ਆਪਸ ''ਚ ਲੜ ਪਏ ਵਿਦਿਆਰਥੀ, ਕਿਰਚ ਨਾਲ ਕੀਤਾ ਹਮਲਾ, ਪੁਲਸ ਵੱਲੋਂ 2 ਵਿਦਿਆਰਥੀ ਗ੍ਰਿਫ਼ਤਾਰ
Tuesday, Aug 06, 2024 - 06:29 PM (IST)
ਨਵਾਂਸ਼ਹਿਰ (ਮਨੋਰੰਜਨ)- ਪਿਛਲੇ ਦਿਨੀਂ ਨਵਾਂਸ਼ਹਿਰ ਦੇ ਆਰ. ਕੇ. ਆਰੀਆ ਕਾਲਜ ਵਿਚ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਹੋਈ ਲੜਾਈ ਦੇ ਮਾਮਲੇ ਵਿਚ ਪੁਲਸ ਨੇ ਦੋ ਵਿਦਿਆਰਥੀਆਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਵਿਦਿਆਰਥੀਆਂ ਤੋਂ ਲੜਾਈ ਵਿਚ ਵਰਤੀ ਕੀਤੀ ਇਕ ਕਿਰਚ ਵੀ ਬਰਾਮਦ ਕੀਤੀ ਹੈ। ਮਾਮਲੇ ਵਿਚ ਹੋਰ ਦੋ ਦੋਸ਼ੀਆਂ ਨੂੰ ਫੜਨੇ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਐੱਸ. ਐੱਚ. ਓ. ਮਹਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਅਗਸਤ ਨੂੰ ਆਰ. ਕੇ. ਆਰੀਆ ਕਾਲਜ ਵਿੱਚ ਵਿਦਿਆਰਥੀਆਂ ਦੇ ਦੋ ਗੁੱਟਾ ਵਿੱਚ ਝਗੜਾ ਹੋਇਆ ਸੀ। ਜਿਸ ਵਿਚ ਤਿੰਨ ਵਿਦਿਆਰਥੀ ਰਾਜਵੀਰ, ਅਸ਼ਵਨੀ ਕੁਮਾਰ ਤੇ ਪ੍ਰਭਜੋਤ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਵਿੱਚ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ-ਮੀਂਹ ਮਗਰੋਂ ਖੰਭੇ 'ਚ ਆਇਆ ਕਰੰਟ, ਸਾਬਕਾ ਫ਼ੌਜੀ ਦੀ ਤੜਫ਼-ਤੜਫ਼ ਕੇ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਪੁਲਸ ਨੇ ਜ਼ਖ਼ਮੀ ਵਿਦਿਆਰਥੀਆਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਦੋਸ਼ੀ ਵਿਦਿਆਰਥੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਵਿਦਿਆਰਥੀ ਕਬੀਰ ਤੇ ਗਿਆਨ ਨੂੰ ਕਾਬੂ ਕਰਕੇ ਉਸ ਦੇ ਕੋਲੋਂ ਕਿਰਚ ਵੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਦੋ ਕਥਿਤ ਦੋਸ਼ੀ ਵਿਦਿਆਰਥੀਆਂ ਦੇ ਨਾਮ ਵੀ ਸਾਹਮਣੇ ਆਏ ਹਨ। ਉਨ੍ਹਾਂ ਨੂੰ ਫੜਨ ਲਈ ਪੁਲਸ ਲਗਾਤਾਰ ਛਾਪਾਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ ਉੱਡੇ ਕਾਰ ਦੇ ਪਰਖੱਚੇ, ਜਨਮ ਦਿਨ ਤੋਂ ਦੋ ਦਿਨ ਪਹਿਲਾਂ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ