ਭੇਦਭਰੇ ਹਲਾਤਾਂ ''ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Tuesday, Aug 11, 2020 - 10:42 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ): ਟਾਂਡਾ ਦੇ ਪਿੰਡ ਤਲਵੰਡੀ ਸੱਲਾਂ 'ਚ ਇੱਕ ਵਿਅਕਤੀ ਵਲੋਂ ਬੀਤੀ ਰਾਤ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਰਿੰਕੂ ਦੇ ਰੂਪ 'ਚ ਹੋਈ ਹੈ। ਰਿੰਕੂ ਨੇ ਆਤਮ ਹੱਤਿਆ ਕਿਹੜੇ ਹਾਲਾਤਾਂ 'ਚ ਕੀਤੀ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਮੌਕੇ ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।