ਪੰਜਾਬ ਸਰਕਾਰ ਦੀ 'ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ' ਦਾ ਵਿਦਿਆਰਥੀਆਂ ਨੂੰ ਮਿਲਿਆ ਵੱਡਾ ਲਾਭ
Monday, Nov 17, 2025 - 03:17 PM (IST)
ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਜਿੱਥੇ ਹੋਰ ਵਰਗਾਂ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ 'ਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 245 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਸਰਕਾਰ ਵਲੋਂ ਵਿਦਿਆਰਥੀਆਂ ਲਈ ਆਪਣੇ ਹਿੱਸੇ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤਹਿਤ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖ਼ਰਚਾ ਸਰਕਾਰ ਵਲੋਂ ਚੁੱਕਿਆ ਜਾਂਦਾ ਹੈ। ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਹਰ ਉਸ ਯੋਗ ਵਿਦਿਆਰਥੀਆ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ, ਜਿਸ ਨੂੰ ਇਸ ਸਕੀਮ ਦੀ ਅਸਲ 'ਚ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰ ਰਹਿਣ ਸਾਵਧਾਨ! PSPCL ਨੇ ਲਿਆ ਵੱਡਾ ਫ਼ੈਸਲਾ, ਹੁਣ ਗਲਤੀ ਨਾਲ ਵੀ...
ਪੰਜਾਬ 'ਚ ਇਸ ਸਕੀਮ ਅਧੀਨ ਹਜ਼ਾਰਾਂ ਐੱਸ. ਸੀ. ਵਿਦਿਆਰਥੀਆਂ ਨੇ ਉੱਚ ਸਿੱਖਿਆ ਪਰੂਰੀ ਕਰਕੇ ਆਪਣਾ ਭਵਿੱਖ ਰੌਸ਼ਨ ਕੀਤਾ ਹੈ। ਇਸ ਸਕੀਮ ਨਾਲ ਸਿਰਫ ਵਿਦਿਆਰਥੀਆਂ ਨੂੰ ਆਰਥਿਕ ਮਦਦ ਹੀ ਨਹੀਂ ਮਿਲਦੀ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਇਕ ਮਜ਼ਬੂਤ ਪਲੇਟਫਾਰਮ ਵੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
