9ਵੀਂ ਜਮਾਤ ਦੀ ਵਿਦਿਆਰਥਣ ਅਗਵਾ, 4 ਖ਼ਿਲਾਫ਼ ਮਾਮਲਾ ਦਰਜ

Thursday, Jan 21, 2021 - 05:55 PM (IST)

9ਵੀਂ ਜਮਾਤ ਦੀ ਵਿਦਿਆਰਥਣ ਅਗਵਾ, 4 ਖ਼ਿਲਾਫ਼ ਮਾਮਲਾ ਦਰਜ

ਕਪੂਰਥਲਾ (ਭੂਸ਼ਣ/ਮਲਹੋਤਰਾ)- ਇਕ 9ਵੀਂ ਜਮਾਤ ਦੀ ਨਾਬਾਲਗ ਕੁੜੀ ਨੂੰ ਅਗਵਾ ਕਰਨ ਦੇ ਮਾਮਲੇ ’ਚ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ 4 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੁੜੀ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਕੁੜੀ ਦੇ ਘਰ ਦੇ ਬਾਹਰ ਨੌਜਵਾਨ ਨੇ ਖ਼ੁਦ ਨੂੰ ਲਾਈ ਅੱਗ, ਹੋਈ ਮੌਤ

ਜਾਣਕਾਰੀ ਅਨੁਸਾਰ ਸ਼ਹਿਰ ਦੇ ਨਜ਼ਦੀਕੀ ਇਕ ਪਿੰਡ ਨਾਲ ਸਬੰਧਤ ਇਕ ਵਿਅਕਤੀ ਨੇ ਥਾਣਾ ਕੋਤਵਾਲੀ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦੀ 13 ਸਾਲਾ ਕੁੜੀ ਆਪਣੇ ਨਾਨਕੇ ਪਿੰਡ ’ਚ 9ਵੀਂ ਜਮਾਤ ’ਚ ਪੜ੍ਹਦੀ ਸੀ ਅਤੇ ਤਾਲਾਬੰਦੀ ਕਾਰਨ ਘਰ ਵਾਪਸ ਆ ਗਈ ਸੀ। ਬੀਤੇ ਦਿਨ ਜਦੋਂ ਉਹ ਆਪਣੇ ਕੰਮ ਤੋਂ ਘਰ ਵਾਪਸ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਕੁੜੀ ਘਰ ਨਹੀਂ ਹੈ ਤਾਂ ਉਸ ਨੇ ਜਦੋਂ ਆਸ-ਪਾਸ ਤੋਂ ਆਪਣੀ ਕੁੜੀ ਦੇ ਸਬੰਧ ’ਚ ਪੁੱਛਗਿੱਛ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਮੁੰਨਾ ਪੁੱਤਰ ਕਰਤਾਰ ਸਿੰਘ, ਪਵਨਪ੍ਰੀਤ ਸਿੰਘ ਉਰਫ਼ ਪੰਮਾ ਪੁੱਤਰ ਕਰਤਾਰ ਸਿੰਘ, ਕਸ਼ਮੀਰ ਕੌਰ ਪਤਨੀ ਕਰਤਾਰ ਸਿੰਘ ਅਤੇ ਕਰਤਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਡੈਣਵਿੰਡ ਨੇ ਇਕ ਸਾਜਿਸ਼ ਤਹਿਤ ਉਸ ਦੀ ਕੁੜੀ ਨੂੰ ਅਗਵਾ ਕਰ ਲਿਆ ਹੈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਚਾਰੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ :  ਕੋਰੋਨਾਕਾਲ ਦੌਰਾਨ ਕੈਨੇਡਾ ਦੇ ਕਾਲਜਾਂ ’ਚ ਭਾਰਤੀ ਵਿਦਿਆਰਥੀਆਂ ਦੇ ਡੁੱਬੇ ਕਰੋੜਾਂ ਰੁਪਏ


author

shivani attri

Content Editor

Related News