ਸ਼ਾਮ ਚੁਰਾਸੀ ''ਚ ਚਾਹ ਦੇ ਖੋਖੇ ਨੂੰ ਲੱਗੀ ਅਚਾਨਕ ਅੱਗ

Friday, Jun 12, 2026 - 12:38 PM (IST)

ਸ਼ਾਮ ਚੁਰਾਸੀ ''ਚ ਚਾਹ ਦੇ ਖੋਖੇ ਨੂੰ ਲੱਗੀ ਅਚਾਨਕ ਅੱਗ

ਸ਼ਾਮ ਚੁਰਾਸੀ (ਦੀਪਕ)-ਸ਼ਾਮ ਚੁਰਾਸੀ ’ਚ ਬੱਸ ਅੱਡੇ ਨੇੜੇ ਬਣੇ ਚਾਹ ਦੇ ਇਕ ਖੋਖੇ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਮਿੰਟਾਂ ’ਚ ਪੂਰੇ ਖੋਖੇ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਖੋਖਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਧੂੰਏਂ ਦੇ ਗੁਬਾਰ ਨੂੰ ਵੇਖ ਕੇ ਆਲੇ-ਦੁਆਲੇ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਤੇਜ਼ ਸੀ ਕਿ ਖੋਖੇ ਵਿਚਲਾ ਕੋਈ ਵੀ ਸਾਮਾਨ ਨਹੀਂ ਬਚ ਸਕਿਆ। ਖ਼ੁਸ਼ਕਿਸਮਤੀ ਨਾਲ ਇਸ ਘਟਨਾ ’ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਸਥਾਨਕ ਲੋਕਾਂ ਅਨੁਸਾਰ ਖੋਖਾ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ ਅਤੇ ਮਾਲਕ ਦਾ ਭਾਰੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ, ਵੇਖੋ List

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News