12ਵੀਂ ਜਮਾਤ ਦੇ ਵਿਦਿਆਰਥੀ ਦੀ ਦਲ-ਦਲ ''ਚ ਫਸਣ ਨਾਲ ਮੌਤ

Wednesday, Aug 21, 2019 - 06:37 PM (IST)

12ਵੀਂ ਜਮਾਤ ਦੇ ਵਿਦਿਆਰਥੀ ਦੀ ਦਲ-ਦਲ ''ਚ ਫਸਣ ਨਾਲ ਮੌਤ

ਸ੍ਰੀ ਕੀਰਤਪੁਰ ਸਾਹਿਬ,(ਬਾਲੀ): ਪਿੰਡ ਢੇਲਾਬੜ (ਬੜਾ ਪਿੰਡ) ਦੇ ਵਸਨੀਕ ਇਕ 17 ਸਾਲ ਦੇ ਲੜਕੇ ਦੀ ਦਬੋਟਾ ਨਦੀ ਦੀ ਦਲ-ਦਲ 'ਚ ਫਸ ਕੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਭਰਤਗੜ੍ਹ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸੋਹਣ ਸਿੰਘ ਨੇ ਦੱਸਿਆ ਕਿ ਪਿੰਡ ਢੇਲਾਬੜ (ਬੜਾ ਪਿੰਡ) ਥਾਣਾ ਸ੍ਰੀ ਕੀਰਤਪੁਰ ਸਾਹਿਬ ਦਾ ਵਸਨੀਕ ਬਲਵਿੰਦਰ ਸਿੰਘ (17) ਪੁੱਤਰ ਪੁਸ਼ਪਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਭੋਟਾ (ਹਿ.ਪ੍ਰ) ਵਿਖੇ 12ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਸਕੂਲ ਵਿਚ ਛੁੱਟੀ ਹੋਣ ਤੋਂ ਬਾਅਦ ਦਭੋਟਾ ਨਦੀ 'ਚੋਂ ਪੈਦਲ ਆਪਣੇ ਪਿੰਡ ਨੂੰ ਆ ਰਿਹਾ ਸੀ। ਇਸ ਦੌਰਾਨ ਅਚਾਨਕ ਉਹ ਦਲ-ਦਲ 'ਚ ਫਸ ਗਿਆ, ਜਿਸ ਕਾਰਣ ਉਸ ਦੀ ਮੌਤ ਹੋ ਗਈ। ਹਿਮਾਚਲ ਪ੍ਰਦੇਸ਼ ਦੀ ਪੁਲਸ ਚੌਕੀ ਦਭੋਟਾ ਵੱਲੋਂ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।


Related News