ਜ਼ਿਲ੍ਹਾ ਪੱਧਰੀ ਰੋਸ ਧਰਨੇ 'ਚ ਭਾਰੀ ਗਿਣਤੀ ਵਿਚ ਗੰਨਾ ਕਾਸ਼ਤਕਾਰ ਤੇ ਕਾਮੇ ਭਾਗ ਲੈਣਗੇ

06/04/2020 5:50:43 PM

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ) : ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੀ ਆਮ ਆਦਮੀ ਪਾਰਟੀ ਹਲਕਾ ਹੁਸ਼ਿਆਰਪੁਰ ਗੰਨਾ ਕਾਸ਼ਤਕਾਰਾਂ ਦੇ ਕਰੋੜਾਂ ਰੁਪਏ ਦਾ ਬਕਾਇਆ ਨਾ ਦੇਣ ਦੇ ਵਿਰੋਧ ਵਿਚ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰੇਗੀ। ਇਹ ਵਿਰੋਧ ਪੰਜਾਬ ਦੀਆਂ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਕਰੋੜਾਂ ਰੁਪਏ ਦਾ ਬਕਾਇਆ ਨਾ ਦੇਣ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ।  ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਗੁਰਵਿੰਦਰ ਸਿੰਘ ਪਾਬਲਾ ਦੀ ਅਗਵਾਈ ਵਿਚ 5 ਜੂਨ  ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਧਰਨੇ ਵਿਚ ਉੜਮੁੜ ਟਾਂਡਾ ਅਤੇ ਮੁਕੇਰੀਆਂ ਤੋਂ ਵਰਕਰਾਂ ਦੇ ਭਾਰੀ ਜਥੇ ਸ਼ਾਮਿਲ ਹੋ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟਾਂਡਾ ਉੜਮੁੜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਮੀਤ ਸਿੰਘ ਔਲਖ ਅਤੇ  ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਗੁਰਧਿਆਨ ਸਿੰਘ ਮੁਲਤਾਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਕਤ ਦੋਵਾਂ ਆਗੂਆਂ ਨੇ ਇਸ ਮੌਕੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਬੜੀ ਹੀ ਮਿਹਨਤ ਨਾਲ ਪਾਲੀ ਗਈ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਖੰਡ ਮਿੱਲ ਮੁਕੇਰੀਆਂ,ਖੰਡ ਮਿੱਲ ਕੀੜੀ ਅਫਗਾਨਾ,ਰਾਣਾ ਖੰਡ ਮਿੱਲ ਬੁੱਟਰ,ਖੰਡ ਮਿੱਲ ਫਗਵਾੜਾ ਅਤੇ ਸਹਿਕਾਰੀ ਖੰਡ ਮਿਲ ਭੋਗਪੁਰ ਸਿਰ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਬਕਾਇਆ ਹੈ। ਇਸ ਕਾਰਨ ਕਿਸਾਨਾਂ ਨੂੰ ਬੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਰੋਸ ਧਰਨੇ ਉਪਰੰਤ ਡੀ.ਸੀ ਹੁਸ਼ਿਆਰਪੁਰ ਨੂੰ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਲਈ ਇੱਕ ਮੰਗ ਪੱਤਰ ਵੀ ਦਿੱਤਾ ਜਾਵੇਗਾ 
 

 


Harinder Kaur

Content Editor

Related News