ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਸੰਭਾਲਿਆ ਰਾਮਾ ਮੰਡੀ ਥਾਣੇ ਦਾ ਚਾਰਜ
Sunday, Apr 20, 2025 - 08:36 PM (IST)

ਜਲੰਧਰ, (ਪੰਕਜ/ਕੁੰਦਨ)- ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਰਾਮਾ ਮੰਡੀ ਥਾਣੇ ਦੇ ਇੰਚਾਰਜ ਦੇ ਰੂਪ 'ਚ ਚਾਰਜ ਸੰਭਾਲ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸੇਵਾ ਨਿਭਾ ਚੁੱਕੇ ਹਨ। ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਥਾਣਾ ਬਸਤੀ ਬਾਵਾ ਖੇਲ ਵਿੱਚ ਥਾਣਾ ਇੰਚਾਰਜ ਵਜੋਂ ਸੇਵਾ ਨਿਭਾਅ ਚੁੱਕੇ ਹਨ।
ਮਨਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਥਾਣਾ ਰਾਮਾ ਮੰਡੀ ਦੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਕਿਸੇ ਵੀ ਸਮੱਸਿਆ ਨੂੰ ਲੈ ਕੇ ਕਿਸੇ ਵੀ ਸਮੇਂ ਉਨ੍ਹਾਂ ਕੋਲ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੇ ਹਰ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਗਲਤ ਕੰਮਾਂ ਵਿੱਚ ਸ਼ਾਮਲ ਲੋਕਾਂ, ਨਸ਼ਾ ਤਸਕਰਾਂ ਅਤੇ ਗੁੰਡਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣਗੇ। ਅੰਤ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਆਪਣੇ ਇਲਾਕੇ ਨੂੰ ਨਸ਼ਾ ਮੁਕਤ ਬਣਾਉਣਾ ਹੋਵੇਗਾ।