਸੀ ਗੰਨੇ ਦੀ ਅਦਾਇਗੀ ਜਲਦੀ ਕਰਵਾਈ ਜਾਵੇ ਤਾਂ ਜੋ ਕਿਸਾਨ ਆਰਥਿਕ ਸੰਕਟ ਵਿੱਚੋਂ ਬਾਹਰ ਨਿਕਲ ਸਕਣ। ਇਸ ਮੌਕੇ ਰਵਿੰਦਰ ਕੁਮਾਰ ਰਵੀ,ਬਲਜਿੰਦਰਜੀਤ ਸਿੰਘ, ਯਾਦਵਿੰਦਰ ਸਿੰਘ, ਗੁਰਭੇਜ ਸਿੰਘ, ਪ੍ਰਭਦੀਪ ਸਿੰਘ ਸਣੇ ਵੱਖ-ਵੱਖ ਆਗੂ ਵੱਡੀ ਗਿਣਤੀ ਵਿੱਚ ਸਨ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ


rajwinder kaur

Content Editor

Related News