ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਜਲੰਧਰ ਡੀ. ਸੀ. ਦਫ਼ਤਰ ਦੇ ਬਾਹਰ ਵਿਦਿਆਰਥੀਆਂ ਵੱਲੋਂ ਧਰਨਾ
Monday, Jun 05, 2023 - 01:44 PM (IST)

ਜਲੰਧਰ (ਜਤਿੰਦਰ)- ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਜਲੰਧਰ ਵਿਚ ਧਰਨਾ ਦਿੱਤਾ ਗਿਆ। ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ। ਉਥੇ ਹੀ ਮੌਜੂਦ ਪੁਲਸ ਵੱਲੋਂ ਕੰਪਲੈਕਸ ਦੇ ਮੇਨ ਐਂਟਰੀ ਗੇਟ ਨੂੰ ਬੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਠੱਗੀ ਦਾ ਤਰੀਕਾ ਜਾਣ ਹੋਵੇਗੇ ਹੈਰਾਨ, ਫੇਸਬੁੱਕ ’ਤੇ ਪਛਾਣ ਤੋਂ ਬਾਅਦ ਵਿਦੇਸ਼ ਭੇਜਣ ਲਈ ਸਾਜਿਸ਼ ਰਚ ਕੀਤਾ ਫਰਾਡ
ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਜਲੰਧਰ ਵਿਖੇ ਪ੍ਰਦਰਸ਼ਨ ਕਰ ਰਹੇ ਐੱਸ. ਸੀ. ਵਿਦਿਆਰਥੀਆਂ ’ਤੇ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਦਰਅਸਲ ਜਲੰਧਰ ਦੇ ਬੀ. ਐੱਸ. ਐੱਫ਼. ਚੌਂਕ ਵਿਚ ਐੱਸ. ਸੀ. ਵਿਦਿਆਰਥੀਆਂ ਵੱਲੋਂ ਐੱਸ. ਸੀ. ਸਕਾਲਰਸ਼ਿਪ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਜਲੰਧਰ ਪੁਲਸ ਨੇ ਵਿਦਿਆਰਥੀਆਂ ਨੂੰ ਖਦੇੜਨ ਲਈ ਬਲ ਦੀ ਵਰਤੋਂ ਕੀਤੀ। ਪੁਲਸ ਦੀ ਵਿਦਿਆਰਥੀਆਂ ਨਾਲ ਪਹਿਲਾਂ ਧੱਕਾ-ਮੁੱਕੀ ਹੋਈ ਸੀ ਅਤੇ ਫਿਰ ਬਾਅਦ ਵਿਚ ਪੁਲਸ ਨੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰ ਦਿੱਤਾ ਸੀ। ਪੁਲਸ ਨੇ ਕਈ ਵਿਦਿਆਰਥੀਆਂ ਨੂੰ ਰਾਊਂਡਅਪ ਕਰਕੇ ਥਾਣੇ ਵਿਚ ਨਜ਼ਰਬੰਦ ਵੀ ਕੀਤਾ ਸੀ।
ਇਹ ਵੀ ਪੜ੍ਹੋ-ਮੌਸਮ 'ਚ ਹੋ ਰਹੀ ਤਬਦੀਲੀ, ਜੂਨ ਮਹੀਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਸਕਦੀ ਹੈ ਗਰਮੀ, ਜਾਣੋ ਤਾਜ਼ਾ ਅਪਡੇਟ