ਪੁਲਸ ਨੂੰ ਮਿਲੀ ਸਫ਼ਲਤਾ, ਬਜ਼ੁਰਗ ਔਰਤ ਦੇ ਕਤਲ ਦੀ ਗੁੱਥੀ 24 ਘੰਟਿਆਂ ’ਚ ਸੁਲਝਾਈ
Saturday, Sep 17, 2022 - 10:08 PM (IST)

ਭੋਗਪੁਰ (ਰਾਣਾ ਭੋਗਪੁਰੀਆ) : ਥਾਣਾ ਭੋਗਪੁਰ ਦੇ ਨਜ਼ਦੀਕ ਪੈਂਦੇ ਪਿੰਡ ਕਾਲਾ ਬੱਕਰਾ ਵਿਖੇ ਹੋਏ ਕਤਲ ਦੀ ਗੁੱਥੀ ਨੂੰ ਭੋਗਪੁਰ ਪੁਲਸ ਨੇ 24 ਘੰਟਿਆਂ ’ਚ ਸੁਲਝਾ ਕੇ ਵੱਡੀ ਕਾਮਯਾਬੀ ਪ੍ਰਾਪਤ ਕੀਤੀ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਜਲੰਧਰ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਥਾਣਾ ਭੋਗਪੁਰ ਮੁਖੀ ਰਛਪਾਲ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਕਾਲਾ ਬੱਕਰਾ ਵਿਖੇ ਇਕ ਔਰਤ ਨੂੰ ਨਾਮਾਲੂਮ ਵਿਅਕਤੀ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ, ਜਿਸ ’ਤੇ ਸੰਦੀਪ ਕੌਰ ਪਤਨੀ ਹਰਜੀਤ ਸਿੰਘ ਵਾਸੀ ਮਕਾਨ ਨੰਬਰ 230 ਰਾਜਾ ਗਾਰਡਨ ਕਪੂਰਥਲਾ ਰੋਡ ਸਿਟੀ ਜਲੰਧਰ ਦੇ ਬਿਆਨ ’ਤੇ ਮੁਕੱਦਮਾ ਦਰਜ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਵਿਧਾਇਕਾਂ ਵੱਲੋਂ ਭਾਜਪਾ ’ਤੇ ਖ਼ਰੀਦੋ-ਫਰੋਖ਼ਤ ਦੇ ਲਾਏ ਦੋਸ਼ਾਂ ਦਰਮਿਆਨ ਅਕਾਲੀ ਦਲ ਦਾ ਵੱਡਾ ਬਿਆਨ
ਇਸ ਕੇਸ ਨੂੰ ਭੋਗਪੁਰ ਪੁਲਸ ਵੱਲੋਂ 24 ਘੰਟਿਆਂ ਵਿਚ ਹੱਲ ਕੀਤਾ ਗਿਆ ਤੇ ਦੋਸ਼ੀ ਸਤਵਿੰਦਰ ਸਿੰਘ ਉਰਫ ਸੱਤਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਕਾਲਾ ਬੱਕਰਾ ਥਾਣਾ ਭੋਗਪੁਰ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਤੋਂ ਔਰਤ ਦੀਆਂ ਵਾਲੀਆਂ ਤੇ ਕਤਲ ’ਚ ਵਰਤੀ ਗਈ ਰੱਸੀ ਵੀ ਬਰਾਮਦ ਹੋਈ ਹੈ। ਦੋਸ਼ੀ ਸਤਵਿੰਦਰ ਸਿੰਘ ਉਰਫ ਸੱਤਾ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ