ਹੰਗਾਮੀ ਹਾਲਾਤ ਨੂੰ ਵੇਖਦਿਆਂ ਉੱਪ ਮੰਡਲ ਮੈਜਿਸਟਰੇਟ ਟਾਂਡਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ
Friday, May 09, 2025 - 03:35 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਵਾਲੇ ਮਾਹੌਲ ਦੇ ਦੌਰਾਨ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਉੱਪ ਮੰਡਲ ਮੈਜਿਸਟਰੇਟ ਟਾਂਡਾ ਪਰਮਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਸਕੂਲ ਆਫ਼ ਐਮੀਨੈਂਸ ਟਾਂਡਾ ਵਿਖੇ ਹੋਈ ਇਸ ਮੀਟਿੰਗ ਦੌਰਾਨ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ, ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਬੀ. ਡੀ. ਪੀ. ਓ. ਟਾਂਡਾ ਰਾਜਵਿੰਦਰ ਕੌਰ, ਐੱਸ. ਡੀ. ਓ. ਸਿਟੀ ਟਾਂਡਾ ਇੰਦਰ ਪਾਲ ਸਿੰਘ, ਐੱਸ. ਡੀ. ਓ. ਅਰਬਨ ਟਾਂਡਾ ਸੁਖਵੰਤ ਸਿੰਘ, ਨਗਰ ਕੌਂਸਲ ਟਾਂਡਾ, ਸੀ. ਡੀ. ਪੀ. ਓ. ਦਫ਼ਤਰ ਟਾਂਡਾ, ਬੀ. ਪੀ. ਈ. ਓ. ਦਫ਼ਤਰ ਟਾਂਡਾ, ਸਿਹਤ ਵਿਭਾਗ ਤੋਂ ਐੱਸ. ਐੱਮ. ਓ. ਟਾਂਡਾ ਕੁਮਾਰ ਸੈਣੀ ਤੋਂ ਅਫ਼ਸਰਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਹਿਮੇ ਲੋਕ
ਇਸ ਮੀਟਿੰਗ ਦੌਰਾਨ ਸੰਬੋਧਨ ਕਰਦੇ ਐੱਸ. ਡੀ. ਐੱਮ. ਟਾਂਡਾ ਪਰਮਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀ. ਸੀ. ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਮੁੱਚੇ ਤੌਰ 'ਤੇ ਬਲੈਕਆਊਟ ਰਾਤ 7 ਵਜੇ ਤੋਂ ਸਵੇਰੇ 6:00 ਵਜੇ ਤੱਕ ਕੀਤਾ ਜਾਵੇ, ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਘਰਾਂ ਵਿੱਚ ਜਾਂ ਹੋਰ ਸਥਾਨਾਂ 'ਤੇ ਪਾਣੀ ਦੀਆਂ ਟੈਂਕੀਆਂ ਕੇ ਰੱਖੀਆਂ ਜਾਣ, ਬਲੈਕ ਆਊਟ ਨੂੰ ਪੂਰਨ ਤੌਰ 'ਤੇ ਅੰਜਾਮ ਦੇਣ ਲਈ ਜ਼ਿੰਮੇਵਾਰੀ ਸਮਝੀ ਜਾਵੇ। ਇਸ ਦੇ ਇਲਾਵਾ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਸਿਵਲ ਡਿਫੈਂਸ ਫੋਰਸ ਤਿਆਰ ਕੀਤੀ ਜਾ ਰਹੀ, ਜਿਸ ਦੀ ਟ੍ਰੇਨਿੰਗ ਅੱਜ 11 ਮਈ ਤੋਂ ਟਾਂਡਾ ਵਿੱਚ ਹੋਵੇਗੀ। ਉਨ੍ਹਾਂ ਇਸ ਟ੍ਰੇਨਿੰਗ ਵਿੱਚ ਵੱਧ ਤੋਂ ਵੱਧ ਵਲੰਟੀਅਰਸ ਨੂੰ ਹਿੱਸਾ ਲੈਣ ਲਈ ਪ੍ਰੇਰਤ ਕੀਤਾ ਹੈ, ਇਸ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਵੀ ਇਸ ਹੰਗਾਮੀ ਵਾਲੀ ਸਥਿਤੀ ਵਿੱਚ ਅੰਗੇ ਆਉਂਦੇ ਹੋਏ ਆਪਣਾ ਰੋਲ ਅਦਾ ਕਰਨ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਤੈਅ ਕੀਤੀਆਂ ਅਤੇ ਕਿਹਾ ਕਿ ਇਹ ਡਿਊਟੀਜ਼ 24 ਘੰਟੇ ਵਾਸਤੇ ਹੈ ਅਤੇ ਹਰ ਸਮੇਂ ਹਰ ਅਧਿਕਾਰੀ ਅਤੇ ਕਰਮਚਾਰੀ ਇਨ੍ਹਾਂ ਹਾਲਾਤ ਦੇ ਮੱਦੇਨਜ਼ਰ ਕੰਮ ਕਰੇਗਾ। ਇਸ ਮੌਕੇ ਉਨ੍ਹਾਂ ਮੀਡੀਆ ਕਰਮਚਾਰੀਆਂ ਨੂੰ ਵੀ ਇਨ੍ਹਾਂ ਹਾਲਾਤ ਵਿੱਚ ਹਾਂ ਪੱਖੀ ਰੋਲ ਬਣਾਉਣ ਲਈ ਕਿਹਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਮਿਲੇ ਮਿਜ਼ਾਈਲ ਦੇ ਟੁਕੜੇ, ਦਹਿਸ਼ਤ 'ਚ ਲੋਕ
ਇਸ ਮੌਕੇ ਉਨ੍ਹਾਂ ਧਾਰਮਿਕ ਸਥਾਨਾਂ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੀਤੇ ਜਾਣ ਵਾਲੇ ਬਲੈਕਆਊਟ ਵਿੱਚ ਪੂਰਨ ਸਹਿਯੋਗ ਕਰਨ। ਇਸ ਮੌਕੇ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਭਾਰਤੀ ਸੁਰੱਖਿਆ ਪ੍ਰਣਾਲੀ ਬਹੁਤ ਮਜ਼ਬੂਤ ਹੈ। ਇਸ ਲਈ ਬਹੁਤੇ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਇਹਤਿਆਤ ਦੇ ਤੌਰ 'ਤੇ ਜਾਗਰੂਕ ਰਹਿਣਾ ਸਮੇਂ ਦੀ ਮੁੱਖ ਲੋੜ। ਇਸ ਮੌਕੇ ਡੀ. ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਵਰਕ ਆਊਟ ਵਾਸਤੇ ਸਹਿਯੋਗ ਕਰਨ ਲਈ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਜ਼ਰੂਰੀ ਨਾ ਹੋਵੇ ਤਾਂ ਸਾਨੂੰ ਸ਼ਾਮ 7 ਤੋਂ ਸਾਢੇ 7 ਵਜੇ ਤੱਕ ਘਰਾਂ ਵਿੱਚ ਪਹੁੰਚ ਜਾਣਾ ਚਾਹੀਦਾ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸੀ. ਟੀ. ਕਾਲਜ ਨਾਲ ਜੁੜੀ ਵਾਇਰਲ ਵੀਡੀਓ ਬਾਰੇ DC ਤੋਂ ਸੁਣੋ ਕੀ ਹੈ ਸੱਚਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e