ਸਰਕਾਰੀ ਐਲੀਮੈਂਟਰੀ ਸਕੂਲ ਸਿਆਲ ’ਚੋਂ ਸਬਮਰਸੀਬਲ ਮੋਟਰ ਤੇ ਟੂਟੀਆਂ ਚੋਰੀ
Thursday, Jul 10, 2025 - 01:12 PM (IST)

ਕਪੂਰਥਲਾ (ਮੱਲ੍ਹੀ)-ਸਿੱਖਿਆ ਬਲਾਕ ਕਪੂਰਥਲਾ-1 ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਸਿਆਲ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਸਕੂਲ ਦੇ ਸਬਮਰਸੀਬਲ ਮੋਟਰ ਅਤੇ ਵਾਸ਼ਰੂਮਾਂ ਦੀਆਂ ਟੂਟੀਆਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਇਨਚਾਰਜ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਵੱਲੋਂ ਬੀਤੀ ਰਾਤ ਸਕੂਲ ਦੀ ਸਬਮਰਸੀਬਲ ਮੋਟਰ ਅਤੇ ਵਾਸ਼ਰੂਮਾਂ ਦੀਆਂ ਟੂਟੀਆਂ ਚੋਰੀ ਕੀਤੀਆਂ ਗਈਆਂ, ਜਿਸ ਦਾ ਸਾਨੂੰ ਸਵੇਰੇ ਸਕੂਲ ਪਹੁੰਚਣ 'ਤੇ ਪਤਾ ਲੱਗਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ 'ਤੇ ਕੇਸ ਹੋਇਆ ਦਰਜ, ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਸਬੰਧੀ ਪਿੰਡ ਦੀ ਗ੍ਰਾਮ ਪੰਚਾਇਤ ਸਿਆਲ ਤੋਂ ਇਲਾਵਾ ਥਾਣਾ ਸਦਰ ਕਪੂਰਥਲਾ ਪੁਲਸ ਨੂੰ ਲਿਖਤੀ ਸੂਚਨਾ ਦਿੱਤੀ ਗਈ ਹੈ। ਸਕੂਲ ਇੰਚਾਰਜ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਇਹ ਪਹਿਲੀ ਵਾਰ ਚੋਰੀ ਨਹੀਂ ਹੋਈ, ਸਗੋਂ ਪਹਿਲਾਂ ਵੀ ਅਣਪਛਾਤੇ ਚੋਰਾਂ ਵੱਲੋਂ ਦੋ ਤਿੰਨ ਵਾਰ ਸਕੂਲ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2 ਦਿਨ ਪਵੇਗਾ ਭਾਰੀ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e