ਚਿੱਟਫੰਡ ਕੰਪਨੀ ਦੀ ਆੜ ’ਚ ਇੰਝ ਹੋਈ ਲੱਖਾਂ ਦੀ ਠੱਗੀ, ਮਾਮਲਾ ਦਰਜ

Friday, Mar 29, 2024 - 12:51 PM (IST)

ਚਿੱਟਫੰਡ ਕੰਪਨੀ ਦੀ ਆੜ ’ਚ ਇੰਝ ਹੋਈ ਲੱਖਾਂ ਦੀ ਠੱਗੀ, ਮਾਮਲਾ ਦਰਜ

ਗੜ੍ਹਦੀਵਾਲਾ (ਮੁਨਿੰਦਰ)-ਗੜ੍ਹਦੀਵਾਲਾ ਕਸਬੇ ਵਿਚ ਬਹੁਚਰਚਿਤ ਚਿੱਟਫੰਡ ਕੰਪਨੀ ਦੀ ਆੜ ਵਿਚ ਠੱਗੀ ਮਾਰਨ ਦੇ ਦੋਸ਼ ਹੇਠ ਗੜ੍ਹਦੀਵਾਲਾ ਪੁਲਸ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਇਕ ਹੋਰ ਪੀੜਤ ਦੀ ਸ਼ਿਕਾਇਤ ’ਤੇ ਚਿੱਟਫੰਡ ਕੰਪਨੀ ਦੇ ਮਾਲਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਪੁਲਸ ਵੱਲੋਂ ਦਰਜ ਕੀਤੀ ਗਈ ਐੱਫ਼. ਆਰ. ਆਈ. ਵਿਚ ਦੱਸਿਆ ਗਿਆ ਕਿ ਜਤਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਨਿਵਾਸੀ ਪਿੰਡ ਜਾਜਾ ਥਾਣਾ ਟਾਂਡਾ ਨੇ ਜਸਰਾਜ ਹੋਮ ਸੈਲੂਸ਼ਨ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਦੇ ਮਾਲਕ ਪੁਸ਼ਪਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਪਿੰਡ ਹਰਦੋਨੇਕਨਾਮਾ, ਮੋਹਿਤ ਸ਼ਰਮਾ ਪੁੱਤਰ ਨਰੇਸ਼ ਕੁਮਾਰ ਨਿਵਾਸੀ ਮੁਹੱਲਾ ਪ੍ਰੇਮਗੜ੍ਹ ਸਿਟੀ ਹੁਸ਼ਿਆਰਪੁਰ ਅਤੇ ਪੂਨਮ ਸ਼ਰਮਾ ਪਤਨੀ ਨਰੇਸ਼ ਸ਼ਰਮਾ ਨਿਵਾਸੀ ਮੁਹੱਲਾ ਪ੍ਰੇਮਗੜ੍ਹ ਹੁਸ਼ਿਆਰਪੁਰ ਦੇ ਖ਼ਿਲਾਫ਼ ਧੋਖਾਦੇਹੀ ਨਾਲ 17 ਲੱਖ 47 ਹਜ਼ਾਰ 528 ਰੁਪਏ ਦੀ ਠੱਗੀ ਮਾਰਨ ਦੇ ਸਬੰਧ ਵਿਚ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸ਼ਿਕਾਇਤ ਕੀਤੀ ਗਈ ਸੀ।

ਇਹ ਵੀ ਪੜ੍ਹੋ: MP ਸੁਸ਼ੀਲ ਰਿੰਕੂ ਤੇ MLA ਅੰਗੁਰਾਲ ਦੇ ਪਾਰਟੀ ਛੱਡਣ ਨਾਲ 'ਆਪ' ਦੀ ਹੋਂਦ ਡਗਮਗਾਈ, BJP ਨੂੰ ਕਈ ਸੀਟਾਂ ’ਤੇ ਮਿਲੇਗਾ ਲਾਭ

ਜਿਸ ਦੀ ਪੜਤਾਲ ਮੁੱਖ ਅਫ਼ਸਰ ਥਾਣਾ ਗੜ੍ਹਦੀਵਾਲਾ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਆਪਣੀ ਰਿਪੋਰਟ ਵਿਚ ਉਕਤ ਵਿਅਕਤੀਆਂ ਨੂੰ ਦੋਸ਼ੀ ਲਿਖਦੇ ਹੋਏ ਆਪਣੀ ਰਿਪੋਰਟ ਸੀਨੀਅਰ ਅਫ਼ਸਰ ਨੂੰ ਭੇਜੀ। ਮੁਖ ਅਫਸਰ ਥਾਣਾ ਗੜ੍ਹਦੀਵਾਲਾ ਦੀ ਰਿਪੋਰਟ ’ਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਡੀ. ਏ. ਦੀ ਲੀਗਲ ਰਾਏ ਹਾਸਲ ਕਰਨ ਲਈ ਕਿਹਾ ਗਿਆ।

ਡੀ. ਏ. ਲੀਗਲ ਨੇ ਵੀ ਉਕਤ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 420,120-ਬੀ ਆਈ. ਪੀ. ਸੀ. ਦੇ ਤਹਿਤ ਮੁਕੱਦਮਾ ਦਰਜ ਕਰਨ ਲਈ ਆਪਣੀ ਰਿਪੋਰਟ ਵਿਚ ਲਿਖਿਆ। ਡੀ. ਏ. ਦੀ ਲੀਗਲ ਰੀਪੋਰਟ ’ਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਹੁਕਮਾਂ ਦੇ ਤਹਿਤ ਉਕਤ ਵਿਅਕਤੀਆਂ ਦੇ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਗਿੱਦੜਬਾਹਾ 'ਚ ਵਾਪਰਿਆ ਦਰਦਨਾਕ ਹਾਦਸਾ, ਭਿਆਨਕ ਟੱਕਰ ਮਗਰੋਂ ਉੱਡੇ 3 ਕਾਰਾਂ ਦੇ ਪਰਖੱਚੇ, ਇਕ ਮਹਿਲਾ ਦੀ ਮੌਤ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News