ਸਿੱਖਿਆ ਵਿਭਾਗ ਦੇ ਸਾਬਕਾ ਕਰਮਚਾਰੀ ਦੇ ਇਕਲੌਤੇ ਬੇਟੇ ਨੇ ਫਾਹ ਲਾ ਕੇ ਦਿੱਤੀ ਜਾਨ

Sunday, Jun 26, 2022 - 11:35 PM (IST)

ਸਿੱਖਿਆ ਵਿਭਾਗ ਦੇ ਸਾਬਕਾ ਕਰਮਚਾਰੀ ਦੇ ਇਕਲੌਤੇ ਬੇਟੇ ਨੇ ਫਾਹ ਲਾ ਕੇ ਦਿੱਤੀ ਜਾਨ

ਜਲੰਧਰ (ਜ. ਬ.) : ਬੈਂਕ ਐਨਕਲੇਵ 'ਚ ਸਿੱਖਿਆ ਵਿਭਾਗ ਦੇ ਸਾਬਕਾ ਕਰਮਚਾਰੀ ਦੇ 26 ਸਾਲਾ ਇਕਲੌਤੇ ਬੇਟੇ ਨੇ ਫਾਹ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਸ਼ਨੀਵਾਰ ਸ਼ਾਮ ਲਗਭਗ 5 ਵਜੇ ਪੁਲਸ ਨੂੰ ਇਸ ਸਬੰਧੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਹੇਠਾਂ ਲਾਹਿਆ ਤੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਰਖਵਾ ਦਿੱਤਾ।

ਥਾਣਾ ਨੰਬਰ 7 ਦੇ ਇੰਚਾਰਜ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸ਼ੁਭਮ ਅਰੋੜਾ ਪੁੱਤਰ ਤਰਸੇਮ ਅਰੋੜਾ ਵਾਸੀ ਬੈਂਕ ਐਨਕਲੇਵ ਗਲੀ ਨੰਬਰ 6 ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮੇਂ ਤੋਂ ਸ਼ੁਭਮ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਦੀ ਅੰਮ੍ਰਿਤਸਰ ਤੋਂ ਦਵਾਈ ਵੀ ਚੱਲ ਰਹੀ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕਿਆ। ਸ਼ੁਭਮ ਆਪਣੇ ਮਾਤਾ-ਪਿਤਾ ਦਾ ਇਕਲੌਤਾ ਬੇਟਾ ਸੀ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ 'ਚ ਰਖਵਾ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪਹਿਲੀ ਵਾਰ ਇਕੱਲਿਆਂ ਲੋਕ ਸਭਾ ਚੋਣ ਲੜੀ ਭਾਜਪਾ ਲਈ ਕਿਵੇਂ ਰਿਹਾ ਲੋਕਾਂ ਦਾ ਹੁੰਗਾਰਾ


author

Mukesh

Content Editor

Related News